ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਖੰਨਾ ਵਿਖੇ ਫ਼ੌਜ ‘ਚ ਭਰਤੀ ਰੈਲੀ 7 ਤੋਂ ਹੋਵੇਗੀ ਸ਼ੁਰੂ,  ਆਨਲਾਈਨ ਰਜਿਸਟਰ ਕਰਨ ਵਾਲੇ ਉਮੀਦਵਾਰ ਹੀ ਰੈਲੀ ‘ਚ ਲੈ ਸਕਣਗੇ ਹਿੱਸਾ

ਖੰਨਾ ਵਿਖੇ ਫ਼ੌਜ ‘ਚ ਭਰਤੀ ਰੈਲੀ 7 ਤੋਂ ਹੋਵੇਗੀ ਸ਼ੁਰੂ,  ਆਨਲਾਈਨ ਰਜਿਸਟਰ ਕਰਨ ਵਾਲੇ ਉਮੀਦਵਾਰ ਹੀ ਰੈਲੀ ‘ਚ ਲੈ ਸਕਣਗੇ ਹਿੱਸਾ

ਚੰਡੀਗੜ੍ਹ: ਕੋਵਿਡ-19 ਦੇ ਮਹਾਂਮਾਰੀ ਦੇ ਮੱਦੇਨਜ਼ਰ ਅਤੇ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੇ ਇੱਕ ਨਵੇਂ ਸਥਾਨ ‘ਤੇ ਫ਼ੌਜ ‘ਚ ਭਰਤੀ ਰੈਲੀ ਕਰਵਾਉਣ ਲਈ ਫ਼ੌਜੀ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਹੈ। ਇਸ ਸਾਲ, ਫ਼ੌਜ ‘ਚ ਭਰਤੀ ਰੈਲੀ 7 ਦਸੰਬਰ ਤੋਂ 22 ਦਸੰਬਰ ਤੱਕ ਏਐਸ ਕਾਲਜ ਕਲਾਲ ਮਾਜਰਾ, ਖੰਨਾ (ਲੁਧਿਆਣਾ) ਵਿਖੇ ਕੀਤੀ ਜਾ ਰਹੀ ਹੈ। ਇਹ ਭਰਤੀ ਰੈਲੀ ਵਿਸ਼ੇਸ਼ ਤੌਰ ‘ਤੇ ਮੋਗਾ, ਰੂਪਨਗਰ, ਐਸ.ਏ.ਐਸ.ਨਗਰ (ਮੁਹਾਲੀ) ਅਤੇ ਲੁਧਿਆਣਾ ਜ਼ਿਲ੍ਹਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰਵਾਈ ਜਾ ਰਹੀ ਹੈ।

ਭਰਤੀ ਕੈਂਪ ਨੂੰ ਢੁਕਵੇਂ ਸੁਰੱਖਿਆ ਮਾਪਦੰਡਾਂ ਨਾਲ ਸੁਚਾਰੂ ਢੰਗ ਨਾਲ ਚਲਾਉਣ ਲਈ, ਸਾਰੇ ਉਮੀਦਵਾਰਾਂ ਨੂੰ ਰੈਲੀ ਵਾਲੀ ਥਾਂ ‘ਤੇ ਰਿਪੋਰਟਿੰਗ ਤੋਂ ਪਹਿਲਾਂ ਕੋਵਿਡ-19 ਮੁਕਤ/ਲੱਛਣ ਨਾ ਹੋਣ ਸਬੰਧੀ ਸਰਟੀਫ਼ਿਕੇਟ ਅਤੇ ਨੋ-ਰਿਸਕ ਸਰਟੀਫਿਕੇਟ ਦੇਣਾ ਹੋਵੇਗਾ।ਇਸ ਪ੍ਰਕਿਰਿਆ ਨੂੰ ਉਮੀਦਵਾਰਾਂ ਲਈ ਸੁਖਾਲਾ ਬਣਾਉਣ ਵਾਸਤੇ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ ਸਬੰਧਤ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨਾਲ ਤਾਲਮੇਲ ਕੀਤਾ ਹੈ। ਸਬੰਧਤ ਜ਼ਿਲ੍ਹਿਆਂ ਦੇ ਸਿਵਲ ਸਰਜਨ/ਮੈਡੀਕਲ ਅਫ਼ਸਰ ਇਹ ਸੁਨਿਸ਼ਚਿਤ ਕਰਨ ਕਿ ਰੈਲੀ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਪਹਿਲ ਦੇ ਅਧਾਰ ‘ਤੇ ਸਰਟੀਫ਼ਿਕੇਟ ਜਾਰੀ ਕੀਤੇ ਜਾਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਸਿਰਫ਼ ਉਹੀ ਉਮੀਦਵਾਰ ਰੈਲੀ ਵਿੱਚ ਭਾਗ ਲੈਣ ਦੇ ਯੋਗ ਹੋਣਗੇ, ਜਿਨ੍ਹਾਂ ਨੇ ਆਰਮੀ ਦੇ ਵੈੱਬ ਪੋਰਟਲ ‘ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਹੋਵੇਗੀ। ਉਮੀਦਵਾਰਾਂ ਨੂੰ 22 ਨਵੰਬਰ ਤੋਂ 6 ਦਸੰਬਰ 2020 ਤੱਕ ਈ-ਮੇਲ ਰਾਹੀਂ ਭੇਜਿਆ ਗਿਆ ਦਾਖ਼ਲਾ ਕਾਰਡ ਲਿਆਉਣਾ ਲਾਜ਼ਮੀ ਹੋਵੇਗਾ। ਦਾਖਲਾ ਕਾਰਡ ‘ਤੇ ਸਮੇਂ ਅਤੇ ਸਥਾਨ ਸਬੰਧੀ ਜਾਣਕਾਰੀ ਦਿੱਤੀ ਹੋਵੇਗੀ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: