ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sun. Jul 5th, 2020

ਕੋਵਿਡ ਖ਼ਿਲਾਫ਼ ‘ਮਿਸ਼ਨ ਫਤਹਿ’ ਨੂੰ ਜ਼ਮੀਨੀ ਪੱਧਰ ਉਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਸ਼ੁਰੂ

ਕੋਵਿਡ ਖ਼ਿਲਾਫ਼ ‘ਮਿਸ਼ਨ ਫਤਹਿ’ ਨੂੰ ਜ਼ਮੀਨੀ ਪੱਧਰ ਉਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਸ਼ੁਰੂ

ਚੰਡੀਗੜ੍ਹ, 1 ਜੂਨ (ਨਿਰਪੱਖ ਆਵਾਜ਼ ਬਿਊਰੋ): ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ‘ਮਿਸ਼ਨ ਫਤਹਿ’ ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਤਾਂ ਕਿ ਇਸ ਮਹਾਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਫੈਲਾਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ‘ਮਿਸ਼ਨ ਫਤਹਿ’ ਦਾ ਘੇਰਾ ਵਿਸ਼ਾਲ ਕਰਦਿਆਂ ਇਸ ਨੂੰ ਕੋਵਿਡ ਖ਼ਿਲਾਫ਼ ਜੰਗ ਦੇ ਮੋਹਰੀ ਜੰਗਜੂਆਂ ਤੋਂ ਅੱਗੇ ਲੈ ਕੇ ਜਾਏਗੀ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਕਲਾਵੇ ਵਿੱਚ ਲੈਂਦਿਆਂ ਇਸ ਲੜਾਈ ਨੂੰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਲੜਾਈ ਬਣਾਏਗੀ।

‘ਮਿਸ਼ਨ ਫਤਹਿ’ ਨੂੰ ਅਨੁਸ਼ਾਸਨ, ਸਹਿਯੋਗ ਤੇ ਹਮਦਰਦੀ ਰਾਹੀਂ ਨੋਵਲ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਲੋਕਾਂ ਦੀ ਪ੍ਰਤੀਬੱਧਤਾ ਦਾ ਪ੍ਰਤੀਕ ਦੱਸਦਿਆਂ ਮੁੱਖ ਮੰਤਰੀ ਨੇ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੌਕਡਾਊਨ ਰੋਕਾਂ ਦੀ ਪਾਲਣਾ ਰਾਹੀਂ ਲੋਕ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਅਤੇ ਗਰੀਬਾਂ ਪ੍ਰਤੀ ਹਮਦਰਦੀ ਦਿਖਾਉਣ। ਇਹੀ ਪੰਜਾਬੀਅਤ ਦੀ ਭਾਵਨਾ ਦੀ ਅਸਲ ਤਰਜ਼ਮਾਨੀ ਹੋਵੇਗੀ, ਜਿਸ ਰਾਹੀਂ ਅਸੀਂ ਸਾਰੀਆਂ ਮੁਸ਼ਕਲਾਂ ਨਾਲ ਜੂਝ ਕੇ ਜੇਤੂ ਵਜੋਂ ਉਭਰਾਂਗੇ।

ਇਸ ਮੁਹਿੰਮ ਦੇ ਹਿੱਸੇ ਵਜੋਂ ਲੜੀਵਾਰ ਗਤੀਵਿਧੀਆਂ ਵਿੱਢੀਆਂ ਜਾਣਗੀਆਂ ਜੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨਾਲ-ਨਾਲ ਵੱਖ-ਵੱਖ ਐਨ.ਜੀ.ਓਜ਼, ਦਾਨੀ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਚਲਾਈਆਂ ਜਾਣਗੀਆਂ ਜਿਨ੍ਹਾਂ ਨੂੰ ਆਪਣੇ ਇਲਾਕਿਆਂ ਵਿਚ ਇਸੇ ਤਰ੍ਹਾਂ ਦੀਆਂ ਮੁਹਿੰਮਾਂ ਚਲਾਉਣ ਲਈ ਉਤਸ਼ਾਹਤ ਕੀਤਾ ਜਾਵੇਗਾ। ਸੂਬੇ ਦੇ ਸਾਰੇ ਵਿਭਾਗ ਇਕੱਠੇ ਹੋ ਕੇ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਲਈ ਇਕਜੁੱਟ ਹੋ ਕੇ ਕੰਮ ਕਰਨਗੇ ਤਾਂ ਜੋ ਲੋਕਾਂ ਨੂੰ ਅੱਗੇ ਵਧਣ ਅਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਵਿੱਚ ਮਦਦ ਕੀਤੀ ਜਾ ਸਕੇ।

ਮੁਹਿੰਮ ਨੂੰ ਪ੍ਰਭਾਵਸ਼ਾਲੀ ਅਤੇ ਨਤੀਜਾ ਮੁਖੀ ਢੰਗ ਨਾਲ ਲਾਗੂ ਕਰਨ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਮਾਸਕ ਪਾਉਣ, ਹੱਥ ਧੋਣ, ਸਮਾਜਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਲਈ ਕੋਵਾ ਐਪ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਗਤੀਵਿਧੀਆਂ ਦਾ ਇਕ ਵਿਆਪਕ ਰੋਡ-ਮੈਪ ਤਿਆਰ ਕੀਤਾ ਹੈ। ਧਿਆਨ ਕੇਂਦਰਿਤ ਕਰਨ ਵਾਲੇ ਹੋਰ ਖੇਤਰਾਂ ਵਿੱਚ ਘਰੇਲੂ ਇਕਾਂਤਵਾਸ ਦੀ ਮਹੱਤਤਾ, ਫਲੂ ਦੇ ਲੱਛਣਾਂ ਅਤੇ ਉਸ ਤੋਂ ਬਾਅਦ ਦੀਆਂ ਕਿਰਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ, ਲੌਕਡਾਉਨ 5.0 ਦੌਰਾਨ ਪਾਬੰਦੀਆਂ ਅਤੇ ਉਲੰਘਣਾ ਦੇ ਮਾਮਲੇ ਵਿੱਚ ਜ਼ੁਰਮਾਨੇ, ਮਹਾਮਾਰੀ ਵਿਰੁੱਧ ਮਿਲ ਕੇ ਲੜਨ ਲਈ ਸਮਾਜ ਦੀ ਲਾਮਬੰਦੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸ਼ਾਮਲ ਹੈ।

ਵਾਇਰਸ ਦੇ ਖਤਰੇ ਨੂੰ ਪਛਾਣਨ ‘ਤੇ ਜ਼ੋਰ ਦਿੱਤਾ ਜਾਵੇਗਾ ਜਿਸ ਨਾਲ ਲੋਕਾਂ ਨੂੰ ਗੰਭੀਰ ਖਤਰੇ ਹੁੰਦੇ ਆ ਰਹੇ ਹਨ। ਲੋਕਾਂ ਨੂੰ ਉਦਾਹਰਨ ਦੇ ਕੇ ਅਗਵਾਈ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਅਤੇ ਦੂਜਿਆਂ ਨੂੰ ਸਾਵਧਾਨੀਆਂ ਬਾਰੇ ਤੇ ਉਨ੍ਹਾਂ ਦੇ ਧਿਆਨ ਵਿੱਚ ਆਉਣ ਵਾਲੀਆਂ ਉਲੰਘਣਾਵਾਂ ਦੀ ਰਿਪੋਰਟ ਕਰਨ ਬਾਰੇ ਸਲਾਹ ਦਿੱਤੀ।

ਜ਼ਿਲਾ ਪ੍ਰਸ਼ਾਸਨ ਇਸ ਅਭਿਆਸ ਵਿੱਚ ਸਰਕਾਰ ਅਤੇ ਲੋਕਾਂ ਵਿਚਾਲੇ ਇਕ ਕੜੀ ਵਜੋਂ ਅਹਿਮ ਭੂਮਿਕਾ ਅਦਾ ਕਰੇਗਾ। ਸਥਾਨਕ ਪ੍ਰਸ਼ਾਸਨ ਲੋਕਾਂ ਨੂੰ ਜਾਗਰੁਕ ਅਤੇ ਸੁਰੱਖਿਅਤ ਰਹਿਣ ਲਈ ਪ੍ਰੇਰਿਤ ਕਰੇਗਾ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: