ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ 29 ਅਪ੍ਰੈਲ ਨੂੰ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚਣ ਦੀ ਅਪੀਲ

ss1

ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ 29 ਅਪ੍ਰੈਲ ਨੂੰ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚਣ ਦੀ ਅਪੀਲ

ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਿਤੀ 27,28 ਅਤੇ 29 ਅਪ੍ਰੈਲ 2018 ਨੂੰ ਪ੍ਰਕਾਸ਼ ਦਿਹਾੜਾ ਤੀਸਰੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਅਤੇ ਜਨਮ ਦਿਹਾੜਾ ਸ਼੍ਰੋਮਣੀ ਭਗਤ ਧੰਨਾ ਜੱਟ ਜੀ ਨੂੰ ਮੁੱਖ ਰੱਖਦਿਆਂ ਮਹਾਨ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਦਿਨ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਦਿਨ ਪੰਥ ਪ੍ਰਸਿਧ ਕਥਾਵਾਚਕ ਭਾਈ ਬਲਬੀਰ ਸਿੰਘ ਜੀ ਵਿਦਿਆਰਥੀ ਦਮਦਮੀ ਟਕਸਾਲ ਯੂ ਕੇ ਵਾਲੇ ਉਚੇਚੇ ਤੌਰ ਤੇ ਹਾਜਰੀ ਭਰਨਗੇ। ਇਸ ਦਿਨ ਪੰਥ ਪ੍ਰਸਿਧ ਕੀਰਤਨੀ ਜਥਾ ਭਾਈ ਜਸਪਾਲ ਸਿੰਘ ਜੀ ਵਿਦਿਆਰਥੀ ਦਮਦਮੀ ਟਕਸਾਲ ਔਰਜੀਨੋਵੀ ਵਾਲੇ ਗੁਰਦੁਆਰਾ ਸਾਹਿਬ ਹਾਜਰੀ ਭਰਨਗੇ। ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਸਮੁੱਚੀ ਸਾਧ ਸੰਗਤ ਵਲੋਂ ਕਰਵਾਈ ਜਾਵੇਗੀ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਲੇਨੋ ਇਟਲੀ ਦੀ ਸਮੁੱਚੀ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ, ਜਰਨਲ ਸਕੱਤਰ ਭਾਈ ਮਾਨ ਸਿੰਘ, ਭਾਈ ਜਗੀਰ ਸਿੰਘ ਔਲ਼ਖ, ਕੁਲਦੀਪ ਸਿੰਘ ਦਿੱਲੀ, ਜੋਗਿੰਦਰ ਸਿੰਘ ਗੋਗਾ, ਪ੍ਰਭਜੋਤ ਸਿੰਘ ਜੋਤੀ, ਮਲਕੀਤ ਸਿੰਘ ਖੰਨੇਵਾਲੇ, ਕਰਨੈਲ ਸਿੰਘ ,ਬਲਬੀਰ ਸਿੰਘ ਬੀਰੀ ,ਬਲਜਿੰਦਰ ਸਿੰਘ, ਰਤਨ ਸਿੰਘ, ਗੁਰਦੇਵ ਸਿੰਘ, ਕੁਲਵੰਤ ਸਿੰਘ, ਧਰਮਵੀਰ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ ਮਾਮਾ, ਸਤਨਾਮ ਸਿੰਘ ਅਤੇ ਸਰਦਾਰ ਰਣਜੀਤ ਸਿੰਘ ਔਲ਼ਖ ,ਪਲਵਿੰਦਰ ਸਿੰਘ ਨਿੱਕੂ, ਹਰਦੀਪ ਸਿੰਘ, ਤਰਲੋਚਨ ਸਿੰਘ, ਜਗਜੀਤ ਸਿੰਘ ਰੋਮੀ, ਸੁਰਜੀਤ ਸਿੰਘ, ਜਸਬੀਰ ਸਿੰਘ, ਭੁਪਿੰਦਰ ਸਿੰਘ ਸੰਧੂ, ਮਨਜੀਤ ਸਿੰਘ ਵਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਪੁੱਜੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

Share Button