ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਕੋਰੋਨਾ ਵਾਇਰਸ ਨੂੰ ਲੈ ਕੇ ਰਾਮਾਂ ਰਿਫਾਇਨਰੀ ਨਹੀਂ ਕਰ ਰਹੀ ਸਰਕਾਰੀ ਹੁਕਮਾਂ ਦੀ ਪਾਲਣਾ, ਮੁੱਖ ਦੁਆਰ ਤੇ ਹਜਾਰਾਂ ਮਜ਼ਦੂਰਾਂ ਦਾ ਹਜ਼ੂਮ

ਕੋਰੋਨਾ ਵਾਇਰਸ ਨੂੰ ਲੈ ਕੇ ਰਾਮਾਂ ਰਿਫਾਇਨਰੀ ਨਹੀਂ ਕਰ ਰਹੀ ਸਰਕਾਰੀ ਹੁਕਮਾਂ ਦੀ ਪਾਲਣਾ, ਮੁੱਖ ਦੁਆਰ ਤੇ ਹਜਾਰਾਂ ਮਜ਼ਦੂਰਾਂ ਦਾ ਹਜ਼ੂਮ

ਤਲਵੰਡੀ ਸਾਬੋ, 20 ਮਾਰਚ (ਗੁਰਜੰਟ ਸਿੰਘ ਨਥੇਹਾ)- ਬੜੀ ਤੇਜੀ ਨਾਲ ਫੇਲ ਰਹੇ ਕੋਰੋਨਾ ਵਾਇਰਸ ਨੇ ਕੁਝ ਹੀ ਸਮੇਂ ਚ ਆਪਣੀ ਪਹਿਚਾਣ ਬਣਾ ਲਈ ਹੈ ਜਿਸ ਨਾਲ ਭਾਰਤ ਸਮੇਤ ਦੁਨੀਆਂ ਭਰ ਦੇ ਵਿਕਸਿਤ ਦੇਸ਼ਾਂ ਵਿਚ ਇਸ ਵਾਇਰਸ ਦਾ ਡਰ ਬਣਿਆ ਹੋਇਆ ਹੈ। ਇਸ ਮਾਮਲੇ ਬਾਰੇ ਪਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸ਼ਹਿਰੀ ਪ੍ਰਧਾਨ ਸੁਨੀਲ ਕੁਮਾਰ ਕਾਕਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਜਿਥੇ ਦੇਸ਼ ਦੀ ਅਰਥ ਵਿਵਸਥਾ ਤੇ ਬੁਰਾ ਅਸਰ ਪਿਆ ਹੈ ਉਥੇ ਇਸ ਵਾਇਰਸ ਕਾਰਨ ਕਈ ਦੇਸ਼ਾਂ ਨੂੰ ਜਾਣ ਵਾਲੀਆਂ ਅੰਤਰਰਾਸ਼ਟਰੀ ਹਵਾਈ ਉਡਾਣਾਂ ਵੀ ਬੰਦ ਕਰ ਦਿੱਤੀਆਂ ਹਨ।

ਇਸਤੋਂ ਇਲਾਵਾ ਸਕੂਲ, ਕਾਲਜ, ਸ਼ੌਪਿੰਗ ਮਾਲ, ਸਿਨੇਮਾ ਘਰ, ਕਲੱਬ ਆਦਿ ਬੰਦ ਕਰ ਦਿਤੇ ਹਨ ਜਿਸਦੇ ਕਾਰਨ ਰੋਜ਼ਾਨਾ ਹਜਾਰਾਂ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਕਰੋਨਾ ਬਾਰਿਸ਼ ਦੇ ਕਾਰਨ ਲੋਕਾਂ ਨੂੰ ਆਪਣੇ ਘਰਾਂ ਤੋਂ ਨਿਕਲਣਾ ਬੰਦ ਕਰ ਦਿੱਤਾ ਹੈ ਜਿਸ ਦੇ ਕਾਰਨ ਬਾਜ਼ਾਰ ਵੀ ਸੁੰਨਸਾਨ ਦਿਖਾਈ ਦੇਣ ਲੱਗੇ ਹਨ। ਉਨ੍ਹਾਂ ਕਿਹਾ ਕਿ ਸਥਾਨਕ ਤੇਲ ਸੋਧਕ ਕਾਰਖਾਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਰਵਾਸੀ ਲੋਕਾਂ ਦੇ ਨਾਲ ਨਾਲ ਸਥਾਨਕ ਲੋਕ ਵੀ ਇੱਥੇ ਕੰਮ ਕਰ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਰਿਫਾਈਨਰੀ ਦੇ ਆਸ ਪਾਸ ਬਣਾਈਆਂ ਗਈਆਂ ਕਾਲੋਨੀਆਂ ਵਿੱਚ ਗੰਦਗੀ ਫੈਲਣ ਦੇ ਕਾਰਨ ਸਥਾਨਕ ਲੋਕਾਂ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ ਡਰ ਬਣਿਆ ਹੋਇਆ ਹੈ। ਸੁਨੀਲ ਕੁਮਾਰ ਨੇ ਕਿਹਾ ਕਿ ਸਰਕਾਰ ਦੇ ਆਦੇਸ਼ ਅਨੁਸਾਰ ਭੀੜ ਵਾਲੀ ਜਗ੍ਹਾ ਸ਼ਾਪਿੰਗ ਮਾਲ, ਸਿਨੇਮਾ ਹਾਲ ਆਦਿ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ ਪ੍ਰੰਤੂ ਰਿਫਾਇਨਰੀ ਅੰਦਰ ਹਜ਼ਾਰਾਂ ਦੀ ਸੰਖਿਆ ਵਿੱਚ ਲੋਕ ਕੰਮ ਕਰ ਰਹੇ ਹਨ। ਸਵੇਰ ਦੇ ਸਮੇਂ ਰਿਫ਼ਾਇਨਰੀ ਲੇਬਰ ਗੇਟ ਸਮੇਤ ਦੂਸਰੇ ਗੇਟਾਂ ਤੇ ਹਜ਼ਾਰਾਂ ਦੀ ਭੀੜ ਲੱਗੀ ਰਹਿੰਦੀ ਹੈ ਜੋ ਫਿੰਗਰ ਪੰਚ ਕਰਕੇ ਰਿਫਾਈਨਰੀ ਦੇ ਅੰਦਰ ਦਾਖਲ ਹੁੰਦੇ ਹਨ।

ਇਸ ਤੋਂ ਇਲਾਵਾ ਹਜ਼ਾਰਾਂ ਦੀ ਸੰਖਿਆ ਵਿੱਚ ਕੰਮ ਕਰਨ ਵਾਲੇ ਪ੍ਰਵਾਸੀ ਲੋਕ ਗੁਟਕਾ, ਪਾਨ ਮਸਾਲਾ ਖਾ ਕੇ ਥਾਂ ਥਾਂ ਤੇ ਥੁੱਕ ਰਹੇ ਹਨ ਜਿਸ ਨਾਲ ਇਹ ਵਾਇਰਸ ਦੇ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਭੀੜ ਵਾਲੇ ਸਥਾਨਾਂ ਤੇ ਨੂੰ ਬੰਦ ਕਰ ਰਹੀ ਹੈ ਦੂਜੇ ਪਾਸੇ ਰਿਫਾਇਨਰੀ ਦੇ ਅੰਦਰ ਰੋਜ਼ਾਨਾ ਹਜ਼ਾਰਾਂ ਲੋਕ ਦਾਖਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਵਾਇਰਸ ਦੇ ਪੂਰੇ ਪੰਜਾਬ ਵਿੱਚ ਫੈਲਣ ਦਾ ਖਤਰਾ ਬਣ ਸਕਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਰਿਫਾਇਨਰੀ ਨੂੰ ਕੁਝ ਦਿਨਾਂ ਵਾਸਤੇ ਬੰਦ ਕਰਕੇ ਪੂਰੇ ਖੇਤਰ ਦੀ ਚੰਗੀ ਤਰ੍ਹਾਂ ਸਫਾਈ ਕਰਵਾਈ ਜਾਵੇ ਅਤੇ ਇੱਥੇ ਕੰਮ ਕਰਨ ਵਾਲੇ ਹਰ ਇੱਕ ਵਿਅਕਤੀ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਮਾਮਲੇ ਸਬੰਧੀ ਜਦੋਂ ਰਿਫਾਇਨਰੀ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਰੋਨਾ ਵਾਰਿਸ ਨੂੰ ਲੈ ਕੇ ਰਿਫਾਇਨਰੀ ਦੁਆਰਾ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਰਿਫਾਈਨਰੀ ਪ੍ਰਬੰਧਕ ਲਗਾਤਾਰ ਜਿਲ੍ਹਾ ਪ੍ਰਸ਼ਾਸਨ ਦੇ ਸੰਪਰਕ ਵਿਚ ਹਨ।

ਇਸ ਸਬੰਧੀ ਜਦੋਂ ਐੱਸ ਡੀ ਐੱਮ ਤਲਵੰਡੀ ਸਾਬੋ ਨਾਲ ਇਸ ਬਾਬਤ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਉਹ ਰਿਫਾਇਨਰੀ ਪ੍ਰਬੰਧਕਾਂ ਨਾਲ ਗੱਲ ਕਰਨਗੇ ਕਿ ਉਹ ਇਸ ਮਸਲੇ ਦਾ ਹੱਲ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਹਿਣ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: