Mon. Oct 14th, 2019

ਕੌਲੌਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਹੋਈ

ਕੌਲੌਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਹੋਈ

20-10

ਭਾਈਰੂਪਾ 19 ਜੁਲਾਈ (ਅਵਤਾਰ ਸਿੰਘ ਧਾਲੀਵਾਲ):ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੌਲੌਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਰਪੰਚ ਹਜ਼ੂਰਾ ਸਿੰਘ, ਚੇਅਰਮੈਨ ਕੁਲਵੰਤ ਸਿੰਘ ਅਤੇ ਸਕੂਲ ਮੁਖੀ ਸੁਖਰਾਜ ਗੋਇਲ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਮਾਪਿਆਂ, ਗ੍ਰਾਮ ਪੰਚਾਇਤ ਅਤੇ ਪਿੰਡ ਦੇ ਮੋਹਤਵਰ ਵਿਅਕਤੀਆਂ ਦੀ ਮੀਟਿੰਗ ਹੋਈ ਜਿਸ ਵਿੱਚ ਸਕੂਲ ਪ੍ਰਬੰਧਕੀ ਕਮੇਟੀ ਦੀ ਚੋਣ ਕੀਤੀ ਗਈ।ਇਸ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਹਰਵਿੰਦਰ ਸਿੰਘ ਨੂੰ ਚੇਅਰਮੈਨ, ਸੁਖਜਿੰਦਰ ਸਿੰਘ ਨੂੰ ਵਾਈਸ ਚੇਅਰਮੈਨ ਅਤੇ ਸਕੂਲ ਮੁਖੀ ਸੁਖਰਾਜ ਗੋਇਲ ਨੂੰ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਇਸ ਤੋਂ ਇਲਾਵਾ ਕਮੇਟੀ ਮੈਂਬਰਾਂ ਵਿੱਚ ਪੰਚ ਬਲਦੇਵ ਸਿੰਘ, ਮਾਸਟਰ ਸੁਦਾਗਰ ਸਿੰਘ ਅਤੇ ਮਾਪੇ ਸ਼ਾਮਲ ਕੀਤੇ ਗਏ।ਇਸ ਮੌਕੇ ਚੁਣੀ ਗਈ ਕਮੇਟੀ ਵੱਲੋਂ ਸਕੂਲ ਦੇ ਵਿਕਾਸ ਲਈ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦਾ ਅਹਿਦ ਲਿਆ ਗਿਆ।ਇਸ ਮੌਕੇ ਪੰਚ ਬਲਜੀਤ ਕੌਰ, ਜਸਵਿੰਦਰ ਕੌਰ, ਗੁਰਭੇਜ ਭੁੱਲਰ, ਕੰਵਰਸਰਬਜੀਤ ਕਾਲਾ ਭੁੱਲਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: