Wed. Jun 26th, 2019

ਖੇਤ ਮਜ਼ਦੂਰਾਂ ਨੇ ਮੁੱਖ ਮੰਤਰੀ ਦੇ ਸ਼ਹਿਰ ‘ਚ ਕੀਤੀ ਲਲਕਾਰ ਰੈਲੀ

ਖੇਤ ਮਜ਼ਦੂਰਾਂ ਨੇ ਮੁੱਖ ਮੰਤਰੀ ਦੇ ਸ਼ਹਿਰ ‘ਚ ਕੀਤੀ ਲਲਕਾਰ ਰੈਲੀ

ਪਟਿਆਲਾ : ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੱਦੇ ‘ਤੇ ਮੁੱਖ ਮੰਤਰੀ ਸ਼ਹਿਰ ਲਲਕਾਰ ਰੈਲੀ ਕੀਤੀ ਗਈ। ਮਾਰ ਰੋਡ ਵਿਖੇ ਕੀਤੀ ਗਈ ਰੈਲੀ ਦੇ ਚੱਲਦਿਆਂ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ ਹੈ। ਇਸ ਰੈਲੀ ਨੂੰ ਯੂਨੀਅਨ ਦੇ ਸੂਬਾ ਪਰਧਾਨ ਜੋਰਾ ਟਸੂੰਘ ਨਸਰਾਲੀ, ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਸੰਯੁਕਤ ਸਕੱਤਰ ਹਰਮੇਸ਼ ਮਾਲੜੀ, ਸੂਬਾਈ ਆਗੂ ਬਲਵੂੰਤ ਸਿੰਘ ਬਾਘਾਪੁਰਾਣਾ, ਹਰਭਗਵਾਨ ਸਿੰਘ ਮੂਣਕ, ਗੁਰਪਾਲ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।ਬੁਲਾਰਿਆਂ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਖੇਤ ਮਜ਼ਦੂਰਾਂ ਤੇ ਬੇਜਮੀਨਿਆਂ ਦੇ ਸਹਿਕਾਰੀ ਬੈਂਕਾਂ ਤੋਂ ਲਏ ਕਰਜੇ ਮੁਆਫ ਕਰਨ ਦੇ ਐਲਾਨ ਨੂੰ ਨਗੁਣੀ ਰਾਹਤ ਤੇ ਮਜ਼ਦੂਰ ਸੂੰਘਰਸ਼ ਦੀ ਜਿੱਤ ਕਰਾਰ ਦਿੰਦਿਆਂ ਕਾਂਗਰਸ ਸਰਕਾਰ ‘ਤੇ ਵਾਅਦਾ ਟਖਲਾਫੀ ਦੇ ਦੋਸ਼ ਲਾਏ।

ਮਜ਼ਦੂਰ ਆਗੂਆਂ ਕਿਹਾ ਕਿ ਅਮਰਿੰਦਰ ਸਿੰਘ ਨੇ ਚੋਣਾਂ ਸਮੇਂ ਹੱਥ ‘ਚ ਗੁਟਕਾ ਸਾਹਿਬ ਫੜਕੇ ਮਜ਼ਦੂਰਾਂ ਕਿਸਾਨਾਂ ਦੇ ਸਮੁੱਚੇ ਕਰਜੇ ਮੁਆਫ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਸਹਿਕਾਰੀ ਬੈਂਕਾਂ ਦੇ ਕਰਜੇ ਮੁਆਫ ਕਰਨ ਦੇ ਐਲਾਨ ਰਾਹੀਂ ਸਿਰਫ ਗੋਗਲੂਆਂ ਤੋਂ ਮਿੱਟੀ ਝਾੜੀ ਜਾ ਰਹੀ ਹੈ। ਜਦੋਂਕਿ ਖੇਤ ਮਜ਼ਦੂਰਾਂ ਸਿਰ 84 ਫੀਸਦੀ ਤੋਂ ਵਧੇਰੇ ਕਰਜਾ ਨਿੱਜੀ ਖੇਤਰ ਦਾ ਹੈ। ਉਹਨਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮਜ਼ਦੂਰਾਂ ਲਈ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਦੀ ਥਾਂ ਮਨਰੇਗਾ ਤਹਿਤ ਮਜ਼ਦੂਰਾਂ ਵਲੋਂ ਕੀਤੇ ਕੰਮ ਦੇ ਬਕਾਏ ਵੀ ਨਹੀਂ ਦੇ ਰਹੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਮੰਗਾਂ ‘ਤੇ ਵਿਚਾਰ ਨਾ ਕੀਤਾ ਗਿਆ ਤਾਂ ਸਰਕਾਰ ਖਿਲਾਫ ਸੰਘਰਸ਼ ਵਿੱਢਿਆ ਜਾਵੇਗਾ।

Leave a Reply

Your email address will not be published. Required fields are marked *

%d bloggers like this: