Sun. Sep 22nd, 2019

ਗੁਰਦੁਆਰਾ ਬੀੜ ਸਾਹਿਬ ਵਿਖੇ ਆਰੰਭ ਕਰਾਏ ਸ੍ਰੀ ਅਖੰਡ ਪਾਠ ਸਾਹਿਬ

ਗੁਰਦੁਆਰਾ ਬੀੜ ਸਾਹਿਬ ਵਿਖੇ ਆਰੰਭ ਕਰਾਏ ਸ੍ਰੀ ਅਖੰਡ ਪਾਠ ਸਾਹਿਬ
14 ਦਸੰਬਰ ਨੂੰ ਮਨਾਇਆ ਜਾਵੇਗਾ ਸ਼੍ਰੋ.ਅ.ਦ. ਦਾ 98ਵਾਂ ਸਥਾਪਨਾ ਦਿਵਸ-ਹਰਮੀਤ ਸਿੰਘ ਸੰਧੂ

ਝਬਾਲ/ਬੀੜ ਸਾਹਿਬ 12 ਦਸੰਬਰ, (ਐੱਚ.ਐੱਸ.ਸੋਹਲ)-ਸ਼੍ਰੋਮਣੀ ਅਕਾਲੀ ਦਲ(ਬ) ਦੇ 14 ਦਸੰਬਰ ਨੂੰ ਮਨਾਏ ਜਾ ਰਹੇ 98ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਸਾਹਿਬ ਵਿਖੇ ਬੁੱਧਵਾਰ ਨੂੰ ਸਾਬਕਾ ਸੰਸ਼ਦੀ ਸਕੱਤਰ ਹਰਮੀਤ ਸਿੰਘ ਸੰਧੂ ਦੀ ਅਗਵਾਈ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਗੁ. ਬੀੜ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵੱਲੋਂ ਕੀਤੀ ਗਈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਸੰਸ਼ਦੀ ਸਕੱਤਰ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਮਹਾਨ ਦਿਹਾੜੇ ਨੂੰ ਸਮਰਪਿਤ ਪਾਰਟੀ ਦੀ ਚੜਦੀ ਕਲਾ ਲਈ ਅੱਜ ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਾਏ ਗਏ ਹਨ, ਜਿੰਨਾਂ ਦੇ ਭੋਗ 14 ਦਸੰਬਰ ਨੂੰ ਪਾਏ ਜਾਣਗੇ। ਉਨਾਂ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਸਮੂਹ ਅਕਾਲੀ ਵਰਕਰਾਂ ਅਤੇ ਆਹੁਦੇਦਾਰਾਂ ਨੂੰ ਭੋਗ ’ਚ ਸ਼ਾਮਲ ਹੋਣ ਲਈ ਹੁੰਮ-ਹੁੰਮਾਂ ਕੇ ਵੱਡੀ ਗਿਣਤੀ ’ਚ ਗੁ. ਬੀੜ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਉਨਾਂ ਇਹ ਵੀ ਦੱਸਿਆ ਕਿ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ ਦਿਵਸ ਨੂੰ ਸਮਰਪਿਤ 9 ਜਨਵਰੀ 2019 ਨੂੰ ਸੁਲਤਾਨਪੁਰ ਲੋਧੀ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਗੁ. ਬੀੜ ਸਾਹਿਬ ਵਿਖੇ ਪਹੁੰਚਣ ’ਤੇ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ ਮੈਂਬਰ ਸ੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬ ਦੇ ਮੈਨੇਜਰ ਜਥੇਦਾਰ ਜਗਜੀਤ ਸਿੰਘ ਸਾਂਘਣਾ, ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਹੈੱਡ ਗ੍ਰੰਥੀ, ਐਡੀਸ਼ਨਲ ਮੈਨੇਜਰ ਸਤਨਾਮ ਸਿੰਘ ਝਬਾਲ, ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ, ਸਾਬਕਾ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ, ਸਾਬਕਾ ਚੇਅ. ਜਥੇਦਾਰ ਕਸ਼ਮੀਰ ਸਿੰਘ ਮੰਨਣ, ਸ਼੍ਰੋ. ਅ.ਦ. ਬੀ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਅਰਵਿੰਦਰਪਾਲ ਸਿੰਘ ਰਾਜੂ ਝਬਾਲ, ਸਾਬਕਾ ਚੇਅ. ਭੁਪਿੰਦਰ ਸਿੰਘ ਕੋਟ, ਸਾਬਕਾ ਮੈਂਬਰ ਜ਼ਿਲਾ ਪ੍ਰੀਸ਼ਦ ਪ੍ਰਭਜੋਤ ਸਿੰਘ ਕੋਟ, ਸਰਪੰਚ ਸ਼ਾਮ ਸਿੰਘ ਕੋਟ, ਅਕਾਲੀ ਆਗੂ ਕਾਕਾ ਛਾਪਾ, ਸਰਪੰਚ ਕਿੰਦਾ ਚਾਹਲ, ਸਰਪੰਚ ਵਰਿੰਦਰਜੀਤ ਸਿੰਘ ਹੀਰਾਪੁਰ, ਸਰਪੰਚ ਮਨਜਿੰਦਰ ਸਿੰਘ ਐਮਾਂ, ਸਾਬਕਾ ਡਾਇ. ਦਲਜੀਤ ਸਿੰਘ ਐਮਾਂ, ਅਕਾਲੀ ਆਗੂ ਗੁਰਿੰਦਰ ਸਿੰਘ ਹੀਰਾ ਬੰਬੇ, ਮਾਣਕ ਬੰਬੇ, ਸਾਬਕਾ ਸੰਮਤੀ ਮੈਂਬਰ ਮਨਜੀਤ ਸਿੰਘ ਝਬਾਲ, ਮਾਸਟਰ ਨੱਥਾ ਸਿੰਘ ਕੋਟ, ਜਤਿੰਦਰ ਸਿੰਘ ਬੱਬੂ ਕੋਟ, ਪ੍ਰਧਾਨ ਸਰਵਨ ਸਿੰਘ ਝਬਾਲ, ਅਕਾਲੀ ਆਗੂ ਗੁਰਿੰਦਰ ਸਿੰਘ ਬਾਬਾ ਲੰਗਾਹ, ਅਕਾਲੀ ਆਗੂ ਜਤਿੰਦਰ ਸਿੰਘ ਬਘੇਲ ਸਿੰਘ ਵਾਲਾ, ਅਕਾਲੀ ਆਗੂ ਗੁਰਜੀਤ ਸਿੰਘ ਜੱਜ, ਸਾਬਕਾ ਸਰਪੰਚ ਮੁਖਤਾਰ ਸਿੰਘ ਦੋਦੇ, ਅਕਾਲੀ ਆਗੂ ਜਤਿੰਦਰ ਸਿੰਘ ਬੱਬੂ ਦੋਦੇ, ਜਥੇਦਾਰ ਨਿਸ਼ਾਨ ਸਿੰਘ ਦੋਦੇ, ਰਾਜਪਾਲ ਸਿੰਘ ਝਬਾਲ, ਰਛਪਾਲ ਸਿੰਘ ਫੌਜੀ ਝਬਾਲ, ਸਵਿੰਦਰ ਸਿੰਘ ਦੋਦੇ, ਸਾਬਕਾ ਸਰਪੰਚ ਜਸਬੀਰ ਸਿੰਘ ਸਵਰਗਾਪੁਰੀ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਜਸਕਰਨ ਸਿੰਘ ਸ਼ੇਰਾ ਝਬਾਲ, ਸਾਬਕਾ ਸਰਪੰਚ ਪਰਮਜੀਤ ਸਿੰਘ ਗੱਗੋਬੂਆ, ਪਹਿਲਵਾਨ ਹੈਪੀ ਸਵਰਗਾਪੁਰੀ, ਪਹਿਲਵਾਨ ਲਾਡੀ ਸਵਰਗਾਪੁਰੀ, ਪਹਿਲਵਾਨ ਨਿਰਮਲ ਸਿੰਘ ਸਵਰਗਾਪੁਰੀ, ਕੈਪਟਨ ਸਿੰਘ ਬਘਿਆੜੀ, ਸੂਬਾ ਸਿੰਘ ਮਾਣਕਪੁਰਾ, ਅੰਗਰੇਜ ਸਿੰਘ ਬਾਊ ਚੱਕੀ ਵਾਲੇ, ਸਾਬਕਾ ਸਰਪੰਚ ਪ੍ਰੀਤਇੰਦਰ ਸਿੰਘ ਢਿੱਲੋਂ, ਸਾਬਕਾ ਸਰਪੰਚ ਜਸਵਿੰਦਰ ਸਿੰਘ ਬਾਊ ਛੀਨਾ, ਵੀਰਪਾਲ ਸਿੰਘ ਝਬਾਲ, ਬਾਬਾ ਵਰਿਆਮ ਸਿੰਘ ਝਬਾਲ ਆਦਿ ਸਮੇਤ ਵੱਡੀ ਗਿਣਤੀ ’ਚ ਅਕਾਲੀ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: