Sat. Dec 7th, 2019

ਖਾਲਸਾ ਏਡ ਦੇ ਸੰਸਥਾਪਕ ਭਾਈ ਰਵੀ ਸਿੰਘ ਤੇ ਹੋਈ ਨਸਲੀ ਟਿੱਪਣੀ ਦੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤੀ ਸਖਤ ਨਿੰਦਾ

ਖਾਲਸਾ ਏਡ ਦੇ ਸੰਸਥਾਪਕ ਭਾਈ ਰਵੀ ਸਿੰਘ ਤੇ ਹੋਈ ਨਸਲੀ ਟਿੱਪਣੀ ਦੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤੀ ਸਖਤ ਨਿੰਦਾ

ਸ੍ਰੀ ਅਨੰਦਪੁਰ ਸਾਹਿਬ 21 ਅਗਸਤ (ਦਵਿੰਦਰਪਾਲ ਸਿੰਘ): ਭਾਈ ਰਵੀ ਸਿੰਘ ਤੇ ਯੂਰਪ ਦੇ ਆਸਟਰੀਆ ਦੇ ਸ਼ਹਿਰ ਵਿਆਨਾ ਹਵਾਈ ਅੱਡੇ ‘ਤੇ ਹੋਈ ਨਸਲੀ ਟਿੱਪਣੀ ਦੀ ਕਰੜੇ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ ਸਾਹਿਬ ਨੇ ਕਿਹਾ ਕਿ ਖਾਲਸਾ ਏਡ ਸੰਸਥਾ ਦੇ ਸੰਸਥਾਪਕ ਭਾਈ ਰਵੀ ਸਿੰਘ ਅਤੇ ਇਸ ਸੰਸਥਾ ਦੇ ਮੈਂਬਰਾਂ ਵੱਲੋਂ ਬਿਨਾਂ ਕਿਸੇ ਭੇਦ-ਭਾਵ ਦੇ ਲੋੜਵੰਦਾਂ ਦੀ ਸੇਵਾ ਕੀਤੀ ਜਾਂਦੀ ਹੈ। ਇਸ ਸੰਸਥਾ ਦੇ ਮੈਂਬਰ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤਾਂ ਅਨੁਸਾਰ ਨਿਸ਼ਕਾਮ ਤੌਰ ਤੇ ਦੁਨੀਆ ਵਿੱਚ ਸੇਵਾ ਨਿਭਾਉਂਦੇ ਹਨ। ਪੂਰੇ ਸੰਸਾਰ ਵਿੱਚ ਕਿਤੇ ਵੀ ਮੁਸੀਬਤ ਸਮੇਂ ਇਹ ਸੰਸਥਾ ਲੋੜਵੰਦਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਕਰਕੇ ਸਿੱਖ ਧਰਮ ਦਾ ਨਾਮ ਰੌਸ਼ਨ ਕਰਦੀ ਹੈ।

ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਕੌਮ ਹਰ ਰੋਜ਼ ਹੀ ਅਰਦਾਸ ਵਿੱਚ ਸਰਬੱਤ ਦਾ ਭਲਾ ਮੰਗਦੀ ਹੈ ਅਤੇ ਮੰਗਦੀ ਰਹੇਗੀ। ਉਨਾਂ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਨਤ ਅਤੇ ਸੇਵਾ ਦੇ ਸਦਕਾ ਦੇਸ਼ਾਂ ਅਤੇ ਵਿਦੇਸ਼ਾਂ ਵਿੱਚ ਆਪਣਾ ਇੱਕ ਵੱਖਰਾ ਸਥਾਨ ਬਣਾਇਆ ਹੈ। ਇਸੇ ਤਰਾਂ ਭਾਈ ਰਵੀ ਸਿੰਘ ਹੋਰਾਂ ਦੀ ਸੰਸਥਾ ਖਾਲਸਾ ਏਡ ਨੇ ਆਪਣੀ ਸੇਵਾ ਦੇ ਸਦਕਾ ਵਿਸ਼ਵ ਪੱਧਰ ਤੇ ਵੱਖਰੀ ਪਹਿਚਾਣ ਬਣਾਈ ਹੈ। ਆਸਟਰੀਆ ਦੇ ਹਵਾਈ ਅੱਡੇ ਤੇ ਤਾਇਨਾਤ ਮਹਿਲਾ ਸੁਰੱਖਿਆ ਅਧਿਕਾਰੀ ਵੱਲੋਂ ਅਜਿਹੇ ਸੇਵਾ ਭਾਵਨਾ ਵਾਲੇ ਸਿੱਖ ਦੀ ਦਸਤਾਰ ਤੇ ਨਸਲੀ ਟਿੱਪਣੀ ਕਰਨਾ ਅਤਿ ਨਿੰਦਣਯੋਗ ਹੈ। ਸਿੰਘ ਸਾਹਿਬ ਨੇ ਕਿਹਾ ਕਿ ਇਸ ਘਟਨਾ ਸਬੰਧੀ ਸਿੱਖਾਂ ਦੇ ਮਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮਸਲੇ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਅੱਗੇ ਤੋਂ ਅਜਿਹੀਆਂ ਨਸਲੀ ਟਿੱਪਣੀਆਂ ਨਾ ਕੀਤੀਆਂ ਜਾਣ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: