ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਕੱਲ੍ਹ ਤੋਂ ਇੱਕ ਘੰਟਾ ਪਿੱਛੇ ਹੋ ਜਾਣਗੀਆਂ ਨਿਊਜ਼ੀਲੈਂਡ ਦੀਆਂ ਘੜੀਆਂ

ਕੱਲ੍ਹ ਤੋਂ ਇੱਕ ਘੰਟਾ ਪਿੱਛੇ ਹੋ ਜਾਣਗੀਆਂ ਨਿਊਜ਼ੀਲੈਂਡ ਦੀਆਂ ਘੜੀਆਂ

ਡੇਅ ਲਾਈਟ ਸੇਵਿੰਗ ਤਹਿਤ ਨਿਊਜ਼ੀਲੈਂਡ ਘੜੀਆਂ ਦਾ ਸਮਾਂ 5 ਅਪ੍ਰੈਲ ਨੂੰ ਤੜਕੇ ਸਵੇਰੇ 3 ਵਜੇ ਇਕ ਘੰਟਾ ਪਿੱਛੇ ਕਰ ਦਿੱਤਾ ਜਾਵੇਗਾ। ਇਹ ਸਮਾਂ ਇਸੀ ਤਰ੍ਹਾਂ 27 ਸਤੰਬਰ 2020 ਤੱਕ ਜਾਰੀ ਰਹੇਗਾ ਅਤੇ ਫਿਰ ਘੜੀਆਂ ਇਕ ਘੰਟਾ ਅੱਗੇ ਕਰ ਦਿੱਤੀਆਂ ਜਾਣਗੀਆਂ।

ਆਮ ਤੌਰ ‘ਤੇ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਕ ਦਿਨ ਪਹਿਲਾਂ ਯਾਨਿ ਕਿ ਸ਼ਨੀਵਾਰ ਨੂੰ ਸੌਣ ਤੋਂ ਪਹਿਲਾਂ ਆਪਣੀਆਂ ਘੜੀਆਂ ਇਕ ਘੰਟਾ ਪਿੱਛੇ ਕਰ ਲੈਣ ਤਾਂ ਕਿ ਉਨ੍ਹਾਂ ਨੂੰ ਸਵੇਰੇ ਉਠਣ ਸਾਰ ਬਦਲਿਆ ਹੋਇਆ ਸਮਾਂ ਮਿਲ ਸਕੇ। ਬਹੁਤੇ ਸਮਾਰਟ ਫੋਨਾਂ ਦੇ ਉੱਤੇ ਅਜਿਹਾ ਕਰਨ ਦੀ ਲੋੜ ਨਹੀਂ ਹੁੰਦੀ। ਬਦਲੇ ਹੋਏ ਸਮੇਂ ਅਨੁਸਾਰ ਜਦੋਂ ਇੰਡੀਆ ਦੁਪਹਿਰ ਦੇ 12 ਵੱਜਣਗੇ ਤਾਂ ਨਿਊਜ਼ੀਲੈਂਡ ਦੇ ਵਿਚ ਸ਼ਾਮ ਦੇ 6.30 ਹੋਇਆ ਕਰਨਗੇ ਜਾਂ ਕਹਿ ਲਈਏ ਜਦੋਂ ਨਿਊਜ਼ੀਲੈਂਡ ਦੁਪਹਿਰ ਦੇ 12 ਵਜੇ ਹੋਣਗੇ ਤਾਂ ਇੰਡੀਆ ਸਵੇਰ ਦੇ 5.30 ਹੋਇਆ ਕਰਨਗੇ।

Leave a Reply

Your email address will not be published. Required fields are marked *

%d bloggers like this: