Sat. Jul 20th, 2019

ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਲੜਣਗੇ ਸਾਬਕਾ ਜਨਰਲ ਜੇ.ਜੇ. ਸਿੰਘ

ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਲੜਣਗੇ ਸਾਬਕਾ ਜਨਰਲ ਜੇ.ਜੇ. ਸਿੰਘ

ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਅੱਜ ਹੋਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਵਰਕਰ ਮੀਟਿੰਗ ਵਿਚ ਰਸਮੀ ਤੌਰ ਤੇ ਭਾਰਤੀ ਫੌਜ ਦੇ ਸਾਬਕਾ ਮੁੱਖੀ ਅਤੇ ਸਾਬਕਾ ਰਾਜਪਾਲ ਜਨਰਲ ਜੋਗਿੰਦਰ ਜਸਵੰਤ ਸਿੰਘ ਨੂੰ ਲੋਕਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਵਜੋਂ ਐਲਾਨਿਆ ਗਿਆ।
ਇਸ ਮੌਕੇ ਭਾਰੀ ਗਿਣਤੀ ਵਿਚ ਪੁੱਜੇ ਪਾਰਟੀ ਵਰਕਰਾਂ ਅਤੇ ਸਾਬਕਾ ਫੌਜੀਆਂ ਦੀ ਹਾਜ਼ਰੀ ਦਾ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਅਤੇ ਮੌਜੂਦਾ ਸੰਸਦ ਮੈਂਬਰ ਜੱਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਵਲੋਂ ਸਾਰਿਆਂ ਨੂੰ ਇਕਜੁੱਟ ਹੋ ਕੇ ਲੋਕਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਰਿਟਾਇਰਡ ਜਨਰਲ ਜੋਗਿੰਦਰ ਜਸਵੰਤ ਸਿੰਘ ਨੂੰ ਭਾਰੀ ਗਿਣਤੀ ਤੋਂ ਜਿਤਾਉਣ ਲਈ ਅਪੀਲ ਕੀਤੀ ਗਈ ਤਾਂ ਜੋ ਉਹ ਲੋਕਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀ ਆਵਾਜ਼ ਨੂੰ ਭਾਰਤੀ ਪਾਰਲੀਮੈਂਟ ਵਿਚ ਬੁਲੰਦ ਕਰ ਸਕਣ।

Leave a Reply

Your email address will not be published. Required fields are marked *

%d bloggers like this: