Tue. Jun 25th, 2019

ਖਾਲਸਾ ਸਾਜਨਾ ਦਿਵਸ ਮੌਕੇ ਹਜ਼ਾਰਾਂ ਸੰਗਤਾਂ ਤਖਤ ਸ਼੍ਰੀ ਕੇਸਗੜ ਸਾਹਿਬ ਹੋਈਆਂ ਨਤਮਸਤਕ

ਖਾਲਸਾ ਸਾਜਨਾ ਦਿਵਸ ਮੌਕੇ ਹਜ਼ਾਰਾਂ ਸੰਗਤਾਂ ਤਖਤ ਸ਼੍ਰੀ ਕੇਸਗੜ ਸਾਹਿਬ ਹੋਈਆਂ ਨਤਮਸਤਕ
ਸ਼੍ਰੀ ਅਨੰਦਪੁਰ ਸਾਹਿਬ ਵਿਖੇ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹੈ ਖਾਲਸਾ ਸਾਜਨਾ ਦਿਵਸ

ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ(ਦਵਿੰਦਰਪਾਲ ਸਿੰਘ/ਅੰਕੁਸ਼): ਖਾਲਸੇ ਦੇ ਪਾਵਨ ਅਸਥਾਨ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਵਿਸਾਖੀ ਮੋਕੇ ਸੰਗਤਾਂ ਵੱਡੀ ਗਿਣਤੀ ਵਿਚ ਪੁਜਣੀਆਂ ਸ਼ੁਰੂ ਹੋ ਗਈਆਂ ਹਨ। ਗੁ:ਸੀਸ ਗੰਜ ਸਾਹਿਬ, ਗੁ:ਭੌਰਾ ਸਾਹਿਬ, ਕਿਲਾ ਫਤਹਿਗੜ ਸਾਹਿਬ, ਗੁ:ਭੌਰਾ ਸਾਹਿਬ, ਕਿਲਾ ਅਨੰਦਗੜ ਸਾਹਿਬ ਆਦਿ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਕੇ ਮੱਥਾ ਟੇਕ ਰਹੀਆਂ ਹਨ। ਹਰ ਪਾਸੇ ਖਾਲਸਾਈ ਵਾਤਾਵਰਣ ਸਿਰਜਿਆ ਗਿਆ ਹੈ ਤੇ ਸੰਗਤਾਂ ਬੋਲੇ ਸੋ ਨਿਹਾਲ, ਸਤਿ ਸ਼੍ਰੀ ਅਕਾਲ ਦੇ ਜੈਕਾਰੇ ਲਗਾ ਕੇ ਆਪਣੀ ਸ਼ਰਧਾ ਤੇ ਉਤਸ਼ਾਹ ਦਾ ਪ੍ਰਗਟਾਵਾ ਕਰ ਰਹੀਆਂ ਹਨ। ਅੱਜ ਤੋਂ 319 ਸਾਲ ਪਹਿਲਾਂ ਇਸੇ ਹੀ ਪਾਵਨ ਅਸਥਾਨ ਤੇ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਪੰਜਾਂ ਪਿਆਰਿਆਂ ਦੀ ਚੌਣ ਕਰਕੇ ਵਿਸਾਖੀ ਦੀ ਅਰੰਭਤਾ ਕੀਤੀ ਸੀ ਜਿਸਨੂੰ ਸਿੱਖ ਜਗਤ ਲਗਾਤਾਰ ਵੱਡੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦਾ ਆ ਰਿਹਾ ਹੈ। ਤਖਤ ਸ਼੍ਰੀ ਕੇਸਗੜ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਨੇ ਦੱਸਿਆ ਕਿ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਵੀਰਵਾਰ ਤੋ ਸ਼੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੇ ਨਾਲ ਹੀ ਗੁਰਮਤਿ ਸਮਾਗਮਾਂ ਦੀ ਅਰੰਭਤਾ ਕਰ ਦਿਤੀ ਗਈ ਸੀ ਜੋ ਲਗਾਤਾਰ ਜਾਰੀ ਹਨ। ਸੰਗਤਾਂ ਲਈ ਲੰਗਰ, ਰਿਹਾਇਸ਼, ਪਾਣੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਲਗਾਤਾਰ ਤਿੰਨ ਦਿਨ ਅਮ੍ਰਿੰਤ ਸੰਚਾਰ ਵੀ ਹੋਵੇਗਾ।

Leave a Reply

Your email address will not be published. Required fields are marked *

%d bloggers like this: