ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਖਾਲਸਾ ਸਕੂਲ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ

ਖਾਲਸਾ ਸਕੂਲ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ
ਪ੍ਰਿੰ:ਸੁਖਪਾੲਲ ਕੌਰ ਵਲੋਂ ਜੇਤੂ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

khalsa-schoolਸ਼੍ਰੀ ਅਨੰਦਪੁਰ ਸਾਹਿਬ, 27 ਅਕਤੂਬਰ(ਦਵਿੰਦਰਪਾਲ ਸਿੰਘ/ਅੰਕੁਸ਼): ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਅਤੇ ਇਕਬਾਲ ਸਿੰਘ ਲਾਲਪੁਰਾ ਦੀ ਯੋਗ ਅਗਵਾਈ ਹੇਠ ਚੱਲ ਰਹੇ ਐਸ ਜੀ ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਾਇਮਰੀ ਵਿੰਗ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਜਸ ਵਿਚ ਨਰਸਰੀ ਤੋਂ ਲੈਕੇ ਦੂਜੀ ਤੱਕ ਦੇ ਬੱਚਿਆਂ ਦਾ ਇਕ ਗਰੁੱਪ ਅਤੇ ਤੀਜੀ ਤੋਂ ਪੰਜਵੀ ਤੱਕ ਦੇ ਬੱਚਿਆਂ ਦਾ ਦੂਜਾ ਗਰੁੱਪ ਬਣਾਇਆ ਗਿਆ ਸੀ। ਪਹਿਲੇ ਗਰੁੱਪ ਵਿਚੋਂ ਅਭੀਜੋਤ ਸਿੰਘ ਅਤੇ ਨਵਜੋਤ ਸਿੰਘ ਨੇ ਪਹਿਲਾ ਸਥਾਨ, ਹਰਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਅੰਜਲੀ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰਾਂ ਦੂਜੇ ਗਰੁੱਪ ਵਿਚੋਂ ਪਰਮਜੀਤ ਕੌਰ ਅਤੇ ਕਾਰਤਿਕ ਨੇ ਪਹਿਲਾ ਸਥਾਨ, ਹਿਤਾਕਸ਼ੀ ਨੇ ਦੂਜਾ ਅਤੇ ਏਕਮਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਜੱਜਮੈਟ ਦੀ ਸੇਵਾ ਮੈਡਮ ਸ਼ਿਵਾਨੀ, ਅਮਰਜੀਤ ਕੌਰ ਅਤੇ ਮਨਦੀਪ ਕੌਰ ਵਲੋਂ ਬਖੂਬੀ ਨਿਭਾਈ ਗਈ ਅਤੇ ਇੰਚਾਰਜ ਮੈਡਮ ਰੁਪਿੰਦਰ ਕੌਰ ਦੀ ਖੁਬ ਪ੍ਰਸੰਸਾ ਵੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਮੈਡਮ ਸੁਖਪਾਲ ਕੌਰ ਵਾਲੀਆ ਵਲੋਂ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Leave a Reply

Your email address will not be published. Required fields are marked *

%d bloggers like this: