ਖਡਿਆਲ ਵਿਖੇ ਸਾਉਣੀ ਦੀਆਂ ਫਸਲਾਂ ਅਤੇ ਗਾਜਰ ਬੂਟੀ ਦੀ ਰੋਕਥਾਮ ਬਾਰੇ ਕੈਂਪ ਲਾਇਆ

ss1

ਖਡਿਆਲ ਵਿਖੇ ਸਾਉਣੀ ਦੀਆਂ ਫਸਲਾਂ ਅਤੇ ਗਾਜਰ ਬੂਟੀ ਦੀ ਰੋਕਥਾਮ ਬਾਰੇ ਕੈਂਪ ਲਾਇਆ

24-30 (1) 24-30 (2)

ਦਿੜ੍ਹਬਾ ਮੰਡੀ, 23 ਜੁਲਾਈ (ਰਣ ਸਿੰਘ ਚੱਠਾ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵਲੋਂ ਸਾਂਝੇ ਤੌਰ ‘ਤੇ ਪਿੰਡ ਖਡਿਆਲ ਵਿਖੇ ਸਾਉਣੀ ਦੀਆਂ ਫਸਲਾਂ ਅਤੇ ਗਾਜਰ ਬੂਟੀ ਦੀ ਰੋਕਥਾਮ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾ. ਬੂਟਾ ਸਿੰਘ ਰੋਮਾਣਾ, ਇੰਚਾਰਜ, ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਵਿੱਚ ਪਾਣੀ ਅਤੇ ਯੁਰੀਆ ਖਾਦ ਦੀ ਸੁਚੱਜੀ ਵਰਤੋਂ ਬਾਰੇ ਅਹਿਮ ਨੁਕਤਿਆਂ ਤੋਂ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਝੋਨੇ ਵਿੱਚ ਪੀਏਯੂ ਟੈਂਸ਼ੀਉਮੀਟਰ ਦੀ ਵਰਤੋਂ ਕਰਕੇ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਝੋਨੇ ਨੂੰ ਪਹਿਲਾਂ ਲਾਏ ਪਾਣੀ ਦੇ ਜ਼ੀਰਨ ਤੋਂ ਦੋ ਦਿਨ ਬਾਅਦ ਪਾਣੀ ਲਾਉਣ ਨਾਲ ਵੀ ਪਾਣੀ ਦੀ ਕਾਫੀ ਬੱਚਤ ਕੀਤੀ ਜਾ ਸਕਦੀ ਹੈ। ਜਿਸ ਨਾਲ ਝੋਨੇ ਦੇ ਝਾੜ ‘ਤੇ ਵੀ ਕੋਈ ਮਾੜਾ ਅਸਰ ਨਹੀਂ ਹੁੰਦਾ। ਉਨਾਂ ਕਿਹਾ ਕਿ ਯੂਰੀਆ ਖਾਦ ਤੋਂ ਵਧੇਰੇ ਫਾਇਦਾ ਲੈਣ ਲਈ ਇਸ ਦੀ ਦੂਸਰੀ ਅਤੇ ਤੀਸਰੀ ਕਿਸ਼ਤ ਉਸ ਵੇਲੇ ਪਾਉ ਜਦੋਂ ਖੇਤ ਵਿੱਚ ਪਾਣੀ ਨਾ ਖੜਾ੍ਹ ਹੋਵੇ ਅਤੇ ਪਾਣੀ ਖਾਦ ਪਾਉਣ ਤੋਂ ਤੀਸਰੇ ਦਿਨ ਲਾਉ। ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਨੇ ਝੋਨੇ ਵਿੱਚ ਸਾਧਨਾਂ ਦੀ ਸਹੀ ਵਰਤੋਂ ਕਰਕੇ ਵਧੇਰੇ ਮੁਨਾਫਾ ਕਮਾਉਣ ਦੇ ਗੁਰ ਦੱਸੇ।

ਉਨਾਂ ਕਿਸਾਨਾਂ ਨੂੰ ਗਾਜਰ ਬੂਟੀ ਅਤੇ ਭੰਗ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਇਨਾਂ ਦੀ ਰੋਕਥਾਮ ਲਈ ਸਮੂੁਹਿਕ ਤੌਰ ‘ਤੇ ਹੰਭਲਾ ਮਾਰਨ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਇਨਾਂ ਨਦੀਨਾਂ ਦੀ ਰਸਾਇਣਕ ਰੋਕਥਾਮ ਲਈ 1.0 ਲਿਟਰ ਰਾਉਂਡ-ਅੱਪ (ਗਲਾਈਫੋਸੇਟ 41 ਤਾਕਤ) ਜਾਂ 600 ਗ੍ਰਾਮ ਐਕਸਲ ਮੈਰਾ (ਗਲਾਈਫੋਸੇਟ 71 ਤਾਕਤ) ਦਾ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾ ਸਕਦਾ ਹੈ। ਸ੍ਰੀ ਅਸ਼ੋਕ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨਾਲ ਝੋਨੇ ਅਤੇ ਬਾਸਮਤੀ ਵਿੱਚ ਜ਼ਿੰਕ ਦੀ ਘਾਟ ਦੇ ਇਲਾਜ ਬਾਰੇੇ ਨੁਕਤੇ ਸਾਂਝੇ ਕੀਤੇ ਅਤੇ ਸਲਫਰ ਤੱਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਪੱਤਾ ਰੰਗ ਚਾਰਟ ਦੀ ਵਰਤੋਂ ਨਾਲ ਯੂਰੀਆ ਖਾਦ ਪਾਉਣ ਬਾਰੇ ਵੀ ਦੱਸਿਆ। ਡਾ. ਸੁਨੀਲ, ਸਹਾਇਕ ਪ੍ਰੋਫੈਸਰ (ਪੌਦਾ ਰੋਗ ਵਿਗਿਆਨ) ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਆਉਣ ਵਾਲੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਤੋਂ ਜਾਣੂ ਕਰਵਾਇਆ ‘ਤੇ ਸਿਰਫ ਸਿਫਾਇਸ਼ ਕੀਤੀਆਂ ਦਵਾਈਆਂ ਦੀ ਹੀ ਵਰਤੋਂ ਕਰਨ ਨੂੰ ਕਿਹਾ। ਅਖੀਰ ਵਿੱਚ ਖੇਤੀ ਮਾਹਿਰਾਂ ਨੇ ਕਿਸਾਨਾਂ ਵਲੋਂ ਝੋਨੇ, ਸਬਜ਼ੀਆਂ ਅਤੇ ਫਲਦਾਰ ਬੂਟਿਆਂ ਸਬੰਧੀ ਪੁੱਛੇ ਸਵਾਲਾਂ ਦੇ ਤੱਸਲੀਬਖਸ਼ ਜਵਾਬ ਦਿੱਤੇ। ਇਸ ਕੈਂਪ ਮੌਕੇ ਹੈਪੀ ਸਿੰਘ, ਹਰਵਿੰਦਰ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਵੀਰ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।

Share Button

Leave a Reply

Your email address will not be published. Required fields are marked *