Sun. Aug 18th, 2019

ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਪਹੁੰਚੇ ਕਸ਼ਮੀਰ

ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਪਹੁੰਚੇ ਕਸ਼ਮੀਰ

ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੇ ਸੰਵਿਧਾਨ ਦੀ ਧਾਰਾ 370 ਨੂੰ ਹਟਾਉਣ ਤੋਂ ਬਾਅਦ ਸੂਬੇ ਵਿਚ ਧਾਰਾ 144 ਲਾਗੂ ਹੈ। ਜਿਸ ਕਰਕੇ ਕਸ਼ਮੀਰ ਵਿਚ ਭਾਰੀ ਗਿਣਤੀ ਵਿਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਜੰਮੂ ਕਸ਼ਮੀਰ ‘ਚ ਧਾਰਾ 370 ਅਤੇ 35-ਏ ਹਟਾਏ ਜਾਣ ਤੋਂ ਬਾਅਦ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਜੰਮੂ ਕਸ਼ਮੀਰ ਦੇ ਸ਼ੋਪੀਆਂ ਗਏ ਹਨ, ਜੋ ਕਿ ਅੱਤਵਾਦੀਆਂ ਦਾ ਗੜ ਮੰਨਿਆ ਜਾਂਦਾ ਹੈ।

ਇਸ ਦੌਰਾਨ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਆਮ ਲੋਕਾਂ ਅਤੇ ਸੁਰੱਖਿਆ ਬਲਾਂ ਨਾਲ ਗੱਲਬਾਤ ਵੀ ਕੀਤੀ। ਇਸ ਦੇ ਨਾਲ ਹੀ ਅਜੀਤ ਡੋਭਾਲ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੀ ਹੈ, ਜਿੱਥੇ ਉਹ ਆਮ ਲੋਕਾਂ ਨਾਲ ਪੌੜੀਆਂ ‘ਤੇ ਬੈਠੇ ਖਾਣਾ ਖਾਂਦੇ ਦਿਖਾਈ ਦੇ ਰਹੇ ਹਨ।ਇਸ ਤੋਂ ਇਲਾਵਾ ਉਹ ਸੁਰੱਖਿਆ ਬਲਾਂ ਨਾਲ ਗੱਲ ਕਰਦੇ ਵੀ ਦਿਖਾਈ ਦਿੱਤੇ ਹਨ।

Leave a Reply

Your email address will not be published. Required fields are marked *

%d bloggers like this: