ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. Jun 3rd, 2020

ਕੋਰੋਨਾ ਵਾਇਰਸ ਤੋਂ ਪੀੜਤ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ

ਕੋਰੋਨਾ ਵਾਇਰਸ ਤੋਂ ਪੀੜਤ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ

ਕੋਰੋਨਾ ਵਾਇਰਸ ਤੋਂ ਪੀੜਤ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਹੈ। ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ 10 ਦਿਨ ਬਾਅਦ ਉਨ੍ਹਾਂ ਨੂੰ ਕੋਵਿਡ-19 ਸਬੰਧੀ ਜਾਂਚ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

https://twitter.com/ANI/status/1247242734869626881?ref_src=twsrc%5Etfw%7Ctwcamp%5Etweetembed%7Ctwterm%5E1247242734869626881&ref_url=https%3A%2F%2Fwww.etvbharat.com%2Fpunjabi%2Fpunjab%2Finternational%2Feurope%2Fcorona-positive-boris-johnson-shifted-to-icu%2Fpb20200407073126509

ਡਾਊਨਿੰਗ ਸਟ੍ਰੀਟ ਦੇ ਬੁਲਾਰੇ ਨੇ ਬੀਤੇ ਐਤਵਾਰ ਨੂੰ ਕਿਹਾ ਕਿ ਜੌਨਸਨ ਵਿੱਚ ਅਜੇ ਵੀ ਕੋਰੋਨਾ ਵਾਇਰਸਸ ਦੇ ਲੱਛਣ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਸਾਵਧਾਨੀ ਦੇ ਤੌਰ ‘ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।ਦੱਸ ਦੇਈਏ ਕਿ ਬ੍ਰਿਟੇਨ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਜੌਨਸਨ ਦੀ ਰਿਪੋਰਟ ਪਿਛਲੇ ਮਹੀਨੇ ਪੌਜ਼ੀਟਿਵ ਆਈ ਸੀ। ਫਿਰ ਡਾਕਟਰਾਂ ਦੀ ਸਲਾਹ ਅਨੁਸਾਰ 10 ਡਾਊਨਿੰਗ ਸਟ੍ਰੀਟ ਵਿਖੇ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਸੀ। ਕੋਰੋਨਾ ਵਾਇਰਸ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਤੱਕ ਵੀ ਪਹੁੰਚ ਗਿਆ ਹੈ। ਜੌਨਸਨ ਤੋਂ ਪਹਿਲਾਂ ਪ੍ਰਿੰਸ ਚਾਰਲਜ਼ ਦੀ ਰਿਪੋਰਟ ਵੀ ਪੌਜ਼ੀਟਿਵ ਆਈ ਸੀ।

Leave a Reply

Your email address will not be published. Required fields are marked *

%d bloggers like this: