ਖਾਲਸਾ ਕਾਲਜ ਮਾਹਿਲਪੁਰ ਵਿਖੇ ਇਨਸਪਾਇਰਡ ਇੰਟਰਨਸ਼ਿਪ ਸਾਇੰਸ ਕੈਂਪ 15 ਤੋਂ

ss1

ਖਾਲਸਾ ਕਾਲਜ ਮਾਹਿਲਪੁਰ ਵਿਖੇ ਇਨਸਪਾਇਰਡ ਇੰਟਰਨਸ਼ਿਪ ਸਾਇੰਸ ਕੈਂਪ 15 ਤੋਂ

parvinder-sirਮਾਹਿਲਪੁਰ, 11 ਅਕਤੂਬਰ (ਅਸ਼ਵਨੀ ਸ਼ਰਮਾ): ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਭਾਰਤ ਸਰਕਾਰ ਦੇ ਸਾਇੰਸ ਅਤੇ ਤਕਨਾਲੋਜੀ ਵਿਭਾਗ ਵਲੋਂ ਇਨਸਪਾਇਰਡ ਇੰਟਰਨਸ਼ਿਪ ਸਾਇੰਸ ਕੈਂਪ 15 ਤੋਂ 19 ਨਵੰਬਰ ਤੱਕ ਲਗਾਇਆ ਜਾ ਰਿਹਾ ਹੈ ਜਿਸ ਵਿਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਸਾਇੰਸ ਅਤੇ ਤਕਨਾਲੋਜੀ ਵਿਸ਼ੇ ਦੇ ਮਾਹਿਰ ਸ਼ਾਮਿਲ ਹੋ ਕੇ ਹਾਜ਼ਰ ਵਿਦਿਆਰਥੀਆਂ ਨੂੰ ਗਿਆਨ ਵਿਗਿਆਨ ਬਾਰੇ ਨਵੀਂ ਜਾਣਕਾਰੀ ਪ੍ਰਦਾਨ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਦੇ ਸਮਰੱਥ ਢਾਂਚੇ ਨੂੰ ਦੇਖਦਿਆਂ ਭਾਰਤ ਸਰਕਾਰ ਵਲੋਂ ਇਹ ਪ੍ਰਾਜੈਕਟ ਪ੍ਰਦਾਨ ਕੀਤਾ ਗਿਆ ਹੈ ਜਿਸਦਾ ਉਦੇਸ਼ ਸੈਮੀਨਾਰਾਂ,ਗੋਸ਼ਟੀਆਂ ,ਪ੍ਰਯੋਗਸ਼ਾਲਾਵਾਂ ਅਤੇ ਵਿਦਿਅਕ ਟੂਰਾਂ ਦੀ ਮਦਦ ਨਾਲ ਸਾਇੰਸ ਅਤੇ ਤਕਨਾਲੋਜੀ ਦੇ ਵਿਸ਼ੇ ਨੂੰ ਹੋਰ ਰੌਚਿਕ ਬਣਾ ਕੇ ਵਿਦਿਆਰਥੀਆਂ ਦੀ ਸਮਝ ਅਨੁਕੂਲ ਬਣਾਉਣਾ ਹੈ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਪਹਿਲੀ ਸਕੀਮ ਅਧੀਨ ਅਧੀਨ 15 ਨਵੰਬਰ ਤੋਂ 19 ਨਵੰਬਰ ਵੱਖ-ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਤੋਂ ਆ ਰਹੇ ਵਿਸ਼ਾ ਮਾਹਿਰ ਪੰਜਾਬ ਭਰ ਦੇ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਵਿਸ਼ੇ ਨਾਲ ਜੋੜਨਗੇ। ਉਨਾਂ ਅਪੀਲ ਕੀਤੀ ਕਿ ਰਾਜ ਭਰ ਦੇ ਵੱਖ-ਵੱਖ ਸਕੂਲਾਂ ਵਿਚ ਪੜਦੇ ਉਕਤ ਕਲਾਸਾਂ ਦੇ ਵਿਦਿਆਰਥੀ ਕਾਲਜ ਵਿਖੇ ਸੰਪਰਕ ਕਰਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਇਸ ਕੈਂਪ ਸਬੰਧੀ ਵਿਦਿਆਰਥੀਆਂ ਅਤੇ ਡੈਲੀਗੇਟਾਂ ਦੇ ਰਹਿਣ ਸਹਿਣ ਦੇ ਪ੍ਰਬੰਧ ਕਾਲਜ ਵਲੋਂ ਕੀਤੇ ਜਾਣਗੇ। ਇਸ ਮੌਕੇ ਕਾਲਜ ਦੇ ਫਿਜ਼ਿਕਸ ਅਤੇ ਕੈਮਿਸਟਰੀ ਵਿਭਾਗ ਦੇ ਅਧਿਆਪਕਾਂ ਨੇ ਵੀ ਇਸ ਪ੍ਰਾਜੈਕਟ ਦੀ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

Share Button

Leave a Reply

Your email address will not be published. Required fields are marked *