ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਕੋਰੋਨਾ ਵਾਇਰਸ ਨਾਲ ਜੰਗ: ਪੰਜਾਬ ’ਚ ਕਰਫ਼ਿਊ ਲਾਗੂ

ਕੋਰੋਨਾ ਵਾਇਰਸ ਨਾਲ ਜੰਗ: ਪੰਜਾਬ ’ਚ ਕਰਫ਼ਿਊ ਲਾਗੂ

ਚੰਡੀਗੜ੍ਹ, 23 ਮਾਰਚ (ਗੁਰਵਿੰਦਰ ਮੋਹਾਲੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਵੱਡੇ ਖ਼ਤਰੇ ਨੂੰ ਵੇਖਦਿਆਂ ਸਮੁੱਚੇ ਪੰਜਾਬ ’ਚ ਕਰਫ਼ਿਊ ਲਾਉਣ ਦਾ ਐਲਾਨ ਕਰ ਦਿੱਤਾ ਹੈ। ਦਰਅਸਲ, ਲੋਕ ਸੜਕਾਂ ਉੱਤੇ ਆਉਣ ਤੋਂ ਹਟ ਨਹੀਂ ਰਹੇ ਤੇ ਜਿਸ ਕਾਰਨ ਵਾਇਰਸ ਦੇ ਤੇਜ਼ੀ ਨਾਲ ਫੈਲਣ ਦਾ ਡਰ ਹੈ।

ਅੱਜ ਬਾਅਦ ਦੁਪਹਿਰ 2:00 ਵਜੇ ਤੋਂ ਸਮੁੱਚੇ ਪੰਜਾਬ ’ਚ ਕਰਫ਼ਿਊ ਲੱਗ ਗਿਆ ਹੈ। ਇਸੇ ਲਈ ਹੁਣ ਮੁੱਖ ਮੰਤਰੀ ਨੇ ਮੁੱਖ ਸਕੱਤਰ ਤੇ ਡੀਜੀਪੀ ਨਾਲ ਸੂਬੇ ਦੇ ਸਮੁੱਚੇ ਹਾਲਾਤ ਦਾ ਜਾਇਜ਼ਾ ਲੈਣ ਤੋਂ ਬਾਅਦ ਕਰਫ਼ਿਊ ਲਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਕਰਫ਼ਿਊ ’ਚ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਸਬੰਧਤ 22 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਹੀ ਕਰਫ਼ਿਊ ਲਾਉਣ ਦਾ ਐਲਾਨ ਕਰਨਗੇ। ਇਸ ਕਰਫ਼ਿਊ ’ਚ ਢਿੱਲ ਕਦੋਂ ਦੇਣੀ ਹੈ; ਇਸ ਦਾ ਐਲਾਨ ਵੀ ਡਿਪਟੀ ਕਮਿਸ਼ਨਰ ਹੀ ਕਰਨਗੇ।

ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਕਰਫ਼ਿਊ ਦੇ ਹੁਕਮ ਪੈਰਾ–ਮਿਲਟਰੀ ਫੋਰਸਿਜ਼ , ਮਿਲਟਰੀ ਫੋਰਸਿਜ਼ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਜਿਹੜੇ ਐਮਰਜੈਂਸੀ ਦੇ ਤੌਰ ਤੇ ਡਿਊਟੀ ਤਾਇਨਾਤ ਹਨ ਉਨ੍ਹਾਂ ਤੇ ਲਾਗੂ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਜ਼ਿਲ੍ਹੇ ਦੇ ਕੁੱਝ ਖੇਤਰਾਂ ਵਿੱਚ ਐਮਰਜੰਸੀ ਸੇਵਾਵਾਂ ਲਈ ਪੈਟਰੋਲ ਪੰਪ , ਮੈਡੀਕਲ ਸ਼ਾਪਸ , ਗੈਸ ਏਜੰਸੀਜ਼ ਅਤੇ ਕਰਿਆਨਾ ਸਟੋਰ ਖੋਲਣ ਦੀ ਛੋਟ ਹੋਵੇਗੀ।

ਇਸ ਸਬੰਧੀ ਸੂਚਨਾ ਬਾਅਦ ਵਿੱਚ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਰੇ ਹਸਪਤਾਲ ਪਹਿਲਾਂ ਦੀ ਤਰ੍ਹਾਂ ਖੁੱਲੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਕਰਫਿਊ ਦੌਰਾਨ ਜ਼ਿਲ੍ਹੇ ਦੇ ਸਾਰੇ ਬਜ਼ਾਰ ਅਤੇ ਦੁਕਾਨਾਂ ਬੰਦ ਰਹਿਣਗੀਆਂ। ਉਨ੍ਹਾਂ ਨੇ ਸਮੂਹ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਬਿਲਕੁੱਲ ਵੀ ਘਰਾਂ ਵਿਚੋਂ ਬਾਹਰ ਨਾ ਨਿਕਲਣ । ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ

ਇਸ ਤੋਂ ਪਹਿਲਾਂ ਮੋਹਾਲੀ ’ਚ 80 ਸਾਲਾਂ ਦੀ ਇੱਕ ਔਰਤ ਦੇ ਕੋਰੋਨਾ–ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਪੰਜਾਬ ’ਚ ਕੋਰੋਨਾ ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਵਧ ਕੇ 22 ਹੋ ਗਈ ਹੈ।

80 ਸਾਲਾ ਮਰੀਜ਼ ਇਸ ਵੇਲੇ ਖਰੜ ਦੇ ਹਸਪਤਾਲ ’ਚ ਦਾਖ਼ਲ ਹੈ ਤੇ ਉਸ 27 ਸਾਲਾ ਔਰਤ ਦੀ ਮਕਾਨ–ਮਾਲਕਣ ਹੈ, ਜਿਹੜੀ ਪਹਿਲਾਂ ਕੋਰੋਨਾ–ਪਾਜ਼ਿਟਿਵ ਪਾਈ ਗਈ ਸੀ ਤੇ ਉਹ ਔਰਤ ਚੰਡੀਗੜ੍ਹ ਦੇ ਸੈਕਟਰ–21 ਦੀ 23 ਸਾਲਾ ਨਿਵਾਸੀ ਦੀ ਸਹੇਲੀ ਹੈ। ਚੇਤੇ ਰਹੇ ਕਿ ਇਹ 23 ਸਾਲਾ ਔਰਤ ਹੀ ਚੰਡੀਗੜ੍ਹ ਦੀ ਪਹਿਲੀ ਕੋਰੋਨਾ–ਪਾਜ਼ਿਟਿਵ ਮਰੀਜ਼ ਹੈ ਤੇ ਉਹ ਇੰਗਲੈਂਡ ਤੋਂ ਪਰਤੀ ਹੈ।

ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਤਿੰਨ ਟੈਸਟਾਂ ਦੀ ਰਿਪੋਰਟ ਹੈ ਤੇ ਉਨ੍ਹਾਂ ਵਿੱਚੋਂ ਇੱਕ ਮਰੀਜ਼ ਦੀ ਰਿਪੋਰਟ ਪਾਜ਼ਿਟਿਵ ਆਈ ਹੈ।
ਡਾ. ਮਨਜੀਤ ਸਿੰਘ ਨੇ ਦੱਸਿਆ ਕਿ 80 ਸਾਲਾ ਮਰੀਜ਼ ਦੀ ਹਾਲਤ ਇਸ ਵੇਲੇ ਸਥਿਰ ਹੈ ਤੇ ਉਸ ਦੀ ਸਿਹਤ ’ਚ ਸੁਧਾਰ ਵੀ ਹੋ ਰਿਹਾ ਹੈ। ਉਸ ਦੇ ਘਰ ਦੇ ਬਾਕੀ ਦੇ ਦੋ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

ਮੋਹਾਲੀ ਦੇ ਸਾਰੇ 5 ਕੋਰੋਨਾ–ਮਰੀਜ਼ਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ 257 ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ’ਚ ਹੀ ਰੱਖ ਕੇ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਤੇ ਮੈਡੀਕਲ ਤੌਰ ’ਤੇ ਸ਼ੁੱਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਅਜਿਹਾ ਵਿਅਕਤੀ ਆਪਣੇ ਘਰਾਂ ’ਚੋਂ ਨਿੱਕਲੇਗਾ ਤੇ ਹੋਮ–ਕੁਆਰਨਟੀਨ ਦੀ ਉਲੰਘਣਾ ਕਰੇਗਾ, ਤਾਂ ਉਸ ਨਾਲ ਸਖ਼ਤੀ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਨਹਿਤ ਵਿੱਚ ਘਰਾਂ ’ਚ ਨਿਗਰਾਨੀ ਅਧੀਨ ਰੱਖੇ ਗਏ ਅਜਿਹੇ ਵਿਅਕਤੀਆਂ ਬਾਰੇ ਜਾਣਕਾਰੀ ਵੈੱਬਸਾਈਟ www.sasnagar.gov.in ਉੱਤੇ ਅਪਡੇਟ ਕੀਤੀ ਜਾਵੇਗੀ।

Leave a Reply

Your email address will not be published. Required fields are marked *

%d bloggers like this: