ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

ਕੋਰੋਨਾ ਨਾਲ ਜੂਝਦੇ ਪੰਜਾਬ ਦੇ ਪੁਲਿਸ ਤੇ ਸਿਹਤ ਕਾਮਿਆਂ ਦਾ 50–50 ਲੱਖ ਦਾ ਬੀਮਾ

ਕੋਰੋਨਾ ਨਾਲ ਜੂਝਦੇ ਪੰਜਾਬ ਦੇ ਪੁਲਿਸ ਤੇ ਸਿਹਤ ਕਾਮਿਆਂ ਦਾ 50–50 ਲੱਖ ਦਾ ਬੀਮਾ

ਪੰਜਾਬ ਸਰਕਾਰ ਨੇ ਕੋਵਿਡ-19 (ਕੋਰੋਨਾ ਵਾਇਰਸ) ਵਿਰੁੱਧ ਲੜਾਈ ਵਿੱਚ ਮੂਹਰਲੀ ਕਤਾਰ ‘ਚ ਹੋ ਕੇ ਲੜ ਰਹੇ ਪੁਲਿਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ (ਸਿਹਤ) ਵਰਕਰਾਂ ਲਈ 50-50 ਲੱਖ ਰੁਪਏ ਦਾ ਵਿਸ਼ੇਸ਼ ਸਿਹਤ ਬੀਮਾ ਕਵਰ ਦਾ ਐਲਾਨ ਕੀਤਾ ਹੈ। ਇਹ ਐਲਾਨ ਕੇਂਦਰ ਸਰਕਾਰ ਵੱਲੋਂ ਸਿਹਤ ਕਾਮਿਆਂ ਲਈ ਕੀਤੇ ਐਲਾਨ ਦੀ ਲੀਹ ‘ਤੇ ਕੀਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਕੋਵਿਡ-19 ਦੇ ਟਾਕਰੇ ਲਈ ਹੰਗਾਮੀ ਕਦਮ ਦੇ ਤੌਰ ‘ਤੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਦੀ ਅਗਵਾਈ ਵਾਲੀ ਖਰੀਦ ਕਮੇਟੀ ਨੂੰ ਕੋਵਿਡ-19 ਨਾਲ ਨਿਪਟਣ ਲਈ ਸਾਜ਼ੋ-ਸਾਮਾਨ ਨਾਲ ਸਬੰਧਤ ਸਾਰੀਆਂ ਖਰੀਦਦਾਰੀਆਂ ਦੀਆਂ ਕੀਮਤਾਂ ਖੋਜਣ ਅਤੇ ਹੰਗਾਮੀ ਆਧਾਰ ‘ਤੇ ਖਰੀਦਣ ਲਈ ਅਧਿਕਾਰਤ ਕੀਤਾ ਹੈ। ਕਮੇਟੀ ਨੂੰ ਕੌਮੀ ਆਫ਼ਤ ਪ੍ਰਬੰਧਨ ਐਕਟ-2005 ਤਹਿਤ ਹੰਗਾਮੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਆਮ ਪ੍ਰਕ੍ਰਿਆਵਾਂ ਨੂੰ ਲਾਂਭੇ ਕਰਦਿਆਂ ਖਰੀਦਦਾਰੀ ਕਰਨ ਲਈ ਵੀ ਅਧਿਕਾਰਤ ਕੀਤਾ ਗਿਆ ਹੈ।

ਮੰਤਰੀ ਮੰਡਲ ਨੇ ਖਰੀਦ ਕਮੇਟੀ ਨੂੰ ਪ੍ਰਚਲਿਤ ਮਾਰਕੀਟ ਕੀਮਤਾਂ ‘ਤੇ ਜ਼ਰੂਰੀ ਅਤੇ ਫੌਰੀ ਮੈਡੀਕਲ ਵਸਤਾਂ ਖਰੀਦਣ ਦੀ ਆਗਿਆ ਦੇ ਦਿੱਤੀ ਕਿਉਂ ਜੋ ਕੋਵਿਡ-19 ਨਾਲ ਨਿਪਟਣ ਲਈ ਇਨ•ਾਂ ਵਸਤਾਂ ਦੀ ਮੰਗ ਵੱਡੀ ਪੱਧਰ ‘ਤੇ ਵਧੀ ਹੈ।

ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਸੰਕਟ ਦੀ ਇਸ ਘੜੀ ਵਿੱਚ ਫੌਰੀ ਖਰੀਦ ਕਰਨ ਲਈ ਇਸ ਦੇ ਰਾਹ ਵਿੱਚ ਅਫਸਰਸ਼ਾਹੀ ਦੇ ਪੱਧਰ ‘ਤੇ ਕੋਈ ਅੜਿੱਕਾ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਚਾਹੀਦੀ।

ਕੁਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਆਪਣੀਆਂ ਸੇਵਾਵਾਂ ਬੰਦ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਮੰਤਰੀ ਮੰਡਲ ਨੇ ਅਜਿਹੇ ਹਸਪਤਾਲਾਂ ਖਿਲਾਫ਼ ਕਾਰਵਾਈ ਕਰਨ ਸਖ਼ਤ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਸਿਹਤ ਵਿਭਾਗ ਨੂੰ ਕੋਵਿਡ-19 ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨ ਵਾਲੇ ਹਸਪਤਾਲਾਂ ਦੇ ਲਾਇਸੰਸ ਰੱਦ ਕਰ ਦੇਣੇ ਚਾਹੀਦੇ ਹਨ। ਇਸ ਨੂੰ ਬੁਜ਼ਦਿਲੀ ਵਾਲੀ ਕਾਰਵਾਈ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਜ਼ੁਕ ਸਮੇਂ ਵਿੱਚ ਉਹ ਲੁਕ ਕੇ ਨਹੀਂ ਬਚ ਸਕਦੇ।

ਸੂਬੇ ਵਿੱਚ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਪ੍ਰਬੰਧਾਂ ਵਿੱਚ ਹੌਲੀ-ਹੌਲੀ ਵਾਧਾ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਕਣਕ ਦੀ ਵਢਾਈ ਤੇ ਖਰੀਦ, ਸੂਬੇ ਤੇ ਮੁਲਕ ਵਿੱਚ ਵਧ ਰਹੇ ਰੁਝਾਨ ਦੇ ਨਾਲ-ਨਾਲ ਕਮਿਊਨਿਟੀ ਫੈਲਾਅ (ਸਟੇਜ-3) ਦੇ ਖਦਸ਼ਿਆਂ ਅਤੇ ਅਣਕਿਆਸੀ ਮਹਾਮਾਰੀ ਦੇ ਕਾਰਨ ਮਰੀਜ਼ਾਂ ਦੀ ਗਿਣਤੀ ਵਧਣ ‘ਤੇ ਨਿਪਟਿਆ ਜਾ ਸਕੇ।

Leave a Reply

Your email address will not be published. Required fields are marked *

%d bloggers like this: