ਕੈਪਟਨ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਕਾਬੂ ਕਰਨ ਚ ਹੋਈ ਫੇਲ੍ਹ ਸਾਬਤ : ਬਾਦਲ

ss1

ਕੈਪਟਨ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਕਾਬੂ ਕਰਨ ਚ ਹੋਈ ਫੇਲ੍ਹ ਸਾਬਤ : ਬਾਦਲ

12 copy ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੱਜੀ ਬਾਂਹ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਸਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ ‘ਤੇ ਬੀਤੀ ਦੇਰ ਰਾਤ ਅੱਧਾ ਦਰਜਨ ਤੋਂ ਵੱਧ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਤੇ ਇਸ ਦੌਰਾਨ ਪਰਮਿੰਦਰ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਜਿਸ ਨੂੰ ਗੰਭੀਰ ਹਾਲਤ ਵਿੱਚ ਬਠਿੰਡਾ ਦੇ ਮੈਕਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਭਾਵੇਂ ਮਲੋਟ ਪੁਲਿਸ ਨੇ ਹਮਲਾਵਰ ਬਖਸ਼ੀਸ਼ ਸਿੰਘ ਪ੍ਰਧਾਨ ਨਗਰ ਕੌਂਸਲ ਮਲੋਟ, ਉਹਨਾਂ ਦੇ ਸਪੁੱਤਰ ਮਨਪ੍ਰੀਤ ਸਿੰਘ ਮਨੀ, ਧਨਜੀਤ ਸਿੰਘ ਧਨੀ ਅਤੇ ਸ਼ੁਭਦੀਪ ਸਿੰਘ ਸਮੇਤ ਇੱਕ ਦਰਜਨ ਤੋਂ ਵੱਧ ਵਿਅਕਤੀਆਂ ਖਿਲਾਫ ਇਰਾਦਾ ਕਤਲ ਸਮੇਤ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ ਪਰ ਦੂਜੇ ਪਾਸੇ ਜਥੇਦਾਰ ਕੋਲਿਆਂਵਾਲੀ ਦੇ ਸਪੁੱਤਰ ਤੇ ਵੀ ਗੋਲੀਆਂ ਚਲਾਉਣ ਦਾ ਪਰਚਾ ਦਰਜ ਕਰਨ ਦੀ ਸੂਚਨਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਸਵੇਰੇ ਤੜਕੇ ਹੀ ਮੈਕਸ ਹਸਪਤਾਲ ਵਿੱਚ ਦਾਖਲ ਪਰਮਿੰਦਰ ਸਿੰਘ ਕੋਲਿਆਂਵਾਲੀ ਦਾ ਪਤਾ ਲੈਣ ਲਈ ਪਹੁੰਚੇ। ਉਥੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਦੁਪਹਿਰ ਬਾਅਦ ਜਥੇਦਾਰ ਕੋਲਿਆਂਵਾਲੀ ਦੇ ਸਪੁੱਤਰ ਦਾ ਪਤਾ ਲੈਣ ਲਈ ਹਸਪਤਾਲ ਪਹੁੰਚੇ। ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਏ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ ਪਰ ਇਸ ਪਾਸੇ ਕੈਪਟਨ ਸਰਕਾਰ ਦਾ ਕੋਈ ਧਿਆਨ ਨਹੀਂ। ਉਹਨਾ ਕੋਲਿਆਂਵਾਲੀ ਤੇ ਹੋਏ ਹਮਲੇ ਨੂੰ ਸਾਜਿਸ਼ ਕਰਾਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੂੰ ਵੀ ਜਾਣੂ ਕਰਵਾਇਆ ਜਾ ਚੁੱਕਿਆ ਸੀ ਕਿ ਇਸ ਪਰਿਵਾਰ ਦੀ ਜਾਨ ਨੂੰ ਖਤਰਾ ਹੈ ਜਿਸ ਕਰਕੇ ਸਕਿਉਰਟੀ ਮਿਲੀ ਸੀ। ਉਹਨਾਂ ਕਿਹਾ ਕਿ ਜੇਕਰ ਪੁਲਿਸ ਨੇ ਇਸ ਮਾਮਲੇ ਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗਾ। ਜਥੇਦਾਰ ਕੋਲਿਆਂਵਾਲੀ ਨੇ ਦੱਸਿਆ ਕਿ ਬੀਤੀ ਰਾਤ ਉਹਨਾਂ ਦੇ ਸਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ ਗੱਡੀ ਤੇ ਘਰ ਵਾਪਸ ਆ ਰਹੇ ਸਨ ਕਿ ਰਸਤੇ ਵਿੱਚ ਉਕਤ ਵਿਅਕਤੀਆਂ ਨੇ ਗੱਡੀ ਤੇ ਹਮਲਾ ਕਰ ਦਿੱਤਾ ਅਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਉਹਨਾਂ ਦੱਸਿਆ ਕਿ ਇਸ ਹਮਲੇ ਤੋਂ ਪਹਿਲਾਂ ਵਿਅਕਤੀਆਂ ਵੱਲੋਂ ਕਈ ਵਾਰ ਧਮਕੀਆਂ ਦਿੱਤੀਆਂ ਗਈਆਂ ਜਿਸ ਸਬੰਧੀ ਥਾਣੇਦਾਰ ਅਤੇ ਡੀਜੀਪੀ ਪੰਜਾਬ ਨੂੰ ਜਾਣੂ ਕਰਵਾਇਆ ਗਿਆ ਪਰ ਕੋਈ ਕਾਰਵਾਈ ਨਹੀਂ ਹੋਈ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਦੇ ਨਾਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਰੂਪ ਚੰਦ ਸਿੰਗਲਾ, ਤੇਜਿੰਦਰ ਸਿੰਘ ਮਿੱਡੂਖੇੜਾ, ਬਲਜੀਤ ਸਿੰਘ ਬੀੜ ਬਹਿਮਣ, ਹਰਪ੍ਰੀਤ ਸਿੰਘ ਕੋਟਭਾਈ, ਦਰਸ਼ਨ ਸਿੰਘ ਕੋਟਫੱਤਾ, ਇੰਜ ਅਮਿਤ ਰਤਨ, ਬੀਬੀ ਪਰਮਜੀਤ ਕੌਰ ਗੁਲਸ਼ਨ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਰਣਜੋਧ ਸਿੰਘ ਲੰਬੀ, ਪਰਵਿੰਦਰ ਨੰਬਰਦਾਰ, ਕੌਸ਼ਲਰ ਹਰਪਾਲ ਢਿੱਲੋਂ, ਡਾ ਓੁਮ ਪ੍ਰਕਾਸ ਸ਼ਰਮਾ, ਕੌਸ਼ਲਰ ਹਰਜਿੰਦਰ ਸਿੰਦਾ, ਬਲਵਿੰਦਰ ਬੱਲੀ, ਕੌਸ਼ਲਰ ਹਰਮੰਦਰ ਸਿੱਧੂ,ਗੁਰਪ੍ਰੀਤ ਸੰਧੂ,ਕੌਸ਼ਲਰ ਹਰਵਿੰਦਰ ਗੰਜੂਆਦਿ ਹਾਜਰ ਸਨ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪਰਮਿੰਦਰ ਕੋਲਿਆਂਵਾਲੀ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

Share Button

Leave a Reply

Your email address will not be published. Required fields are marked *