ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sun. Jul 5th, 2020

ਕੈਪਟਨ ਨੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਕੈਪਟਨ ਨੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦੇਸ਼ ਦੇ ਮਹਾਨ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ (97) ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਿਨ੍ਹਾਂ ਨੇ ਅੱਜ ਸਵੇਰੇ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਖੇ ਆਖ਼ਰੀ ਸਾਹ ਲਿਆ। ਹਾਕੀ ਦਾ ਇਹ ਮਹਾਨ ਖਿਡਾਰੀ ਆਪਣੇ ਪਿੱਛੇ ਤਿੰਨ ਪੁੱਤਰ ਤੇ ਇਕ ਬੇਟੀ ਛੱਡ ਗਿਆ।

ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਹਾਕੀ ਖੇਡ ਨੂੰ ਬਲਬੀਰ ਸਿੰਘ ਸੀਨੀਅਰ ਦੀ ਦੇਣ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਖੇਡ ਜਗਤ ਉਨ੍ਹਾਂ ਦੀ ਇਸ ਦੇਣ ਨੂੰ ਭੁਲਾ ਨਹੀਂ ਸਕਦਾ। ਉਹ ਭਾਰਤੀ ਹਾਕੀ ਦੇ ਸਭ ਤੋਂ ਵੱਡੇ ਖਿਡਾਰੀ ਤੇ ਕੋਚ ਹੋਏ ਹਨ ਜਿਨ੍ਹਾਂ ਨੇ ਕੌਮਾਂਤਰੀ ਪੱਧਰ ‘ਤੇ ਓਲੰਪਿਕਸ ਤੱਕ ਦੇਸ਼ ਦਾ ਨਾਮ ਰੌਸ਼ਨ ਕੀਤਾ। ਬਲਬੀਰ ਸਿੰਘ ਸੀਨੀਅਰ ਨੇ ਬਤੌਰ ਖਿਡਾਰੀ ਤਿੰਨ ਵਾਰ ਓਲੰਪਿਕ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ ਅਤੇ ਬਤੌਰ ਕੋਚ ਭਾਰਤ ਨੂੰ 1975 ਵਿੱਚ ਇਕਲੌਤਾ ਵਿਸ਼ਵ ਕੱਪ ਜਿਤਾਇਆ।

ਉਨ੍ਹਾਂ ਕਿਹਾ ਕਿ ਇਸ ਮਹਾਨ ਖਿਡਾਰੀ ਦੇ ਤੁਰ ਜਾਣ ਨਾਲ ਭਾਰਤੀ ਖੇਡਾਂ ਖਾਸ ਕਰ ਕੇ ਹਾਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਮੁੱਖ ਮੰਤਰੀ ਨੇ ਉਨ੍ਹਾਂ ਦੇ ਪਰਿਵਾਰ, ਸਕੇ ਸਨੇਹੀਆਂ ਅਤੇ ਲੱਖਾਂ ਖੇਡ ਪ੍ਰੇਮੀਆਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

ਬਲਬੀਰ ਸਿੰਘ ਸੀਨੀਅਰ ਨੇ 1948 ਵਿੱਚ ਲੰਦਨ, 1952 ਵਿੱਚ ਹੈਲਸਿੰਕੀ ਤੇ 1956 ਵਿੱਚ ਮੈਲਬਰਨ ਵਿਖੇ ਓਲੰਪਿਕ ਖੇਡਾਂ ਵਿੱਚ ਸੋਨ ਤਮਗ਼ੇ ਜਿੱਤੇ ਸਨ। 1952 ਦੀਆਂ ਓਲੰਪਿਕ ਖੇਡਾਂ ਦੇ ਫਾਈਨਲ ਵਿੱਚ ਬਲਬੀਰ ਸਿੰਘ ਦੇ ਪੰਜ ਗੋਲਾਂ ਦਾ ਵਿਸ਼ਵ ਰਿਕਾਰਡ ਹਾਲੇ ਤੱਕ ਨਹੀਂ ਟੁੱਟਿਆ। 1956 ਵਿੱਚ ਉਹ ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਭਾਰਤੀ ਖੇਡ ਦਲ ਦੇ ਝੰਡਾਬਰਦਾਰ ਸਨ। 1975 ਵਿੱਚ ਉਨ੍ਹਾਂ ਆਪਣੀ ਕੋਚਿੰਗ ਹੇਠ ਭਾਰਤ ਨੂੰ ਇਕਲੌਤਾ ਵਿਸ਼ਵ ਕੱਪ ਜਿਤਾਇਆ ਸੀ।

ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਸਰਕਾਰ ਨੇ ਪਦਮ ਸ੍ਰੀ ਅਤੇ ਪੰਜਾਬ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ। ਕੌਮਾਂਤਰੀ ਓਲੰਪਿਕ ਕਮੇਟੀ ਨੇ ਉਨ੍ਹਾਂ ਨੂੰ ਓਲੰਪਿਕ ਆਈਕੌਨਿਕ ਖਿਡਾਰੀ ਵਜੋਂ ਸਨਮਾਨਤ ਕੀਤਾ। ਇਹ ਸਨਮਾਨ ਹਾਸਲ ਕਰਨ ਵਾਲੇ ਉਹ ਇਕਲੌਤੇ ਏਸ਼ੀਅਨ ਪੁਰਸ਼ ਖਿਡਾਰੀ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: