ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਐਸ.ਐਸ.ਪੀ ਫਿਰੋਜ਼ਪੁਰ ਮਨਮਿੰਦਰ ਸਿੰਘ ਨੂੰ ਸ਼ਰਧਾਂਜ਼ਲੀ

ss1

ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਐਸ.ਐਸ.ਪੀ ਫਿਰੋਜ਼ਪੁਰ ਮਨਮਿੰਦਰ ਸਿੰਘ ਨੂੰ ਸ਼ਰਧਾਂਜ਼ਲੀ

ਸਿਆਸੀ ਆਗੂਆਂ, ਪੁਲੀਸ ਅਧਿਕਾਰੀਆਂ ਤੇ ਹੋਰ ਸ਼ਖਸੀਅਤਾਂ ਵੱਲੋਂ ਸ਼ਰਧਾਂਜ਼ਲੀ ਸਮਾਗਮ ‘ਚ ਸ਼ਿਰਕਤ

ਜਲੰਧਰ, 1 ਅਗਸਤ (ਪ.ਪ.): ਪੰਜਾਬ ਦੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਐਸ.ਐਸ.ਪੀ ਫਿਰੋਜ਼ਪੁਰ ਸ੍ਰੀ ਮਨਮਿੰਦਰ ਸਿੰਘ ਨੂੰ ਸ਼ਰਧਾਂਜ਼ਲੀ ਦਿੰਦਿਆਂ ਕਿਹਾ ਕਿ ਉਹ ਬਹੁਤ ਹਲੀਮੀ ਵਾਲੇ ਇਨਸਾਨ ਅਤੇ ਕਾਬਲ ਅਫਸਰ ਸਨ ਜਿਨ੍ਹਾਂ ਨੇ ਹਮੇਸ਼ਾ ਲੋਕ ਸੇਵਾ ਨੂੰ ਪ੍ਰਮੁੱਖ ਰੱਖਕੇ ਵਿਭਾਗੀ ਸੇਵਾਵਾਂ ਨਿਭਾਈਆਂ।
ਅੱਜ ਗੁਰਦੁਆਰਾ ਸਿੰਘ ਸਭਾ ਪੀ.ਏ.ਪੀ ਵਿਖੇ ਸ੍ਰੀ ਮਨਮਿੰਦਰ ਸਿੰਘ ਦੇ ਸ਼ਰਧਾਂਜ਼ਲੀ ਸਮਾਗਮ ‘ਚ ਪੁੱਜੇ ਸ. ਮਜੀਠੀਆ ਨੇ ਕਿਹਾ ਕਿ ਸ੍ਰੀ ਮਨਮਿੰਦਰ ਸਿੰਘ ਦੇ ਦਿਲ ਵਿੱਚ ਲੋਕਾਂ ਦੀ ਭਲਾਈ ਤੇ ਪੰਜਾਬ ਦੀ ਬਿਹਤਰੀ ਦਾ ਜ਼ਜਬਾ ਰਿਹਾ। ਉਨ੍ਹਾਂ ਕਿਹਾ ਕਿ ਸ੍ਰੀ ਮਨਮਿੰਦਰ ਸਿੰਘ ਨੇ ਪੰਜਾਬ ਦੇ ਜਿਸ ਹਿੱਸੇ ਵਿੱਚ ਵੀ ਬਤੌਰ ਪੁਲੀਸ ਅਫਸਰ ਸੇਵਾਵਾਂ ਨਿਭਾਈਆਂ ਉਥੋਂ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਨੂੰ ਸਤਿਕਾਰ ਦਿੱਤਾ।
ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਤਰਫੋਂ ਸ਼ਰਧਾਂਜ਼ਲੀ ਦਿੰਦਿਆਂ ਸ. ਮਜੀਠੀਆ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸ੍ਰੀ ਮਨਮਿੰਦਰ ਸਿੰਘ ਦੇ ਪਿੱਛੇ ਰਹਿ ਗਏ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰੇਗੀ। ਇਸ ਮੌਕੇ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਮਿਲਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਡੀ.ਆਈ.ਜੀ ਫਿਰੋਜ਼ਪੁਰ ਸ੍ਰੀ ਆਰ.ਐਸ.ਖੱਟੜਾ ਨੇ ਪੰਜਾਬ ਪੁਲੀਸ ਮੁੱਖੀ ਸ੍ਰੀ ਸੁਰੇਸ਼ ਅਰੋੜਾ ਅਤੇ ਪੁਲੀਸ ਵਿਭਾਗ ਵੱਲੋਂ ਸ੍ਰੀ ਮਨਮਿੰਦਰ ਸਿੰਘ ਨੂੰ ਸ਼ਰਧਾਂਜ਼ਲੀ ਦਿੰਦਿਆਂ ਉਨ੍ਹਾਂ ਵੱਲੋਂ ਨਿਭਾਈਆਂ ਬਿਹਤਰ ਸੇਵਾਵਾਂ ਦਾ ਜ਼ਿਕਰ ਕੀਤਾ।
ਇਸ ਮੌਕੇ ਮੁੱਖ ਸੰਸਦੀ ਸਕੱਤਰ ਸ੍ਰੀ ਪਵਨ ਕੁਮਾਰ ਟੀਨੂੰ, ਸੀਨੀਅਰ ਅਕਾਲੀ ਆਗੂ ਸ੍ਰੀ ਸਰਬਜੀਤ ਸਿੰਘ ਮੱਕੜ, ਉਪ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ ਸ੍ਰੀ ਚਰਨਜੀਤ ਸਿੰਘ ਬਰਾੜ, ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਸੀਨੀਅਰ ਪੁਲੀਸ ਅਧਿਕਾਰੀ ਸ੍ਰੀ ਜਤਿੰਦਰ ਕੁਮਾਰ ਜੈਨ, ਪੁਲੀਸ ਕਮਿਸ਼ਨਰ ਸ੍ਰੀ ਅਰਪਿਤ ਸ਼ੁਕਲਾ, ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਮਨਮੋਹਨ ਸਿੰਘ, ਰਾਜ ਸੂਚਨਾ ਕਮਿਸ਼ਨਰ ਸ੍ਰੀ ਚੰਦਰ ਪ੍ਰਕਾਸ਼, ਯੂਥ ਅਕਾਲੀ ਆਗੂ ਸ੍ਰੀ ਮਨਜਿੰਦਰ ਸਿੰਘ ਢਿੱਲੋਂ ਇਲਾਵਾ ਹੋਰਨਾਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਤੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *