ਕੰਪਿਊਟਰ ਵਿਸ਼ੇ ਤੇ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ

ਕੰਪਿਊਟਰ ਵਿਸ਼ੇ ਤੇ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ

ਐੱਸ.ਏ.ਐੱਸ. ਨਗਰ 13 ਦਸੰਬਰ (ਗੁਰਨਾਮ ਸਾਗਰ): ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ, ਡੀ.ਜੀ.ਐਸ.ਈ ਸ਼੍ਰੀ ਪ੍ਰਸ਼ਾਂਤ ਗੋਇਲ, ਡਿਪਟੀ ਐਸ.ਪੀ.ਡੀ ਸ਼੍ਰੀ ਸੰਦੀਪ ਨਾਗਰ ਵੱਲੋਂ ਕੰਪਿਊਟਰ ਸਿੱਖਿਆ ਨੂੰ ਵਿਦਿਆਰਥੀਆਂ ਵਿੱਚ ਪ੍ਰਫੱਲਤ ਕਰਨ ਦੇ ਕਾਰਜਾਂ ਅਧੀਨ ਸ. ਹਿੰਮਤ ਸਿੰਘ ਜਿਲ੍ਹਾ ਸਿੱਖਿਆ ਅਫਸਰ (ਸ) ਅਤੇ ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਗੁਰਪ੍ਰੀਤ ਕੌਰ ਉੱਪ ਜਿਲ੍ਹਾ ਸਿੱਖਿਆ ਅਫਸਰ (ਸ) ਜਿਲ੍ਹਾ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਅਨੂਸਾਰ ਸ਼੍ਰੀਮਤੀ ਅੰਸ਼ੁਲ ਮਿੱਤਲ ਪ੍ਰੋਜੈਕਟਰ ਕੁਆਰਡੀਨੇਟਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਹਿੱਤ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਦਾ ਕੰਪਿਊਟਰ ਟਾਈਪਿੰਗ ਅਤੇ ਕੁਇਜ਼ ਮੁਕਾਬਲੇ ਕਰਵਾਏ, ਜਿਸ ਵਿੱਚ ਛੇਵੀਂ ਤੋਂ ਦਸਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਵੱਲੋਂ ਵਧ ਚੜ ਕੇ ਭਾਗ ਲਿਆ ਗਿਆ।

            ਇਸ ਮੌਕੇ ਕੰਪਿਊਟਰ ਅਧਿਆਪਕ ਸ਼੍ਰੀ ਕ੍ਰਿਸ਼ਨ ਮਹਿਤਾ ਵੱਲੋਂ ਵਿਦਿਆਰਥੀਆਂ ਨੂੰ ਅੱਜ ਦੇ ਯੁੱਗ ਵਿੱਚ ਕੰਪਿਊਟਰ ਸਾਇੰਸ ਦੀ ਹਰ ਖੇਤਰ ਵਿੱਚ ਜਰੂਰਤ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਸ਼੍ਰੀ ਪ੍ਰਵੀਨ ਕੁਮਾਰ ਵੱਲੋਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਹਰ ਜਮਾਤ ਦੇ ਪਹਿਲੇ ਅਤੇ ਦੂਜੇ ਸਥਾਨ ਤੇ ਆਏ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਸ਼੍ਰੀਮਤੀ ਪੂਜਾ ਅਰੋੜਾ, ਸ਼੍ਰੀਮਤੀ ਸੁਖਵਿੰਦਰ ਕੌਰ, ਸ਼੍ਰੀਮਤੀ ਜਸਪ੍ਰੀਤ ਕੌਰ, ਸ਼੍ਰੀਮਤੀ ਰੇਨੂੰ, ਸ਼੍ਰੀ ਗੁਰਵਿੰਦਰ ਸਿੰਘ, ਸ਼੍ਰੀਮਤੀ ਪੂਨਮ, ਸ਼੍ਰੀਮਤੀ ਅਮਰਜੀਤ ਕੌਰ, ਸ਼੍ਰੀਮਤੀ ਜਸਪ੍ਰੀਤ ਕੌਰ, ਸ਼੍ਰੀਮਤੀ ਦਲਜੀਤ ਕੌਰ ਅਤੇ ਸ਼੍ਰੀ ਕ੍ਰਿਸ਼ਨ ਮਹਿਤਾ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: