Mon. Oct 14th, 2019

ਖਾਲਸਾ ਕਾਲਜ ਮਾਹਿਲਪੁਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਖਾਲਸਾ ਕਾਲਜ ਮਾਹਿਲਪੁਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

1112222ਗੜ੍ਹਸ਼ੰਕਰ, 22 ਅਕਤੂਬਰ (ਅਸ਼ਵਨੀ ਸ਼ਰਮਾ): ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਸਰੀਰਕ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਆਯੋਜਿਤ ਵੱਕ ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਇਸ ਸਬੰਧੀ ਅੱਜ ਕਾਲਜ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਪਰਿਵੰਦਰ ਸਿੰਘ ਦੀ ਅਗਵਾਈ ਹੇਠ ਇਨਾਂ ਖਿਡਾਰੀਆਂ ਦੇ ਸਨਮਾਨ ਲਈ ਇਕ ਸਮਾਹੋਰ ਕਰਵਾਇਆ ਗਿਆ । ਇਸ ਮੌਕੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ ਵਿਖੇ ਕਰਵਾਏ ਗਏ ਅੰਤਰ ਕਾਲਜ ਵੀਲੀਬਾਲ ਚੈਂਪੀਅਨਸ਼ਿਪ ਮੁਕਾਬਲੇ ਵਿਚ ਕਾਲਜ ਦੇ ਖਿਡਾਰੀਆਂ ਨੇ ਦੂਜਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਉਨਾਂ ਦੱਸਿਆ ਕਿ ਕਾਲਜ ਦੀ ਵਾਲੀਬਾਲ ਟੀਮ ਵਿਚੋਂ ਚਾਰ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ਨੂੰ ਦੇਖਦੇ ਹੋਏ ਉਨਾਂ ਦੀ ਚੋਣ ਆਲ ਇੰਡਿਆ ਇੰਟਰ ਯੂਨੀਵਰਸਿਟੀ ਮੁਕਾਬਲਿਆਂ ਲਈ ਹੋਈ ਹੈ। ਉਨਾਂ ਕਿਹਾ ਕਿ ਯੂਨੀਵਰਸਿਟੀ ਵਲੋਂ ਆਯੋਜਿਤ ਅੰਤਰ ਕਾਲਜ ਜੂਡੋ ਚੈਂਪੀਅਨਸ਼ਿਪ ਵਿਚ ਵਿਭਾਗ ਦੇ ਵਿਦਿਆਰਥੀ ਅਭਿਸ਼ੇਕ ਰਾਣਾ ਨੇ ਸੋਨੇ ਦਾ ਤਮਗਾ ਜਿੱਤਿਆ ਹੈ ਜਦ ਕਿ ਲੜਕੀਆਂ ਦੇ ਵਰਗ ਵਿਚ ਪ੍ਰੀਤੀ ਨੇ ਵੀ ਸੋਨੇ ਦਾ ਸਮਗਾ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਨਾਂ ਕਿਹਾ ਕਿ ਇਸੇ ਮੁਕਾਬਲੇ ਵਿਚ ਹਰਪ੍ਰੀਤ ਸਿੰਘ ਨੇ ਕਾਂਸੀ ਦਾ ਅਤੇ ਲੜਕੀਆਂ ਦੇ ਵਰਗ ਵਿਚ ਏਕਤਾ ਤੇ ਰਾਧਿਕਾ ਨੇ ਕ੍ਰਮਵਾਰ ਚਾਂਦੀ ਅਤੇ ਕਾਂਸੀ ਦਾ ਤਮਗਾ ਜਿੱਤਿਆ ਹੈ। ਉਨਾਂ ਕਿਹਾ ਕਿ ਇਨਾਂ ਖਿਡਾਰੀਆਂ ਦੀ ਚੋਣ ਵੀ ਇੰਟਰ ਯੂਨੀਵਰਸਿਟੀ ਮੁਕਾਬਲਿਆਂ ਲਈ ਹੋਣੀ ਕਾਲਜ ਲਈ ਮਾਣ ਵਾਲੀ ਗੱਲ ਹੈ। ਉਨਾਂ ਕਿਹਾ ਕਿ ਇਸੇ ਤਰਾਂ ਯੂਨੀਵਰਸਟੀ ਵਿਖੇ ਇੰਟਰ ਕਾਲਜ ਬਾਕਸਿੰਗ ਮੁਕਾਬਲੇ ਵਿਚ ਵੀ ਵਿਦਿਆਰਥੀਆਂ ਨੇ ਦੋ ਚਾਂਦੀ ਅਤੇ ਤਿੰਨ ਕਾਂਸੀ ਤਮਗੇ ਜਿੱਤ ਕੇ ਸੰਸਥਾ ਦਾ ਮੈਣ ਵਧਾਇਆ ਹੈ। ਉਨਾਂ ਕਿਹਾ ਕਿ ਕਾਲਜ ਦੀ ਬਾਕਸਿੰਗ ਟੀਮ ਦੇ 6 ਖਿਡਾਰੀ ਵੀ ਵਧਈਆ ਪ੍ਰਦਰਸ਼ਨ ਕਰਕੇ ਆਲ ਇੰਡਿਆ ਇੰਟਰ ਯੂਨੀਵਰਸਿਟੀ ਬਾਕਸਿੰਗ ਪ੍ਰਤੀਯੋਗਤਾ ਲਈ ਚੁਣੇ ਗਏ ਹਨ। ਇਸ ਮੌਕੇ ਕਾਲਜ ਦੇ ਸੇਵਾ ਮੁਕਤ ਪ੍ਰਿੰ. ਜੱਗ ਸਿੰਘ,ਬਾਕਸਿੰਗ ਟੀਮ ਦੇ ਕੋਚ ਡਾ. ਸੁਨੀਲ ਰਿਆਤ, ਜੂਡੋ ਕੋਚ ਡਾ. ਰਾਜ ਕੁਮਾਰ,ਵਾਲੀਬਾਲ ਕੋਚ ਪ੍ਰੋ. ਰਸ਼ਪਾਲ ਸਿੰਘ,ਵਿਭਾਗ ਦੇ ਮੁਖੀ ਪ੍ਰੋ. ਵੇਦ ਪ੍ਰਕਾਸ਼ ਸ਼ਰਮਾ, ਪ੍ਰੋ. ਵੇਦ ਪ੍ਰਕਾਸ਼ ਯਾਦਵ ਆਦਿ ਨੇ ਵੀ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ।

Leave a Reply

Your email address will not be published. Required fields are marked *

%d bloggers like this: