ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵਿਖੇ ਵਿਗਿਆਨਿਕ ਤਰੀਕੇ ਨਾਲ ਬੱਕਰੀ ਪਾਲਣ ਸਬੰਧੀ ਸਿਖਲਾਈ ਕੋਰਸ ਸੰਪੂਰਨ

ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵਿਖੇ ਵਿਗਿਆਨਿਕ ਤਰੀਕੇ ਨਾਲ ਬੱਕਰੀ ਪਾਲਣ ਸਬੰਧੀ ਸਿਖਲਾਈ ਕੋਰਸ ਸੰਪੂਰਨ

10-21

ਦਿੜ੍ਹਬਾ ਮੰਡੀ, 10 ਅਗਸਤ (ਰਣ ਸਿੰਘ ਚੱਠਾ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵੱਲੋਂ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਦੀ ਅਗਵਾਈ ਹੇਠ ਵਿਗਿਆਨਿਕ ਤਰੀਕੇ ਨਾਲ ਬੱਕਰੀ ਪਾਲਣ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਲਗਾਇਆ ਗਿਆ। ਇਸ ਸਿਖਲਾਈ ਕੋਰਸ ਵਿੱਚ 58 ਸਿੱਖਿਆਰਥੀਆਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਸਤਬੀਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਨੇ ਸਿੱਖਿਆਰਥੀਆਂ ਨੂੰ ਬੱਕਰੀ ਪਾਲਣ ਦੀਆਂ ਉੱਨਤ ਤਕਨੀਕਾਂ ਸਿਖਾਉਣ ਦੇ ਨਾਲ-ਨਾਲ ਬੱਕਰੀਆਂ ਦੇ ਰਹਿਣ-ਸਹਿਣ ਅਤੇ ਖੁਰਾਕ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਕਰੀਆਂ ਤੋਂ ਪੈਦਾ ਹੋਏ ਬੱਚਿਆਂ ਨੂੰ ਸੰਭਾਲਣ ਅਤੇ ਉਨ੍ਹਾਂ ਤੋਂ ਚੰਗਾ ਉਤਪਾਦਨ ਲੈਣ ਸਬੰਧੀ ਨੁਕਤਿਆਂ ਬਾਰੇ ਵੀ ਵਿਸਥਾਰਪੂਰਵਕ ਚਾਨਣਾ ਪਾਇਆ। ਡਾ. ਭਰਤ ਸਿੰਘ, ਸਹਿਯੋਗੀ ਪ੍ਰੋਫੈਸਰ, ਕੇ.ਵੀ.ਕੇ, ਮਾਨਸਾ ਨੇ ਬੱਕਰੀਆਂ ਦੇ ਹਾਉਸਿੰਗ ਸਿਸਟਮ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਬੱਕਰੀਆ ਤੋਂ ਗੁਣਵੱਤਾ ਭਰਪੂਰ ਵਸਤਾਂ ਤਿਆਰ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ। ਡਾ. ਸੰਜੇ ਜਿੰਦਲ, ਵੈਟਨਰੀ ਅਫਸਰ, ਪਸ਼ੂ ਪਾਲਣ ਵਿਭਾਗ, ਸੰਗਰੂਰ ਨੇ ਬੱਕਰੀਆਂ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੇ ਇਲਾਜ ਬਾਰੇ ਦੱਸਿਆ ਅਤੇ ਨਾਲ ਹੀ ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਚਲ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਸ੍ਰੀ ਆਰ ਕੇ ਗਰਗ, ਸਲਾਹਕਾਰ, ਵਿੱਤੀ ਸਾਖਰਤਾ ਕੇਂਦਰ, ਸਟੇਟ ਬੈਂਕ ਆਫ ਪਟਿਆਲਾ, ਸੰਗਰੂਰ ਨੇ ਕਿਸਾਨਾਂ ਲਈ ਬੈਂਕ ਦੀਆਂ ਸਕੀਮਾਂ ਅਤੇ ਬਕਰੀ ਪਾਲਣ ਦੇ ਲੋਨ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਸਿਖਲਾਈ ਕੋਰਸ ਦੇ ਸਮਾਪਨ ਮੌਕੇ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਨੇ ਦੱਸਿਆ ਕਿ ਲੋਕਾਂ ਦੀ ਬਦਲਦੀ ਜੀਵਨ ਸ਼ੈਲੀ ਅਤੇ ਖਾਣ-ਪੀਣ ਵਿੱਚ ਆ ਰਹੇ ਬਦਲਾਅ ਨੂੰ ਮੁੱਖ ਰੱਖਦਿਆਂ ਹੋਇਆਂ ਹੀ ਬੱਕਰੀ ਪਾਲਣ ਸਬੰਧੀ ਵਿਗਿਆਨਿਕ ਦ੍ਰਿਸ਼ਟੀਕੋਣ ਵਾਲਾ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ ਹੈ।

Share Button

Leave a Reply

Your email address will not be published. Required fields are marked *

%d bloggers like this: