ਕੋਲਿਆਂਵਾਲੀ ਦਾ 3 ਦਿਨਾ ਪੁਲਿਸ ਰਿਮਾਂਡ

ਕੋਲਿਆਂਵਾਲੀ ਦਾ 3 ਦਿਨਾ ਪੁਲਿਸ ਰਿਮਾਂਡ

ਸੀਨੀਅਰ ਆਕਾਲੀ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਤਿ ਨੇੜੇ ਸਮਝੇ ਜਾਂਦੇ ਸ੍ਰੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਅੱਜ ਮੋਹਾਲੀ ਦੀ ਜਿ਼ਲ੍ਹਾ ਸੈਸ਼ਨਜ਼ ਅਦਾਲਤ ਨੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ `ਤੇ ਭੇਜ ਦਿੱਤਾ ਹੈ। ਸ੍ਰੀ ਕੋਲਿਆਂਵਾਲੀ `ਤੇ ਦੋਸ਼ ਹੈ ਕਿ ਪੰਜਾਬ `ਚ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਧਨ ਇਕੱਠਾ ਕੀਤਾ ਸੀ।
ਸ੍ਰੀ ਕੋਲਿਆਂਵਾਲੀ ਪਹਿਲਾਂ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਮੈਂਬਰ ਅਤੇ ਪੰਜਾਬ ਐਗਰੋ ਇੰਡਸਟ੍ਰੀਜ਼ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੋਲਿਆਂਵਾਲੀ ਨੂੰ ਕੋਈ ਵੀ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰਦਿਆਂ 7 ਦਿਨਾਂ ਦੇ ਅੰਦਰ-ਅੰਦਰ ਆਤਮ-ਸਮਰਪਣ ਕਰਨ ਦੀ ਹਦਾਇਤ ਦਿੱਤੀ ਸੀ।
ਬੀਤੇ ਦਿਨੀਂ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਇੱਕ ਬਿਆਨ `ਚ ਆਖਿਆ ਸੀ ਕਿ ਸ੍ਰੀ ਕੋਲਿਆਂਵਾਲੀ ਨੂੰ ਸਿਆਸੀ ਬਦਲਾਖੋਰੀ ਤਹਿਤ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਤੇ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਸ੍ਰੀ ਕੋਲਿਆਂਵਾਲੀ ਨਾਲ ਡਟ ਕੇ ਖੜ੍ਹੇ ਹਨ ਤੇ ਉਹ ਕਾਨੂੰਨੀ ਜੰਗ ਲੜਨਗੇ।

Share Button

Leave a Reply

Your email address will not be published. Required fields are marked *

%d bloggers like this: