ਕੋਵਿਡ-19 ਦੇ ਚਲਦਿਆਂ ਰੇਲਵੇ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿਹਤ ਵਿਭਾਗ ਵਲੋਂ ਯਾਤਰੀਆਂ ਦੀ ਮੈਡੀਕਲ ਜਾਂਚ ਜਾਰੀ

ਕੋਵਿਡ-19 ਦੇ ਚਲਦਿਆਂ ਰੇਲਵੇ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿਹਤ ਵਿਭਾਗ ਵਲੋਂ ਯਾਤਰੀਆਂ ਦੀ ਮੈਡੀਕਲ ਜਾਂਚ ਜਾਰੀ
ਸ੍ਰੀ ਅਨੰਦਪੁਰ ਸਾਹਿਬ 15 ਜੁਲਾਈ (ਦਵਿੰਦਰਪਾਲ ਸਿੰਘ/ ਅੰਕੁਸ਼): ਪੰਜਾਬ ਵਿੱਚ ਕਰੋਨਾ ਨੂੰ ਹਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਖ ਵੱਖ ਵਿਭਾਗਾਂ ਨੂੰ ਜਾਰੀ ਹਦਾਇਤਾਂ ਨਾਲ ਜਿਥੇ ਸੂਬੇ ਵਿੱਚ ਲੋਕ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਹੋ ਰਹੇ ਹਨ ਉਥੇ ਫਰੰਟ ਲਾਈਨ ਵੋਰੀਅਰਜ਼ ਵਲੋਂ ਨਿਭਾ ਜਾ ਰਹੀ ਸ਼ਲਾਘਾਯੋਗ ਭੂਮਿਕਾ ਨਾਲ ਵੀ ਇਸ ਮਹਾਂਮਾਰੀ ਤੇ ਕਾਬੂ ਪਾਉਣ ਵਿੱਚ ਵੱਡੀ ਸਫਲਤਾ ਮਿਲੀ ਹੈ।
ਇਹਨਾਂ ਵਿਚਾਰਾ ਦਾ ਪ੍ਰਗਟਾਵਾ ਸੀਨੀਅਰ ਮੈਡੀਕਲ ਅਫਸਰ ਡਾ ਚਰਨਜੀਤ ਕੁਮਾਰ ਨੇ ਅੱਜ ਇਥੇ ਕੀਤਾ। ਉਹਨਾਂ ਦੱਸਿਆ ਕਿ ਰੇਲਵੇ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਯਾਤਰੀਆਂ ਦੀ ਸਿਹਤ ਜਾਂਚ ਕਰ ਰਹੀ ਟੀਮ ਲਗਾਤਾਰ ਯਾਤਰੀਆਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਜਿਵੇਂ ਕਿ ਵਾਰ ਵਾਰ ਹੱਥ ਧੋਣਾ, ਮਾਸਕ ਪਹਿਨਣਾ, ਆਪਸੀ ਦੂਰੀ ਬਣਾਈ ਰੱਖਣਾ ਆਦਿ ਬਾਰੇ ਪ੍ਰੇਰਿਤ ਕਰ ਰਹੇ ਹਨ। ਉਹਨਾਂ ਹੋਰ ਦੱਸਿਆ ਕਿ ਇਕਾਂਤਵਾਸ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਨਿਯਮਾਂ ਦੀ ਪਾਲਣਾ ਕਰਨ ਬਾਰੇ ਹਦਾਇਤਾ ਜਾਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਕਰੋਨਾ ਨੂੰ ਹਰਾਉਣ ਲਈ ਹਰਤਰ•ਾਂ ਦੀ ਜਾਣਕਾਰੀ ਮੁਹੱਈਆਂ ਕਰਵਾਈ ਜਾ ਰਹੀ ਹੈ।
ਡਾ ਚਰਨਜੀਤ ਕੁਮਾਰ ਨੇ ਹੋਰ ਦੱਸਿਆ ਕਿ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਫਰੰਟ ਲਾਈਨ ਵੋਰੀਅਰਜ਼ ਦਾ ਫਲੂ ਸੈਂਟਰ ਵਿੱਚ ਕੋਵਿਡ ਟੈਸਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਵੀ ਜਿਹੜੇ ਲੋਕ ਕਿਸੇ ਵੀ ਤਰਾਂ ਦੇ ਲੱਛਣ ਪਾਏ ਜਾਣ ਨਾਲ ਇਸ ਬੀਮਾਰੀ ਦੀ ਪੱਕੜ ਵਿੱਚ ਆਉਣ ਦੇ ਸੰਭਾਵੀ ਲੱਗ ਰਹੇ ਹੋਣ ਉਹਨਾਂ ਦਾ ਵੀ ਕੋਵਿਡ ਟੈਸਟ ਹੋ ਰਿਹਾ ਹੈ। ਹਸਪਤਾਲ ਵਿੱਚ ਆਉਣ ਵਾਲੇ ਹੋਰ ਮਰੀਜਾਂ ਨੂੰ ਵੀ ਕਰੋਨਾ ਤੋਂ ਬਚਾਅ ਦੇ ਤਰੀਕੇ ਦੱਸੇ ਜਾ ਰਹੇ ਹਨ।