Sun. Jul 14th, 2019

ਕੱਲ ਨੂੰ ਰਿਲੀਜ਼ ਹੋਵੇਗਾ ਫਿਲਮ ‘ਸੂਬੇਦਾਰ ਜੋਗਿੰਦਰ ਸਿੰਘ’ ਦਾ ਮਿਊਜ਼ਿਕ

ਕੱਲ ਨੂੰ ਰਿਲੀਜ਼ ਹੋਵੇਗਾ ਫਿਲਮ ‘ਸੂਬੇਦਾਰ ਜੋਗਿੰਦਰ ਸਿੰਘ’ ਦਾ ਮਿਊਜ਼ਿਕ

ਪੰਜਾਬੀ ਸਿਨੇਮਾ ਦੇ ਇਤਿਹਾਸ ‘ਚ ਇਕ ਹੋਰ ਸੁਨਹਿਰੀ ਪੰਨਾ ਲਾਉਣ ਜਾ ਰਹੀ ਪੰਜਾਬੀ ਫਿਲਮ ‘ਸੂਬੇਦਾਰ ਜੋਗਿੰਦਰ ਸਿੰਘ’ ਦਾ ਮਿਊਜ਼ਿਕ ਵੀ ਪੰਜਾਬੀ ਫ਼ਿਲਮ ਤੇ ਮਿਊਜ਼ਿਕ ਇੰਡਸਟਰੀ ਦੀ ਸ਼ਾਨ ‘ਚ ਹੋਰ ਵਾਧਾ ਕਰ ਰਿਹਾ ਹੈ। ‘ਸੂਬੇਦਾਰ ਜੋਗਿੰਦਰ ਸਿੰਘ’ ਪੰਜਾਬੀ ਦੀ ਅਜਿਹੀ ਪਹਿਲੀ ਫਿਲਮ ਬਣਨ ਜਾ ਰਹੀ ਹੈ, ਜਿਸ ਦਾ ਸੰਗੀਤ ਸੱਤ ਸੁਮੰਦਰੋਂ ਪਾਰ ਨਿਊਯਾਰਕ ਦੀ ਸਭ ਤੋਂ ਚਰਚਿਤ ਥਾਂ ‘ਦਿ ਟਾਈਮਸ ਸਕੁਏਅਰ ਨਿਊਯਾਰਕ’ ਵਿਖੇ 24 ਮਾਰਚ ਨੂੰ ਰਿਲੀਜ਼ ਹੋ ਰਿਹਾ ਹੈ। ਹਮੇਸ਼ਾ ਚਰਚਾ ਦਾ ਵਿਸ਼ਾ ਰਹਿਣ ਵਾਲੀ ਇਸ ਜਗ੍ਹਾ ‘ਤੇ ਹੀ ਫਿਲਮ ਦੇ ਹੀਰੋ ਤੇ ਗਾਇਕ ਗਿੱਪੀ ਗਰੇਵਾਲ ਆਪਣਾ ਗੀਤ ‘ਇਸ਼ਕ ਦਾ ਤਾਰਾ’ ਰਿਲੀਜ਼ ਕਰਨਗੇ। ਗਿੱਪੀ ਗਰੇਵਾਲ ਤੇ ਰਮਨ ਰੁਮਾਣਾ ਵਲੋਂ ਗਾਏ ਤੇ ਹੈਪੀ ਰਾਏਕੋਟੀ ਦੇ ਲਿਖੇ ਇਸ ਗੀਤ ਦਾ ਸੰਗੀਤ ਜੱਸੀ ਕਟਿਆਲ ਨੇ ਦਿੱਤਾ ਹੈ। ਇਹ ਫ਼ਿਲਮ ਦਾ ਦੂਜਾ ਗੀਤ ਹੋਵੇਗਾ, ਇਸ ਤੋਂ ਪਹਿਲਾਂ ਫ਼ਿਲਮ ਦਾ ਪਹਿਲਾ ਗੀਤ ‘ਗੱਲ ਦਿਲ ਦੀ’ ਰਿਲੀਜ਼ ਹੋਇਆ ਸੀ।
ਦੱਸਣਯੋਗ ਹੈ ਕਿ 6 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਇਹ ਫ਼ਿਲਮ ਆਪਣੇ ਸ਼ੂਟਿੰਗ ਸਮੇਂ ਤੋਂ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪਰਮਵੀਰ ਚੱਕਰ ਨਾਲ ਨਿਵਾਜੇ ਜਾ ਚੁੱਕੇ ਸੂਬੇਦਾਰ ਜੋਗਿੰਦਰ ਸਿੰਘ ਦੀ ਇਸ ਬਾਇਓਪਿਕ ‘ਚ ਗਿੱਪੀ ਗਰੇਵਾਲ ਨਾਲ ਹਰੀਸ਼ ਵਰਮਾ, ਗੁੱਗੂ ਗਿੱਲ, ਕੁਲਵਿੰਦਰ ਬਿੱਲਾ, ਰੌਸ਼ਨ ਪ੍ਰਿੰਸ, ਰਾਜਵੀਰ ਜਵੰਦਾ, ਜੱਗੀ ਸਿੰਘ, ਜਾਰਡਨ ਸੰਧੂ, ਚਰਨ ਸਿੰਘ ਤੇ ਸਰਦਾਰ ਸੋਹੀ ਸਮੇਤ ਰੰਗਮੰਚ ਦੇ ਲੱਗਭਗ 2 ਦਰਜਨ ਕਲਾਕਾਰ ਨਜ਼ਰ ਆਉਣਗੇ। ਨਿਰਮਾਤਾ ਸੁਮੀਤ ਸਿੰਘ ਤੇ ਨਿਰਦੇਸ਼ਕ ਸਿਮਰਜੀਤ ਸਿੰਘ ਦੀ ਇਸ ਫਿਲਮ ਦਾ ਦਰਸ਼ਕਾਂ ਦੇ ਨਾਲ-ਨਾਲ ਪੰਜਾਬੀ ਸਿਨੇਮਾ ਨਾਲ ਜੁੜੇ ਸੈਂਕੜੇ ਲੋਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਇਸ ਫ਼ਿਲਮ ਨੂੰ ਛੇਤੀ ਹੀ ਹਿੰਦੀ ‘ਚ ਵੀ ਰਿਲੀਜ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *

%d bloggers like this: