ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Aug 4th, 2020

ਖੇਤੀਬਾੜੀ ਸਬੰਧਤ ਘੱਟੋ-ਘੱਟ ਸਮਰਥਨ ਮੁੱਲ ਤੇ ਜ਼ਮੀਨ ਠੇਕੇ ਤੇ ਦੇਣ ਬਾਰੇ ਬਣਾਏ ਨਵੇਂ ਕਾਨੂੰਨ ਕਿਸਾਨਾਂ ਲਈ ਬਹੁਤ ਫਾਇਦੇਮੰਦ ਸਾਬਿਤ ਹੋਣਗੇ – ਡਾ.ਚੀਮਾ

ਖੇਤੀਬਾੜੀ ਸਬੰਧਤ ਘੱਟੋ-ਘੱਟ ਸਮਰਥਨ ਮੁੱਲ ਤੇ ਜ਼ਮੀਨ ਠੇਕੇ ਤੇ ਦੇਣ ਬਾਰੇ ਬਣਾਏ ਨਵੇਂ ਕਾਨੂੰਨ ਕਿਸਾਨਾਂ ਲਈ ਬਹੁਤ ਫਾਇਦੇਮੰਦ ਸਾਬਿਤ ਹੋਣਗੇ – ਡਾ.ਚੀਮਾ

ਰੂਪਨਗਰ, 1 ਜੁਲਾਈ 2020 – ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਦੀ ਇੱਕ ਅਹਿਮ ਮੀਟਿੰਗ ਅੱਜ ਸਥਾਨਕ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸਬੰਧਤ ਘੱਟੋ-ਘੱਟ ਸਮਰਥਨ ਮੁੱਲ, ਜ਼ਮੀਨ ਠੇਕੇ ਤੇ ਦੇਣ ਆਦਿ ਬਾਰੇ ਬਣਾਏ ਨਵੇਂ ਕਾਨੂੰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਕਾਨੂੰਨ ਕਿਸਾਨ ਭਰਾਵਾਂ ਲਈ ਬਹੁਤ ਫਾਇਦੇਮੰਦ ਸਾਬਿਤ ਹੋਣਗੇ।

ਜਦਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਇਸ ਬਾਰੇ ਜਾਣਬੁੱਝ ਕੇ ਭੁਲੇਖਾਪਾਊ ਬਿਆਨ ਦੇ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸੇ ਕਾਨੂੰਨ ਦਾ ਹਿੱਸਾ ਨਹੀਂ ਹਨ ਅਤੇ ਦੇਸ਼ ਦੇ ਖੇਤੀਬਾੜੀ ਮੰਤਰੀ ਇਸ ਸਬੰਧੀ ਤਿੰਨ ਵਾਰ ਪ੍ਰੈਸ ਕਾਨਫਰੰਸ ਕਰਕੇ ਵਿਸ਼ਵਾਸ ਦਿਵਾ ਚੁੱਕੇ ਹਨ। ਇਸ ਨੂੰ ਖਤਮ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਨਵੇਂ ਬਣੇ ਕਾਨੂੰਨ ਮੁਤਾਬਿਕ ਜਦੋਂ ਠੇਕੇ ਤੇ ਜ਼ਮੀਨ ਦੇਣ ਜਾਂ ਕਿਸੇ ਕੰਪਨੀ ਨਾਲ ਠੇਕਾ ਕਰਕੇ ਕੋਈ ਫਸਲ ਬੀਜਣ ਸਮੇਂ ਪਹਿਲਾਂ ਇਕਰਾਰਨਾਮਾ ਬਣਾਇਆ ਜਾਵੇਗਾ।

ਜਿਸ ਕਾਰਨ ਕੋਈ ਵੀ ਕੰਪਨੀ ਜਾਂ ਵਿਅਕਤੀ ਜਮੀਨ ਮਾਲਕ ਨਾਲ ਠੱਗੀ ਨਹੀਂ ਮਾਰ ਸਕੇਗਾ। ਜਦਕਿ ਪਹਿਲਾਂ ਕਈ ਵਾਰ ਕੰਪਨੀਆਂ ਆਲੂ ਆਦਿਕ ਫਸਲ ਜਿਮੀਂਦਾਰਾਂ ਨਾਲ ਠੇਕਾ ਕਰਕੇ ਬਿਜਾਈ ਤਾਂ ਕਰਵਾ ਲੈਂਦੀਆਂ ਸਨ ਪਰ ਫਸਲ ਤਿਆਰ ਹੋਣ ਸਮੇਂ ਜੇਕਰ ਕੀਤੇ ਇਕਰਾਰ ਤੋਂ ਮਾਰਕੀਟ ਕੀਮਤ ਘਟ ਜਾਂਦੀ ਸੀ ਤਾਂ ਕੰਪਨੀਆਂ ਮੁੱਕਰ ਜਾਂਦੀਆਂ ਸਨ। ਜਿਸ ਕਾਰਨ ਜਿਮੀਂਦਾਰ ਨੂੰ ਨੁਕਸਾਨ ਹੋ ਜਾਂਦਾ ਸੀ। ਪਰ ਨਵੇਂ ਕਾਨੂੰਨ ਅਨੁਸਾਰ ਅਜਿਹਾ ਸੰਭਵ ਨਹੀਂ ਹੋਵੇਗਾ ਅਤੇ ਕੰਪਨੀ ਨੂੰ ਇਕਰਾਰਨਾਮਾ ਕਰਨ ਮਗਰੋਂ ਬਾਜਾਰੀ ਰੇਟ ਦੇਣਾ ਪਵੇਗਾ। ਪਰ ਜੇ ਬਾਜ਼ਾਰੀ ਕੀਮਤ ਘਟ ਜਾਵੇ ਤਾਂ ਵੱਧ ਰੇਟ ਹੀ ਦਿੱਤਾ ਜਾਵੇਗਾ।

ਉਨ੍ਹਾਂ ਇਸ ਸਬੰਧੀ ਉੱਘੇ ਖੇਤੀ ਵਿਗਿਆਨੀ ਸਰਦਾਰਾ ਸਿੰਘ ਜੌਹਲ ਵੱਲੋਂ ਇਸ ਸਬੰਧੀ ਦਿੱਤੇ ਵਿਚਾਰਾਂ ਦਾ ਹਵਾਲਾ ਵੀ ਦਿੱਤਾ। ਇਸ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਬਣਾਏ ਗਏ ਪ੍ਰੋਗਰਾਮ ਮੁਤਾਬਿਕ 07 ਜੁਲਾਈ ਨੂੰ ਪੈਟਰੋਲੀਅਮ ਪਦਾਰਥਾਂ ਦੀਆਂ ਵਧੀਆਂ ਕੀਮਤਾਂ ਅਤੇ ਲੱਖਾਂ ਦੀ ਗਿਣਤੀ ਵਿੱਚ ਲੋੜਵੰਦ ਗਰੀਬਾਂ ਦੇ ਕੱਟੇ ਗਏ ਨੀਲੇ ਕਾਰਡਾਂ ਦੇ ਵਿਰੁੱਧ ਜ਼ਿਲ੍ਹੇ ਦੇ ਹਰੇਕ ਬੱਸ ਅੱਡੇ ਵਿਚ ਰੋਸ ਧਰਨੇ ਦਿੱਤੇ ਜਾਣਗੇ। ਜਿਸ ਸਬੰਧੀ ਡਿਊਟੀਆਂ ਲਾਉਣ ਲਈ ਸਰਕਲ ਪੱਧਰ ਤੇ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਵੱਲੋਂ ਨਵੇਂ ਨਿਯੁਕਤ ਕੀਤੇ ਗਏ ਸਰਕਲ ਪ੍ਰਧਾਨਾਂ ਨੂੰ ਵੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਸ਼੍ਰੀ ਚਮਕੌਰ ਸਾਹਿਬ ਹਲਕੇ ਤੋਂ ਇੰਚਾਰਜ ਹਰਮੋਹਨ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ, ਗੁਰਿੰਦਰ ਸਿੰਘ ਗੋਗੀ, ਪਰਮਜੀਤ ਸਿੰਘ ਮੱਕੜ, ਟਿੱਕਾ ਯਸ਼ਵੀਰ, ਕਰਮ ਸਿੰਘ ਕਲਮਾ, ਦਿਲਬਾਗ ਸਿੰਘ ਮਣਕੂਮਾਜਰਾ, ਹਰਸੁਖਿੰਦਰ ਸਿੰਘ ਬੌਬੀ ਬੋਲਾ, ਸਤਨਾਮ ਸਿੰਘ ਝੱਜ, ਯੁਗਰਾਜ ਸਿੰਘ ਮਾਨਖੇੜੀ, ਜਗਦੇਵ ਸਿੰਘ ਕੁੱਕੂ ਸਾਹਨੀ, ਜਥੇਦਾਰ ਮੋਹਨ ਸਿੰਘ ਢਾਹੇ, ਬਾਵਾ ਸਿੰਘ ਸਾਬਕਾ ਚੇਅਰਮੈਨ, ਅਮਨਦੀਪ ਸਿੰਘ ਮਾਂਗਟ, ਕੁਲਵਿੰਦਰ ਸਿੰਘ ਕੀਰਤਪੁਰ ਸਾਹਿਬ, ਸੁਰਿੰਦਰ ਸਿੰਘ ਮਟੌਰ, ਹਰਪ੍ਰੀਤ ਸਿੰਘ ਬਸੰਤ, ਗੁਰਮੁਖ ਸਿੰਘ ਸੈਣੀ, ਜਸਵੀਰ ਸਿੰਘ ਸਨਾਣਾ, ਮੋਹਨ ਸਿੰਘ ਡੂੰਮੇਵਾਲ ਚੇਅਰਮੈਨ,ਚੌਧਰੀ ਲੇਖਰਾਜ, ਕੁਲਜਿੰਦਰ ਸਿੰਘ ਲਾਲਪੁਰ, ਮਨਜੀਤ ਸਿੰਘ ਬਾਸੋਵਾਲ,ਅੰਮ੍ਰਿਤਪਾਲ ਖਟੜਾ, ਕੁਲਵਿੰਦਰ ਕੌਰ ਵਿਰਕ, ਜਥੇਦਾਰ ਰਾਮ ਸਿੰਘ, ਡਾ. ਖੁਸ਼ਹਾਲ ਸਿੰਘ, ਸੰਦੀਪ ਸਿੰਘ ਕਲੋਤਾ, ਮਨਪ੍ਰੀਤ ਸਿੰਘ ਗਿੱਲ, ਰਵਿੰਦਰ ਸਿੰਘ ਕਾਲਾ, ਜਗਦੀਸ਼ ਸਿੰਘ, ਬਾਦਲ ਸਿੰਘ ਬਸੀਂ ਅਤੇ ਗੁਰਦੀਪ ਸਿੰਘ ਬਟਾਰਲਾ ਵਿਸ਼ੇਸ਼ ਤੌਰ ਤੇ ਮੌਜੂਦ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: