ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦੀਆਂ ਰੀਅਪੀਅਰ ਪ੍ਰੀਖਿਆਵਾਂ 24 ਜੂਨ ਤੋਂ -: ਅਰੁਨਾ ਚੌਧਰੀ

ss1

ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦੀਆਂ ਰੀਅਪੀਅਰ ਪ੍ਰੀਖਿਆਵਾਂ 24 ਜੂਨ ਤੋਂ -: ਅਰੁਨਾ ਚੌਧਰੀ

ਚੰਡੀਗੜ੍ਹ, 22 ਮਈ, 2017 : ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਦਸਵੀਂ ਦੇ ਨਤੀਜੇ ਵਿੱਚ ਮੋਹਰੀ ਪੁਜੀਸ਼ਨਾਂ, ਮੈਰਿਟ ਹਾਸਲ ਕਰਨ ਵਾਲੇ ਅਤੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਮੋਹਰੀ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖਤ ਮਿਹਨਤ ਦਾ ਫਲ ਮਿਲਿਆ ਹੈ ਜਿਸ ਲਈ ਅਧਿਆਪਕ ਅਤੇ ਮਾਪਿਆਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਅਧਿਆਪਕਾਂ ਅਤੇ ਬੋਰਡ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਇਸੇ ਤਰ੍ਹਾਂ ਮੱਲਾਂ ਮਾਰਨਗੇ।
ਸ੍ਰੀਮਤੀ ਚੌਧਰੀ ਨੇ ਅਹਿਮ ਐਲਾਨ ਕਰਦਿਆਂ ਕਿਹਾ ਕਿ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦਾ ਇਕ ਸਾਲ ਬਚਾਉਣ ਲਈ ਉਨ੍ਹਾਂ ਦੀਆਂ ਰੀਅਪੀਅਪਰ (ਅਨੁਪੂਰਕ) ਪ੍ਰੀਖਿਆਵਾਂ 24 ਜੂਨ ਤੋਂ ਹੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਬੋਰਡ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਇਕ ਜਾਂ ਦੋ ਵਿਸ਼ਿਆਂ ਵਿੱਚ ਕੰਪਾਰਟਮੈਂਟ ਆਈ ਹੈ, ਉਨ੍ਹਾਂ ਦੀਆਂ 24 ਜੂਨ ਤੋਂ ਰੀਅਪੀਅਰ ਪ੍ਰੀਖਿਆਵਾਂ ਸ਼ੁਰੂ ਕੀਤੀਆਂ ਜਾਣ ਅਤੇ 31 ਜੁਲਾਈ ਤੱਕ ਨਤੀਜਾ ਐਲਾਨਿਆ ਜਾਵੇ ਤਾਂ ਜੋ ਪਾਸ ਹੋਣ ਵਾਲੇ ਵਿਦਿਆਰਥੀ ਅਗਲੀ ਕਲਾਸ ਦਾਂ ਕਿਸੇ ਕੋਰਸ ਵਿੱਚ ਦਾਖਲਾ ਲੈ ਕੇ ਆਪਣਾ ਕੀਮਤੀ ਇਕ ਸਾਲ ਬਚਾ ਸਕਣ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰੀਅਪੀਅਰ ਪ੍ਰੀਖਿਆਵਾਂ ਅਗਸਤ-ਸਤੰਬਰ ਵਿੱਚ ਹੁੰਦੀਆਂ ਹਨ।
ਸਿੱਖਿਆ ਮੰਤਰੀ ਨੇ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਜਿਹੜੇ ਅਧਿਆਪਕ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਨੂੰ ਸਕੂਲ ਤੋਂ ਵਾਧੂ ਸਮੇਂ ਜਾਂ ਗਰਮੀਆਂ ਦੀਆਂ ਛੁੱਟੀਆਂ ਵਿੱਚ ਵਿਸ਼ੇਸ਼ ਕਲਾਸਾਂ ਲਗਾ ਕੇ ਪੜ੍ਹਾਉਣਗੇ, ਉਨ੍ਹਾਂ ਨੂੰ ਇਸ ਦਾ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ ਵਾਧੂ ਕਲਾਸਾਂ ਲਗਾ ਕੇ ਆਪਣੇ ਵਿਦਿਆਰਥੀਆਂ ਦਾ ਨਤੀਜਾ ਬਿਹਤਰ ਕਰਨਗੇ, ਉਨ੍ਹਾਂ ਦੀ ਇਸ ਪ੍ਰਾਪਤੀ ਨੂੰ ਉਨ੍ਹਾਂ ਦੇ ਸਰਵਿਸ ਰਿਕਾਰਡ ਵਿੱਚ ਦਰਜ ਕੀਤਾ ਜਾਵੇਗਾ।

Share Button

Leave a Reply

Your email address will not be published. Required fields are marked *