Sun. Jun 16th, 2019

ਖਾਲਸਾ ਕਾਲਜ ਵਿਖੇ ਸ਼ਹੀਦੀ ਦਿਹਾੜੇ ਤੇ ਕਰਵਾਇਆ ਧਾਰਮਿਕ ਸਮਾਗਮ

ਖਾਲਸਾ ਕਾਲਜ ਵਿਖੇ ਸ਼ਹੀਦੀ ਦਿਹਾੜੇ ਤੇ ਕਰਵਾਇਆ ਧਾਰਮਿਕ ਸਮਾਗਮ
ਤਖ਼ਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਹੋਏ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 12 ਦਸੰਬਰ(ਦਵਿੰਦਰਪਾਲ ਸਿੰਘ/ਅੰਕੁਸ਼): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ਼੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਵਿਖੇ ਹਿੰਦ ਦੀ ਚਾਦਰ ਸਿੱਖਾਂ ਦੇ ਨੌਵੇ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਤਖ਼ਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ(ਐਸ.ਜੀ.ਪੀ.ਸੀ ਮੈਂਬਰ) ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ(ਐਸ.ਜੀ.ਪੀ.ਸੀ ਮੈਂਬਰ) ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਸੰਬੋਧਨ ਕਰਦਿਆਂ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹੀਦੀ ਬਾਰੇ ਚਾਨਣਾ ਪਾਇਆ। ਉਨਾਂ ਆਖਿਆ ਕਿ ਸੰਸਾਰ ਦੇ ਕਿਸੇ ਵੀ ਧਰਮ ਵਿੱਚ ਕੁਰਬਾਨੀ ਦੀ ਅਜਿਹੀ ਮਿਸਾਲ ਨਹੀਂ ਮਿਲਦੀ, ਜਿਥੇ ਕਿਸੇ ਵੀ ਗੁਰੂ, ਪੀਰ,ਪਗੰਬਰ ਨੇ ਕਿਸੇ ਹੋਰ ਦੇ ਧਰਮ ਨੂੰ ਬਚਾਉਣ ਲਈ ਖੁਦ ਸ਼ਹੀਦੀ ਦਾ ਜਾਮ ਪੀਤਾ ਹੋਵੇ। ਇਸ ਦੇ ਨਾਲ ਹੀ ਉਨਾਂ ਵਿਦਿਆਰਥੀਆਂ ਨੂੰ ਪੁਹ ਦੇ ਮਹੀਨੇ ਦੀ ਮਹੱਤਤਾ ਦੱਸਦੇ ਹੋਏ ਸ਼ਹੀਦੀ ਪੰਦਰਵਾੜੇ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਵੱਲੋਂ ਵੀ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ। ਉਨਾਂ ਆਪਣੇ ਸੰਬੋਧਨ ਵਿੱਚ ਸ਼੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਸਿੱਖ ਕੌਮ ਦੇ ਸ਼ਹੀਦੀਆਂ ਭਰੇ ਇਤਿਹਾਸ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ।

ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ.ਜਸਵੀਰ ਸਿੰਘ ਵੱਲੋਂ ਕਾਲਜ ਪਹੁੰਚਣ ਤੇ ਸਭ ਨੂੰ ਜੀ ਆਇਆ ਆਖਿਆ ਗਿਆ। ਉਨਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਚੱਲਣ ਵਾਲਾ ਇਹ ਕਾਲਜ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਤੇ ਚੱਲ ਰਿਹਾ ਹੈ। ਉਨਾਂ ਕਿਹਾ ਕਿ ਕਾਲਜ ਦੇ ਪੂਰੇ ਸਟਾਫ਼ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਵਿਦਿਆਰਥੀਆਂ ਨੂੰ ਆਪਣੇ ਗੋਰਵਮਈ ਇਤਿਹਾਸ ਦੇ ਨਾਲ ਜੋੜਿਆ ਜਾ ਸਕੇ ਅਤੇ ਇਸ ਸਬੰਧ ਵਿੱਚ ਅੱਜ ਦੇ ਪਵਿੱਤਰ ਦਿਹਾੜੇ ਤੇ ਧਾਰਮਿਕ ਸਮਾਗਮ ਵੀ ਕਾਲਜ ਵਿੱਚ ਆਯੋਜਨ ਕੀਤਾ ਗਿਆ। ਕਾਲਜ ਦੇ ਪੀ.ਆਰ.ਓ ਡਾ.ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱੱਸਿਆ ਕਿ ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਮੈਨੇਜਰ, ਬੀਬੀ ਕੁਲਵਿੰਦਰ ਕੌਰ, ਡਾ.ਪੀ.ਜੇ ਐਸ ਕੰਗ, ਪ੍ਰਿੰਸੀਪਲ ਸਤਾਨਾਮ ਸਿੰਘ, ਮਨਜਿੰਦਰ ਸਿੰਘ ਬਰਾੜ, ਕੁਲਦੀਪ ਸਿੰਘ ਨੰਗਲ, ਡਾ.ਸੁੱਚਾ ਸਿੰਘ ਢੇਸੀ, ਐਡਵੋਕੇਟ ਹਰਦੇਵ ਸਿੰਘ, ਸ.ਰਣਬੀਰ ਸਿੰਘ ਕਲੋਤਾ, ਕੁਲਵੰਤ ਸਿੰਘ ਠੇਕੇਦਾਰ, ਸ.ਸੁਰਿੰਦਰ ਸਿੰਘ ਮਟੌਰ, ਬੀਬੀ ਪਰਮਿੰਦਰਜੀਤ ਕੌਰ, ਰੂਬਲ ਚੱੱਢਾ ਨੰਗਲ, ਐਚ.ਐਸ ਹੰਸਪਾਲ ਨੰਗਲ ਤੋਂ ਇਲਾਵਾ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

Leave a Reply

Your email address will not be published. Required fields are marked *

%d bloggers like this: