ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. May 27th, 2020

ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ 21 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ

ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ 21 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ

ਇਟਲੀ ‘ਚ ਮਹਾਨ ਸਿੱਖ ਧਰਮ ਦੇ ਪ੍ਰਸਾਰ ਅਤੇ ਪ੍ਰਚਾਰ ਹਿੱਤ ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਵਿਖੇ 15 ਮਾਰਚ 2018 ਦਿਨ ਐਤਵਾਰ ਵਾਰ ਸ਼ਾਮ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਅੰਮ੍ਰਿਤ ਸੰਚਾਰ ਦੌਰਾਨ 21 ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਸਿੱਖੀ ਨੂੰ ਸਮਰਪਿਤ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ੍ਹ ਲੱਗਣ ਦਾ ਫ਼ੈਸਲਾ ਕੀਤਾ।
ਅੰਮ੍ਰਿਤ ਛਕਣ ਉਪਰੰਤ ਇਨ੍ਹਾਂ ਸਾਰੇ ਪ੍ਰਾਣੀਆਂ ਦੇ ਚਿਹਰੇ ‘ਤੇ ਧਾਰਮਿਕ ਸ਼ਰਧਾ ਦੀ ਅਨੌਖੀ ਝਲਕ ਦੇਖਣ ਨੂੰ ਮਿਲ ਰਹੀ ਸੀ। ਗੁਰੂ ਕੇ ਕਕਾਰਾਂ ਦੀ ਸੇਵਾ ਸਤਿਕਾਰ ਕਮੇਟੀ ਦਮਦਮੀ ਟਕਸਾਲ ਇਟਲੀ ਵੱਲੋਂ ਭੇਟਾਂ ਰਹਿਤ ਕੀਤੀ ਗਈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਪੰਜ ਪਿਆਰਿਆ ਨੂੰ ਸਿਰੋਪਾਓ ਸਾਹਿਬ ਦੀ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *

%d bloggers like this: