ਕੱਚਾ ਪਿਆਜ਼ ਖਾਣ ਦੇ ਇਹ ਫਾਇਦੇ

ss1

ਕੱਚਾ ਪਿਆਜ਼ ਖਾਣ ਦੇ ਇਹ ਫਾਇਦੇ

1. ਦਿਲ ਸੰਬੰਧੀ ਸਮੱਸਿਆ
ਰੋਜ਼ਾਨਾ ਇਕ ਪਿਆਜ਼ ਖਾਣ ਨਾਲ ਦਿਲ ਸੰਬੰਧੀ ਸਮੱਸਿਆ, ਕੋਲੇਸਟਰੋਲ, ਬੀ. ਪੀ. ਆਦਿ ਵਰਗੀਆਂ ਪ੍ਰੇਸ਼ਾਨੀਆਂ ਘੱਟ ਹੁੰਦੀਆਂ ਹਨ।

2. ਅੱਖਾਂ ਦੀ ਰੋਸ਼ਨੀ
ਰੋਜ਼ਾਨਾ ਪਿਆਜ਼ ਖਾਣਾ ਅੱਖਾਂ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ।ਜਿਨ੍ਹਾਂ ਲੋਕਾਂ ਨੂੰ ਚਸ਼ਮਾ ਲਗਾਉਣਾ ਪੈਂਦਾ ਹੈ ਉਨ੍ਹਾਂ ਨੂੰ ਰੋਜ਼ਾਨਾ ਕੱਚੇ ਪਿਆਜ਼ ਦੀ ਵਰਤੋਂ ਕਰਨੀ ਚਾਹੀਦੀ ਹੈ ਇਸ ਨਾਲ ਜਲਦੀ ਹੀ ਚਸ਼ਮਾ ਉਤਰ ਜਾਵੇਗਾ।

3. ਕਬਜ਼
ਪਿਆਜ਼ ‘ਚ ਮੌਜੂਦ ਤੱਤ ਕਬਜ਼ ਦੀ ਸਮੱਸਿਆ ਨੂੰ ਦੂਰ ਰੱਖਦੇ ਹਨ।ਇਸ ਲਈ ਰੋਜ਼ਾਨਾ ਪਿਆਜ਼ ਦੀ ਵਰਤੋਂ ਸਲਾਦ ਦੇ ਰੂਪ ‘ਚ ਕਰਨੀ ਚਾਹੀਦੀ ਹੈ।

4. ਡਾਇਬਿਟੀਜ਼
ਡਾਇਬਿਟੀਜ਼ ਰੋਗੀਆਂ ਲਈ ਪਿਆਜ਼ ਖਾਣਾ ਵਧੀਆ ਹੁੰਦਾ ਹੈ। ਰੋਜ਼ਾਨਾ ਇਸ ਨੂੰ ਸਲਾਦ ਦੇ ਰੂਪ ‘ਚ ਖਾਣਾ ਚਾਹੀਦਾ ਹੈ। ਇਸ ਨਾਲ ਸ਼ੂਗਰ ਦਾ ਲੈਵਲ ਘੱਟ ਹੋਣ ਲੱਗਦਾ ਹੈ।

5. ਲੂ ਤੋਂ ਬਚਾਅ
ਗਰਮੀਆਂ ‘ਚ ਅਕਸਰ ਲੂ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਲੂ ਤੋਂ ਬਚਣ ਲਈ ਰੋਜ਼ਾਨਾ ਪਿਆਜ਼ ਖਾਣਾ ਚਾਹੀਦਾ ਹੈ।

6. ਪੱਥਰੀ ਦੀ ਸਮੱਸਿਆ
ਜੋ ਲੋਕ ਪੱਥਰੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਉਨ੍ਹਾਂ ਨੂੰ ਪਿਆਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਗਲਤ ਖਾਣ-ਪੀਣ ਦੀ ਵਜ੍ਹਾ ਨਾਲ ਗੁਰਦੇ ਦੀ ਪੱਥਰੀ ਦੀ ਸਮੱਸਿਆ ਹੋ ਜਾਂਦੀ ਹੈ। ਪਿਆਜ਼ ਦੇ ਰਸ ‘ਚ ਪੱਥਰੀ ਦੇ ਦਰਦ ਨਾਲ ਲੜ੍ਹਣ ਦੀ ਸ਼ਮਤਾ ਹੁੰਦੀ ਹੈ। ਰੋਜ਼ਾਨਾ ਖਾਲੀ ਪੇਟ ਪਿਆਜ਼ ਦਾ ਰਸ ਪੀਣ ਨਾਲ ਪੱਥਰੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

7. ਗਠੀਆ
ਗਠੀਏ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਵੀ ਪਿਆਜ਼ ਕਾਫੀ ਫਾਇਦੇਮੰਦ ਹੁੰਦਾ ਹੈ। ਸਰੋਂ ਦੇ ਤੇਲ ‘ਚ ਪਿਆਜ਼ ਦਾ ਰਸ ਮਿਲਾ ਕੇ ਦਰਦ ਵਾਲੀ ਥਾਂ ‘ਤੇ ਮਾਲਿਸ਼ ਕਰਨ ਨਾਲ ਕਾਫੀ ਫਾਇਦਾ ਹੁੰਦਾ ਹੈ।

8. ਬਲੱਡ ਪ੍ਰੈਸ਼ਰ
ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵੀ ਪਿਆਜ਼ ਵਰਦਾਨ ਦੀ ਤਰ੍ਹਾਂ ਹੁੰਦਾ ਹੈ। ਇਸ ਨਾਲ ਬੀਪੀ ਕੰਟਰੋਲ ‘ਚ ਰਹਿੰਦਾ ਹੈ। ਇਸ ਲਈ ਪਿਆਜ਼ ਦੀ ਵਰਤੋਂ ਜ਼ਰੂਰ ਕਰੋ।

Share Button

Leave a Reply

Your email address will not be published. Required fields are marked *