ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਕੈਲੀਫੋਰਨੀਆ ਸੂਬੇ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿੱਚ ਕਰਵਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਸੂਬੇ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿੱਚ ਕਰਵਾਉਣ ਲਈ ਏਜੰਡਾ ਪੇਸ਼

ਸੈਕਰਾਮੈਂਟੋ, 25 ਅਪ੍ਰੈਲ (ਰਾਜ ਗੋਗਨਾ )- ਸੈਕਰਾਮੈਂਟੋ ਕਾਊਂਟੀ ਵੱਲੋਂ ਵੋਟਰ ਚੁਆਇਸ ਐਕਟ ਕਮਿਊਨਿਟੀ ਐਡਵਾਇਜ਼ਰੀ ਕਮੇਟੀ ਦੀ ਇਕ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦੇ ਐਡਵਾਇਜ਼ਰੀ ਕਮੇਟੀ ਮੈਂਬਰ ਗੁਰਜਤਿੰਦਰ ਸਿੰਘ ਰੰਧਾਵਾ ਨੂੰ ਵਿਸ਼ੇਸ਼ ਸੱਦਾ ਦਿੱਤਾ ਗਿਆ। ਇਸ ਦੌਰਾਨ ਵੋਟਰਾਂ ਨੂੰ ਆਉਂਦੀਆਂ ਵੱਖ-ਵੱਖ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸ. ਰੰਧਾਵਾ ਵੱਲੋਂ ਪੰਜਾਬੀ ਭਾਈਚਾਰੇ ਵੱਲੋਂ ਇਕ ਮਤਾ ਪੇਸ਼ ਕੀਤਾ ਗਿਆ, ਜਿਸ ਅਨੁਸਾਰ ਉਨ੍ਹਾਂ ਸੁਝਾਅ ਦਿੱਤਾ ਕਿ ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕੈਲੀਫੋਰਨੀਆ ਵਿਚ ਪੰਜਾਬੀਆਂ ਦੀ ਆਬਾਦੀ ਕਾਫੀ ਵੱਧ ਗਈ ਹੈ ਤੇ ਉਨ੍ਹਾਂ ਵਿਚੋਂ ਬਹੁਤ ਸਾਰਿਆਂ ਨੂੰ ਹਾਲੇ ਅੰਗਰੇਜ਼ੀ ਵਿਚ ਬਹੁਤੀ ਮੁਹਾਰਤ ਨਹੀਂ ਹੈ, ਜਿਸ ਕਰਕੇ ਸ. ਰੰਧਾਵਾ ਨੇ ਮੰਗ ਕੀਤੀ ਕਿ ਵੋਟਰ ਬੈਲਟ ਪੇਪਰ ਪੰਜਾਬੀ ਜ਼ੁਬਾਨ ਵਿਚ ਵੀ ਹੋਣਾ ਚਾਹੀਦਾ ਹੈ। ਕਮੇਟੀ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਅਤੇ ਆਉਣ ਵਾਲੀਆਂ ਮੀਟਿੰਗਾਂ ਵਿਚ ਇਸ ਬਾਰੇ ਠੋਸ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ। ਜੇ ਅਜਿਹਾ ਹੋ ਜਾਂਦਾ ਹੈ, ਤਾਂ ਇਹ ਇਕ ਬਹੁਤ ਵੱਡੀ ਪ੍ਰਾਪਤੀ ਹੋਵੇਗੀ।

Leave a Reply

Your email address will not be published. Required fields are marked *

%d bloggers like this: