ਗੁਰਦਾਸਪੁਰ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਹੋਵੇਗੀ ਜਿੱਤ: ਬੱਬੀ ਬਾਦਲ

ਗੁਰਦਾਸਪੁਰ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਹੋਵੇਗੀ ਜਿੱਤ: ਬੱਬੀ ਬਾਦਲ

 ਐਸ.ਏ. ਐਸ. ਨਗਰ, 21 ਸਤੰਬਰ: ਗੁਰਦਾਸਪੁਰ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਜਿੱਤ ਹੋਵੇਗੀ| ਜਦੋਂਕਿ ਕਾਂਗਰਸੀਆਂ ਨੂੰ ਚੋਣਾਂ ਦੌਰਾਨ ਕੀਤੇ ਝੂਠੇ ਵਾਅਦਿਆਂ ਦਾ ਮੂੰਹ ਤੋੜ ਜਵਾਬ ਮਿਲੇਗਾ | ਗੁਰਦਾਸਪੁਰ ਦੇ ਸੂਝਵਾਨ ਵੋਟਰ ਇਸ ਵਾਰ ਕਾਂਗਰਸ ਦੇ ਝੂਠੇ ਲਾਰਿਆਂ ਵਿਚ ਨਹੀਂ ਆਉਣਗੇ|ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਕੌਮੀ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਾਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ| ਬੱਬੀ ਬਾਦਲ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਾਰਾਂ ਨਾਲ ਗੁਰਦਾਸਪੁਰ ਦੀ ਜ਼ਿਮਨੀ ਚੋਣ ਸੰਬੰਧੀ ਵਿਚਾਰ ਵਟਾਂਦਰਾ ਕਰ ਰਹੇ ਸਨ | ਬੱਬੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਦੇ ਦੌਰਾਨ ਜੋ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ , ਉÎਨ੍ਹਾਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ| ਪੰਜਾਬ ਦਾ ਨੌਜਵਾਨ ਅੱਜ ਵੀ ਚਿੱਟੇ ਦੀ ਮਾਰ ਹੇਠ ਹੈ| ਨਾਂ ਤਾਂ ਕਾਗਰਸੀ ਸਰਕਾਰ ਨੇ ਨਸ਼ੇ ਨੂੰ ਠੱਲ ਪਾਈ ਹੈ ਅਤੇ ਨਾ ਹੀ ਹਰ ਘਰ ਨੌਕਰੀ ਵਾਲੇ ਵਾਅਦੇ ਨੂੰ ਪੂਰਾ ਕੀਤਾ ਹੈ|
ਇਸ ਮੌਕੇ ਦਵਿੰਦਰ ਸਿੰਘ, ਜਸਬੀਰ ਸਿੰਘ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਪ੍ਰੀਤਮ ਸਿੰਘ ਅਤੇ ਹਰਦੀਪ ਸਿੰਘ ਵੀ ਹਾਜਰ ਸਨ|

Share Button

Leave a Reply

Your email address will not be published. Required fields are marked *

%d bloggers like this: