Sun. Jun 16th, 2019

ਗਰਾਮ ਪੰਚਾਇਤ ਚੋਣਾਂ 30 ਦਸੰਬਰ ਨੂੰ, ਚੋਣ ਜ਼ਾਬਤਾ ਲਾਗੂ

ਗਰਾਮ ਪੰਚਾਇਤ ਚੋਣਾਂ 30 ਦਸੰਬਰ ਨੂੰ, ਚੋਣ ਜ਼ਾਬਤਾ ਲਾਗੂ
ਨਾਮਜ਼ਦਗੀ ਕਾਗਜ਼ ਭਰਨ ਦੀ ਆਖਰੀ ਮਿਤੀ 19 ਦਸੰਬਰ-:ਡੀ ਸੀ

ਸ਼੍ਰੀ ਅਨੰਦਪੁਰ ਸਾਹਿਬ, 12 ਦਸੰਬਰ(ਦਵਿੰਦਰਪਾਲ ਸਿੰਘ/ਅੰਕੁਸ਼): ਰਾਜ ਚੋਣ ਕਮਿਸ਼ਨਰ, ਪੰਜਾਬ ਵੱਲੋਂ ਪੰਚਾਇਤ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ ਨੋਟੀਫਿਕੇਸ਼ਨ ਅਨੁਸਾਰ ਜ਼ਿਲੇ ਵਿੱਚ 30 ਦਸੰਬਰ ਨੂੰ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ -ਕਮ-ਜ਼ਿਲਾਂ ਚੋਣਕਾਰ ਅਫਸਰ, ਡਾ ਸੁਮੀਤ ਜਾਰੰਗਲ ਨੇ ਅੱਜ ਇੱਥੇ ਗਰਾਂਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ -2018 ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵੱਖ ਵੱਖ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਗਰਾਂਮ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਜ਼ਿਲੇ ਵਿੱਚ ਚੋਣ ਜਾਬਤਾ ਲਾਗੂ ਹੋ ਗਿਆ ਹੈ ਅਤੇ ਜ਼ਾਬਤਾ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਇਸ ਚੋਣ ਪ੍ਰੋਗਰਾਮ ਅਨੁਸਾਰ ਇਨਾਂ ਚੋਣਾਂ ਸਬੰਧੀ ਨਾਮਜ਼ਦਗੀ ਦਾਖਲ ਕਰਨ ਦੀ ਪ੍ਰੀਕਿਰਿਆ 15 ਦਸੰਬਰ 2018 ਨੂੰ ਸ਼ੁਰੂ ਹੋਵੇਗੀ ਅਤੇ ਮਿਤੀ 19 ਦਸੰਬਰ ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। 20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ।ਉਨਾਂ ਨਾਲ ਹੀ ਦੱਸਿਆ ਕਿ 21 ਦਸੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਮਿਤੀ 30 ਦਸੰਬਰ 2018 ਦਿਨ ਐਤਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਤੇ ਨਤੀਜਿਆਂ ਦਾ ਐਲਾਨ ਇਸੇ ਦਿਨ ਵੋਟਾਂ ਪੈਣ ਦਾ ਅਮਲ ਮੁਕੰਮਲ ਹੋਣ ਤੋਂ ਬਾਅਦ ਕੀਤੀ ਜਾਵੇਗੀ।ਵੋਟਾਂ ਦੀ ਗਿਣਤੀ ਉਸੇ ਦਿਨ ਉਸੇ ਹੀ ਪੋਲਿੰਗ ਬੂਥ ਤੇ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਗਰਾਂਮ ਪੰਚਾਇਤ ਚੋਣਾਂ ਦੇ ਅਮਲ ਵਿੱਚ ਤਾਇਨਾਤ ਐਸ.ਡੀ.ਐਮਜ਼ ਕੰਟਰੋਲਿੰਗ ਤੇ ਸਹਾਇਕ ਕੰਟਰੋਲਿੰਗ ਅਫਸਰਾਂ ਅਤੇ ਹੋਰ ਚੋਣ ਅਮਲੇ ਨੂੰ ਇਨਾਂ ਚੋਣਾਂ ਦੌਰਾਨ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਡਿਊਟੀ ਕਰਨ ਦੀ ਪ੍ਰੇਰਨਾਂ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਕਿਸਮ ਦੇ ਦਬਾਅ ਹੇਠ ਨਾ ਆਉਂਦੇ ਹੋਏ ਸਹੀ ਫੈਸਲੇ ਲਏ ਜਾਣ।ਉਨਾਂ ਦੱਸਿਆ ਕਿ ਇਨਾਂ ਚੋਣਾਂ ਦੌਰਾਨ ਅਦਰਸ਼ ਚੋਣ ਜਾਬਤੇ ਦੀ ਪਾਲਣਾ ਲਈ ਸ਼੍ਰੀ ਸਤਵੀਰ ਸਿੰਘ ਜ਼ਿਲਾ ਕੰਟਰੋਲਰ ਖੁਰਾਕ ਸਪਲਾਈ ਤੇ ਖਪਤਕਾਰ ਮਾਮਲੇ ਰੂਪਨਗਰ ਇੰਚਾਰਜ ਹੋਣਗੇ।ਉਨਾਂ ਮੀਟਿੰਗ ਵਿੱਚ ਹਾਜ਼ਰ ਪੁਲਿਸ ਕਪਤਾਨ ਸ਼੍ਰੀ ਅਜਿੰਦਰ ਸਿੰਘ ਨੂੰ ਸੁਰਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਆਖਿਆ।ਉਨਾਂ ਮੀਟਿੰਗ ਵਿੱਚ ਹਾਜਰ ਸ਼੍ਰੀ ਹਰਵਿੰਦਰ ਸਿੰਘ ਭੱਠਲ ਕਾਰਜਕਾਰੀ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਨੂੰ ਚੋਣਾਂ ਦੌਰਾਨ ਬਿਜਲੀ ਨਿਰਵਿਘਨ ਸਪਲਾਈ ਜਾਰੀ ਰੱਖਣ ਲਈ ਆਖਿਆ। ਉਨਾਂ ਕਾਰਜਕਾਰੀ ਇੰਜੀਨੀਅਰ ਜਲ ਮੰਡਲ ਨੂੰ ਵੋਟਾਂ ਵਾਲੇ ਦਿਨ ਬੂਥਾਂ ਤੇ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਕਰਨ ਲਈ ਵੀ ਆਖਿਆ । ਉਨਾਂ ਮੀਟਿੰਗ ਵਿੱਚ ਹਾਜ਼ਰ ਡਾ: ਜਗਪਾਲ ਸਿੰਘ ਜ਼ਿਲਾ ਸਿਹਤ ਅਫਸਰ ਨੂੰ ਚੋਣਾਂ ਦੌਰਾਨ ਮੈਡੀਕਲ ਟੀਮਾਂ ਤਾਇਨਾਤ ਕਰਨ ਲਈ ਅਤੇ ਡਿਸਪੈਸਰੀਆਂ ਤੇ ਸੀ.ਐਚ.ਸੀਜ਼ ਨੂੰ ਖੁੱਲੇ ਰੱਖਣ ਲਈ ਆਖਿਆ।

ਉਨਾਂ ਇਹ ਵੀ ਦੱਸਿਆ ਕਿ ਇਨਾਂ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਸਰਪੰਚ ਲਈ 30 ਹਜ਼ਾਰ ਰੁਪਏ ਮਿੱਥੀ ਗਈ ਹੈ, ਜਦੋਂ ਕਿ ਪੰਚਾਂ ਲਈ 20 ਹਜ਼ਾਰ ਰੁਪਏ ਹੈ। ਉਨਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਅਮਲ ਵਿੱਚ ਵਧ ਚੜ ਕੇ ਹਿੱਸਾ ਲੈਣ।

ਉਨਾਂ ਇਹ ਵੀ ਕਿਹਾ ਕਿ ਰਾਜ ਦੇ ਚੋਣ ਕਮਿਸ਼ਨ ਵੱਲੋਂ ਆਰ.ਓਜ਼ ਅਤੇ ਏ.ਆਰ.ਓਜ਼ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਨਾਂ ਡਿਊਟੀਆਂ ਸਬੰਧੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਹ ਸਬੰਧਤ ਐਸ.ਡੀ.ਐਮਜ਼ ਰਾਹੀ ਵਧੀਕ ਜ਼ਿਲਾ ਚੋਣਕਾਰ ਅਫਸਰ ਨੂੰ ਭੇਜੀ ਜਾਵੇ ਤਾਂ ਜ਼ੋ ਉਸ ਬਾਰੇ ਚੋਣ ਕਮਿਸ਼ਨ ਪਾਸ ਪਹੁੰਚ ਕੀਤੀ ਜਾ ਸਕੇ।

Leave a Reply

Your email address will not be published. Required fields are marked *

%d bloggers like this: