Thu. Jul 18th, 2019

ਗੁਰਜੀਤ ਔਜਲਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਗੁਰਜੀਤ ਔਜਲਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਗੁਰਜੀਤ ਔਜਲਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਲੋਕ ਸਭਾ ਦੀ ਟਿਕਟ ਮਿਲਣ ਤੋਂ ਬਾਅਦ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਕਾਂਗਰਸ ਸਾਂਸਦ ਗੁਰਜੀਤ ਔਜਲਾ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਗੁਰੂ ਸਾਹਿਬ ਦੇ ਚਰਨਾਂ ‘ਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਕਾਂਗਰਸ ਪਾਰਟੀ ਵੱਲੋਂ ਗੁਰਜੀਤ ਔਜਲਾ ਨੂੰ ਅੰਮ੍ਰਿਤਸਰ ਤੋਂ ਦੂਸਰੀ ਵਾਰ ਟਿਕਟ ਦਿੱਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਨੇ ਗੁਰਦਾਸਪੁਰ ਤੋਂ ਸੁਨੀਲ ਜਾਖੜ, ਜਲੰਧਰ ਤੋਂ ਚੌਧਰੀ ਸੰਤੋਖ ਸਿੰਘ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਤੇ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਨੂੰ ਟਿਕਟ ਦਿੱਤੀ ਹੈ।ਇਹ ਚਾਰੇ ਕਾਂਗਰਸ ਦੇ ਮੌਜੂਦਾ ਸਾਂਸਦ ਹਨ।

ਇਸ ਤੋਂ ਇਲਾਵਾ ਕਾਂਗਰਸ ਨੇ ਪਟਿਆਲਾ ਤੋਂ ਪ੍ਰਨੀਤ ਕੌਰ ਤੇ ਹੁਸ਼ਿਆਰਪੁਰ ਤੋਂ ਡਾ ਰਾਜਕੁਮਾਰ ਚੱਬੇਵਾਲ ਨੂੰ ਉਮੀਦਵਾਰ ਬਣਾਇਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਪਾਰਟੀ ਨੇ ਨਵਜੋਤ ਕੌਰ ਸਿੱਧੂ ਦੀ ਬਜਾਏ ਪਵਨ ਕੁਮਾਰ ਬਾਂਸਲ ਤੇ ਭਰੋਸਾ ਜਤਾਇਆ ਹੈ।

Leave a Reply

Your email address will not be published. Required fields are marked *

%d bloggers like this: