ਖਾਲਸਾ ਸਕੂਲ ਵਿੱਚ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ss1

ਖਾਲਸਾ ਸਕੂਲ ਵਿੱਚ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

picture1ਸ਼੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਦਵਿੰਦਰਪਾਲ ਸਿੰਘ/ ਅੰਕੁਸ਼): ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਐਸ.ਜੀ.ਐਸ.ਖਾਲਸਾ ਸੀ. ਸੈਕੰ.ਸਕੂਲ, ਸ੍ਰੀਅਨੰਦਪੁਰ ਸਾਹਿਬ ਵਿਖੇ ਪਹਿਲੀ ਪਾਤ੍ਹਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤ੍ਹਾਹ ਨਾਲ ਮਨਾਇਆ ਗਿਆ| ਇਸ ਮੌਕੇ ਸੰਤ ਬਾਬਾ ਲਾਭ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਅਤੇ ਸ੍ਰੀ ਗੁਰਬਚਨ ਜਗਤ ਨੇ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ| ਇਸ ਸਮਾਗਮ ਵਿੱਚ ਸ੍ਰੀ ਗੁਰਬਚਨ ਜਗਤ ਸਾਬਕਾ ਗਵਰਨਰ ਮਨੀਪੁਰ ਵ੍ਹ੍ਹੇ ਤੌਰ ਤੇ ਸ਼ਾਮਲ ਹੋਏ| ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋ ਸ਼ਬਦ ਗਾਇਨ, ਕਵੀਸ਼ਰੀ ਅਤੇ ਕਵਿਤਾ ਉਚਾਰਨ ਕੀਤਾ ਗਿਆ| ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਵੱਲੋ ਆਏ ਪਤਵੰਤਿਆਂ ਨੂੰ ਜੀ ਆਇਆ ਆਖਿਆ ਗਿਆ|
ਸ੍ਰੀ ਗੁਰਬਚਨ ਜਗਤ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ਵਿਸਥਾਰ ਵਿੱਚ ਦੱਸਿਆ ਅਤੇ ਉਨ੍ਹਾਂ ਸਮੁੱਚੀ ਸਾਧ ਸੰਗਤ ਨੂੰ ਗੁਰੂ ਨਾਨਕ ਦੇਵ ਜੀਦੇ ਜੀਵਨ ਤੋ ਸੇਧ ਲੈਣ ਦੀ ਅਪੀਲ ਕੀਤੀ| ਅੰਤ ਵਿੱਚ ਸਕੂਲ ਪ੍ਰਧਾਨ ਸ.ਇਕਬਾਲ ਸਿੰਘ ਲਾਲਪੁਰਾ ਵੱਲੋ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਸਕੂਲ ਵਿਖੇ ਸਥਾਪਿਤ ਕੀਤੀ ਜਾਣ ਵਾਲੀ ਸਿੱਖ ਖੋਜ ਸੰਸਥਾ ਲਈ ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ| ਮੰਚ ਸੰਚਾਲਨ ਰਣਜੀਤ ਸਿੰਘ ਸੈਣੀ ਵੱਲੋ ਕੀਤਾ ਗਿਆ| ਇਸ ਮੌਕੇ ਤੇ ਸ੍ਰੀਮਤੀ ਕਿਰਨ, ਹੈੱਡ ਗ੍ਰੰਥੀ ਫੂਲਾ ਸਿੰਘ, ਸ੍ਰੀਮਤੀ ਹਰਦੀਪ ਕੌਰ ਲਾਲਪੁਰਾ, ਅਜੈਵੀਰ ਸਿੰਘ ਲਾਲਪੁਰਾ, ਸ੍ਰੀਮਤੀ੦ੀਨੀਆ, ਮੈਂਬਰ ਇੰਚਾਰਜ ਰਵਿੰਦਰ ਸਿੰਘ ਚੰਡੀਗੜ੍ਹ, ਪਾਖਰ ਸਿੰਘ ਭੱਠਲ, ਪ੍ਰਿੰ.ਸੁਰਿੰਦਰ ਸਿੰਘ, ਪ੍ਰਿੰ.ਗੁਰਮਿੰਦਰ ਸਿੰਘ ਭੁੱਲਰ, ਪ੍ਰਿੰ.ਰਣਦੀਪ ਸਿੰਘ, ਅਵਤਾਰ ਸਿੰਘ ਟੋਹੜਾ, ਬਾਬਾ ਕੁਲਦੀਪ ਸਿੰਘ, ਪ੍ਰਿੰਸ ਮਾਨ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਸਰਬਜੀਤ ਸਿੰਘ ਰੇਨੂੰ, ਦਰ੍ਹਨ ਸਿੰਘ ਕੰਧੋਲਾ, ਮੈਨੇਜਰ ਰਣਵੀਰ ਸਿੰਘ, ਗਿਆਨੀ ਸੁਖਵਿੰਦਰ ਸਿੰਘ, ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *