ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਸਰਹੱਦੀ ਪਿੰਡਾਂ ਦਾ ਕੀਤਾ ਤੂਫਾਨੀ ਦੌਰਾ

ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਸਰਹੱਦੀ ਪਿੰਡਾਂ ਦਾ ਕੀਤਾ ਤੂਫਾਨੀ ਦੌਰਾ
ਪਿੰਡ ਛੀਨਾ ਬਿੱਧੀ ਚੰਦ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਤੇ ਹੱਲ ਕਰਨ ਦਾ ਦਿੱਤਾ ਭਰੋਸਾ

SAMSUNG CAMERA PICTURES
SAMSUNG CAMERA PICTURES

ਭਿੱਖੀਵਿੰਡ 30 ਸਤੰਬਰ (ਹਰਜਿੰਦਰ ਸਿੰਘ ਗੋਲ੍ਹਣ)-ਪੁਰਾਤਨ ਸਮੇਂ ਦੀਆਂ ਜੰਗਾਂ ਦਾ ਸੰਤਾਪ ਆਪਣੇ ਪਿੰਡਿਆਂ ‘ਤੇ ਹੰਢਾਅ ਚੁੱਕੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਆਪਣੇ ਘਰ ਖਾਲੀ ਕਰਕੇ ਸੁਰੱਖਿਆ ਥਾਵਾ ਵੱਲ ਚਲੇ ਜਾਣ ਦੇ ਹੁਕਮਾਂ ਨਾਲ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਸੀ। ਜੰਗ ਦੇ ਡਰ ਨਾਲ ਨਿਰਾਸ਼ ਹੋਏ ਲੋਕਾਂ ਨੂੰ ਦਿਲਾਸਾ ਦੇਣ ਲਈ ਕੈਬਟਿਨ ਮੰਤਰੀ ਬਿਕਰਮ ਸਿੰਘ ਮਜੀਠੀਆ ਆਪਣੇ ਸਾਥੀਆਂ ਉਪ ਮੁੱਖ ਮੰਤਰੀ ਦੇ ੳ.ਐਸ.ਡੀ ਮਨਜਿੰਦਰ ਸਿੰਘ ਸਿਰਸਾ, ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ, ਵਿਧਾਇਕ ਹਰਮੀਤ ਸਿੰਘ ਸੰਧੂ, ਚੇਅਰਮੈਂਨ ਹਰਵੰਤ ਸਿੰਘ ਝਬਾਲ ਦੇ ਨਾਲ ਪ੍ਰਸ਼ਾਸ਼ਨਿਕ ਅਧਿਕਾਰੀਆਂ ਕਮਿਸ਼ਨਰ ਐਚ.ਐਸ ਨੰਦਾ, ਡਿਪਟੀ ਕਮਿਸ਼ਨਰ ਤਰਨ ਤਾਰਨ ਬਲਵਿੰਦਰ ਸਿੰਘ ਧਾਲੀਵਾਲ, ਐਸ.ਐਸ.ਪੀ ਤਰਨ ਤਾਰਨ ਮਨਮੋਹਨ ਸ਼ਰਮਾ ਆਦਿ ਨਾਲ ਵੱਖ-ਵੱਖ ਸਰਹੱਦੀ ਪਿੰਡਾਂ ਨੋਸ਼ਹਿਰਾ ਢਾਲਾ, ਚੀਮਾ, ਹਵੇਲੀਆ, ਦਾਉਕੇ ਆਦਿ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ ਛੀਨਾ ਬਿਧੀ ਚੰਦ ਦੇ ਗੁਰਦੁਆਰਾ ਸਾਹਿਬ ਵਿਖੇ ਪਹੰੁਚੇਂ। ਗੁਰਦੁਆਰਾ ਸਾਹਿਬ ਵਿਖੇ ਇੱਕਠੇ ਹੋਏ ਕਿਸਾਨਾਂ, ਮਜਦੂਰਾਂ ਆਦਿ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਟਿਨ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਝਬਾਲ ਕਲਾਂ, ਬਾਬਾ ਬੁੱਢਾ ਜੀ ਬੀੜ ਸਾਹਿਬ, ਤਰਨ ਤਾਰਨ ਵਿਖੇ ਰਾਹਤ ਕੈਂਪ ਬਣਾਉਣ ਦੇ ਨਾਲ-ਨਾਲ ਗੰਡੀਵਿੰਡ ਵਿਖੇ ਵੀ ਰਾਹਤ ਕੈਂਪ ਬਣਾਇਆ ਜਾ ਰਿਹਾ ਹੈ ਅਤੇ ਜਲਦੀ ਹੀ ਪਿੰਡ ਸੁਰਸਿੰਘ ਵਿਖੇ ਰਾਹਤ ਕੈਂਪ ਬਣਾਇਆ ਜਾਵੇਗਾ। ਉਹਨਾਂ ਨੇ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਸਾਨੂੰ ਸਾਰਿਆਂ ਨੂੰ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ, ਕਿਉਕਿ ਕੁਝ ਦੇਸ਼ ਵਿਰੋਧੀ ਤਾਕਤਾਂ ਭਾਰਤ ਨੂੰ ਕਮਜੋਰ ਕਰਨ ਲਈ ਕੋਝੀਆਂ ਹਰਕਤਾਂ ਕਰ ਰਹੀਆਂ ਹਨ, ਜਿਹਨਾਂ ਨੂੰ ਮੂੰਹ ਤੋੜ ਜਵਾਬ ਦੇਣਾ ਵੀ ਸਾਡੀ ਸਰਕਾਰ ਦਾ ਫਰਜ ਹੈ। ਮਜੀਠੀਆ ਨੇ ਇਹ ਵੀ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਜਿਹੜੇ ਪੈਟਰੋਲ ਪੰਪ ਵਾਲੇ ਪੈਟਰੋਲ-ਡੀਜਲ ਦੇ ਰੇਟਾਂ ਵਿਚ ਹੇਰਾਫੇਰੀ ਕਰਕੇ ਲੋਕਾਂ ਦੀ ਲੁੱਟ-ਖਸੁੱਟ ਕਰਨਗੇ, ਉਹਨਾਂ ਦੇ ਪੈਟਰੋਲ ਪੰਪ ਛੇਂ ਮਹੀਨੇ ਲਈ ਬੰਦ ਕੀਤੇ ਜਾਣਗੇ। ਉਹਨਾਂ ਨੇ ਕਿਸਾਨਾਂ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਉਹ ਫਸਲ ਨੂੰ ਸਮੇਂ-ਸਿਰ ਹੀ ਕੱਟਣ ਤਾਂ ਜੋ ਕਿਸਾਨਾਂ ਨੂੰ ਕਿਸੇ ਸਮੇਂ ਦੀ ਮੁਸ਼ਕਿਲ ਨਾ ਆਵੇ ਅਤੇ ਤਾਰ ਤੋਂ ਪਾਰ ਵਾਲੀ ਜਮੀਨ ਵਾਲੇ ਕਿਸਾਨਾਂ ਨੂੰ ਮੁਆਵਜਾ ਵੀ ਦਿੱਤਾ ਜਾਵੇਗਾ। ਉਹਨਾਂ ਨੇ ਆਖਿਆ ਕਿ ਪਿੰਡਾਂ ਦੀ ਨਿਗਰਾਨੀ ਵਾਸਤੇ ਪੁਲਿਸ ਦੀ ਇੱਕ ਬਟਾਲੀਅਨ ਵੀ ਜਿਲ੍ਹਾ ਤਰਨ ਤਾਰਨ ਵਿਖੇ ਆ ਚੁੱਕੀ ਹੈ, ਜੋ ਸਰਹੱਦੀ ਪਿੰਡਾਂ ਵਿਚ ਪੁਲਿਸ ਦੇ ਜਵਾਨ ਤੈਨਾਤ ਕਰ ਦਿੱਤੇ ਗਏ ਹਨ। ਮਜੀਠੀਆ ਨੇ ਇਹ ਵੀ ਕਿਹਾ ਕਿ ਪੰਜ ਪਿੰਡ ਮਗਰ ਇੱਕ ਕਮੇਟੀ ਬਣਾਈ ਜਾਵੇਗੀ, ਜੋ ਕਿਸੇ ਵੀ ਮੁਸ਼ਕਿਲ ਸੰਬੰਧੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ, ਐਸ.ਐਸ.ਪੀ ਤਰਨ ਤਾਰਨ ਆਦਿ ਪ੍ਰਸ਼ਾਸ਼ਨ ਨੂੰ ਜਾਣਕਾਰੀ ਦੇਵੇਗੀ ਤਾਂ ਜੋ ਮੁਸ਼ਕਿਲ ਨੂੰ ਹੱਲ ਕੀਤਾ ਜਾ ਸਕੇ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਵੀ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *

%d bloggers like this: