ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਕੋਲਡ੍ਰਿੰਕ ਦੇ ਸਟੋਰ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਕੋਲਡ੍ਰਿੰਕ ਦੇ ਸਟੋਰ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਦਸਮੇਸ਼ ਨਗਰ ‘ਚ ਬਿਸਕੁੱਟ, ਲੇਜ਼ ਅਤੇ ਕੋਲਡ੍ਰਿੰਕ ਦੇ ਸਟੋਰ ‘ਚ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।

ਸਟੋਰ ਮਾਲਕ ਸੁਰਿੰਦਰ ਕੁਮਾਰ ਮੁਤਾਬਕ ਉਹ ਮਲੋਟ ਗਏ ਸਨ ਤਾਂ ਪਿੱਛੋਂ ਉਨ੍ਹਾਂ ਨੂੰ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਤੁਹਾਡੇ ਸਟੋਰ ‘ਚੋਂ ਧੂੰਆਂ ਨਿਕਲ ਰਿਹਾ ਹੈ ਤਾਂ ਉਹ ਤੁਰੰਤ ਉੱਥੋਂ ਵਾਪਸ ਆ ਗਏ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

ਅੱਗ ਲੱਗਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ।ਮੌਕੇ ‘ਤੇ ਪਹੁੰਚੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਅੱਗ ‘ਤੇ ਕਾਬੂ ਪਾ ਲਿਆ ਪਰ ਉਦੋਂ ਤੱਕ ਅੰਦਰ ਪਿਆ ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ ਚੁੱਕਾ ਸੀ।

ਉਥੇ ਹੀ ਘਟਨਾ ਸਥਾਨ ਦੀ ਸੂਚਨਾ ਮਿਲਣ ‘ਤੇ ਸਤਾਹਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *

%d bloggers like this: