Thu. Aug 22nd, 2019

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵਿਖੇ ਚੌਥਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵਿਖੇ ਚੌਥਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਗੁਰੂ ਸਾਹਿਬ ਦੀ ਸਵਾਰੀ ਉੱਤੇ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਦਾ ਸੀ ਅਲੌਕਿਕ ਨਜ਼ਾਰਾ

ਮਿਲਾਨ 23 ਅਕਤੂਬਰ 2017 (ਬਲਵਿੰਦਰ ਸਿੰਘ ਢਿੱਲੋਂ): ਇਟਲੀ ਦੀ ਸਮੁੱਚੀ ਸੰਗਤ ਨੂੰ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਸਿੱਖਿਆ ਨਾਲ ਜੋੜਨ ਲਈ ਯਤਨਸ਼ੀਲ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵੱਲੋਂ ਮਹਾਨ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਚੌਥਾ ਮਹਾਨ ਵਿਸ਼ਾਲ ਨਗਰ ਕੀਰਤਨ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾ ਦੇ ਸਹਿਯੋਗ ਨਾਲ ਸਜਾਇਆ ਗਿਆ। ਜਿਸ ਵਿਚ ਸਿੱਖ ਸੰਗਤਾਂ ਪੂਰੀ ਇਟਲੀ ਦੇ ਕੋਨੇ ਕੋਨੇ ਤੋ ਬੱਸਾਂ ਦੁਆਰਾ ਵੱਡੀ ਗਿਣਤੀ ਵਿਚ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਪੁੱਜੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਫੁੱਲਾ ਨਾਲ ਸਜਾਈ ਗਈ ਸੀ। ਨਗਰ ਕੀਰਤਨ ਦੀ ਆਰੰਭਤਾ ਬਾਅਦ ਦੁਪਿਹਰ 2 ਵਜੇ ਕੀਤੀ ਗਈ ਅਤੇ ਨਗਰ ਕੀਰਤਨ ਗੁਰਦਵਾਰਾ ਸਾਹਿਬ ਤੋ ਸੁਰੂ ਹੋ ਕੇ ਬੋਰਗੋ ਸੰਨ ਯਾਕੋਮੋ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿਚੋ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਪੰਹੁਚਿਆ, ਸਿੱਖੀ ਪ੍ਰੰਪਰਾਵਾਂ ਤੇ ਪੂਰਨ ਗੁਰ ਮਰਿਯਾਦਾ ਅਨੁਸਾਰ ਆਰੰਭ ਹੋਏ ਇਸ ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੁਆਰਾ ਕੀਤੀ ਗਈ। ਨਗਰ ਕੀਰਤਨ ਦੀ ਸ਼ੋਭਾ ਬਹੁਤ ਹੀ ਨਿਰਾਲੀ ਸੀ। ਸਮੁੱਚਾ ਬੋਰਗੋ ਸੰਨ ਯਾਕੋਮੋ ਸ਼ਹਿਰ ਖਾਲਸਾਈ ਪਹਿਰਾਵਿਆਂ ਵਾਲੇ ਸੱਜੇ ਸਿੰਘ ਸਿੰਘਣੀਆਂ ਨਾਲ ਖਾਲਸਾਈ ਰੰਗ ਵਿੱਚ ਰੰਗਿਆ ਨਜਰ ਆ ਰਿਹਾ ਸੀ। ਅਸਮਾਨ ਵਿੱਚ ਉੱਡਦੇ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਦਾ ਅਲੌਕਿਕ ਨਜ਼ਾਰਾ ਅਤੇ ਠਾਠਾਂ ਮਾਰਦਾ ਹਜ਼ਾਰਾ ਸੰਗਤਾਂ ਦਾ ਵਿਸ਼ਾਲ ਇੱਕਠ ਜਿਵੇਂ ਖਾਲਸੇ ਦੇ ਜਨਮ ਸਥਾਨ ਅਨੰਦਪੁਰ ਸਾਹਿਬ ਦੀ ਧਰਤੀ ਦਾ ਭੁਲੇਖਾ ਪਾ ਰਿਹਾ ਸੀ। ਨਗਰ ਕੀਰਤਨ ਦਾ ਸਾਰਾ ਇਲਾਕਾ “ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ” ਦੇ ਜੈਕਾਰਿਆਂ ਨਾਲ ਗੂੰਜ ਰਿਹਾ ਸੀ। ਸੰਗਤਾ ਵਾਸਤੇ ਗੁਰੂ ਦੇ ਲੰਗਰ ਦਾ ਵਿਸੇਸ਼ ਪ੍ਰਬੰਧ ਕੀਤਾ ਹੋਇਆ ਸੀ ,ਨਗਰ ਕੀਰਤਨ ਵਿੱਚ ਪੰਜਾਬ ਦੀ ਧਰਤੀ ਤੋ ਇਟਲੀ ਪਹੁਚੇ ਭਾਈ ਮਹਿਤਾਬ ਸਿੰਘ ਭਿੰਡਰ ਦੇ ਜਥੇ ਨੇ ਸੰਗਤਾ ਨੂੰ ਗੁਰਬਾਣੀ ਰਸ ਨਾਲ ਜੋੜਿਆ। ਅਤੇ ਬੀਬੀਆ ਵਲੋ ਗੁਰਬਾਣੀ ਕੀਰਤਨ ਦੇ ਜਾਪ ਕੀਤੇ ਗਏ। ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਮੈਂਬਰਾਂ ਅਤੇ ਗ੍ਰਾਂਥੀ ਸਿੰਘ ਸਾਹਿਬ ਭਾਈ ਪਰਮਜੀਤ ਸਿੰਘ ਅਤੇ ਭਾਈ ਦਿਲਬਾਗ ਸਿੰਘ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਤੇ ਨਗਰ ਕੀਰਤਨ ਵਿੱਚ ਪਹੁੰਚੀਆਂ ਸ਼ਖਸ਼ੀਅਤਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
ਨਗਰ ਕੀਰਤਨ ਵਿੱਚ ਇਟਲੀ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਜਿਸ ਵਿੱਚ ਗੁਰਦਵਾਰਾ ਗੁਰੂ ਰਾਮ ਦਾਸ ਨਿਵਾਸ ਕਿਆਂਪੋ ਤੋ ਭਾਈ ਬਲਜੀਤ ਸਿੰਘ, ਗੁਰਦਵਾਰਾ ਸਿੰਘ ਸਭਾ ਬੋਲਜਾਨੋ ਤੋ ਭਾਈ ਜੁਝਾਰ ਸਿੰਘ, ਗੁਰਦੁਆਰਾ ਸਿੰਘ ਸਭਾ ਫਲੈਰੋ ਦੇ ਮੁਖ ਸੇਵਾਦਾਰ ਡਾæ ਦਲਬੀਰ ਸਿੰਘ ਸੰਤੌਖਪੁਰਾ, ਮਨਜੀਤ ਸਿੰਘ, ਬਲਕਾਰ ਸਿੰਘ, ਨਿਸ਼ਾਨ ਸਿੰਘ , ਸਵਰਨ ਸਿੰਘ, ਸੁੱਖਾ ਸਿੰਘ, ਭਾਈ ਕੁਲਵੰਤ ਸਿੰਘ ਬੱਸੀ ਸੰਤ ਬਾਬਾ ਪ੍ਰੇਮ ਸਿੰਘ ਯਾਦਗਰੀ ਕਮੇਟੀ ਬਰੇਸ਼ੀਆ, ਕਲਤੂਰਾ ਸਿੱਖ ਇਟਲੀ ਦੇ ਭਾਈ ਕਲਵੰਤ ਸਿੰਘ ਖਾਲਸਾ, ਗੁਰਦੇਵ ਸਿੰਘ, ਸੰਤੋਖ ਸਿੰਘ, ਤਰਮਨਪ੍ਰੀਤ ਸਿੰਘ, ਨਵਜੀਤ ਸਿੰਘ ਗੁਰਦੁਆਰਾ ਕਲਗੀਧਰ ਤੋਰੇ ਦੀ ਪਿਚਨਾਰਦੀ ਤੋ ਭਾਈ ਰਣਜੀਤ ਸਿੰਘ, ਗੁਰਦੁਆਰਾ ਕਲਗੀਧਰ ਕਸਤੇਲੀਉਨੇ ਤੋ ਭਾਈ ਗੁਰਮੀਤ ਸਿੰਘ, ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤੇਲਨੇਦਲੋ ਤੋ ਭਾਈ ਮੇਜਰ ਸਿੰਘ ਖੱਖ, ਗੁਰਦੁਆਰਾ ਸ੍ਰੀ ਹਰਗੋਬਿੰਦ ਸਾਹਿਬ ਲੇਨੋ ਤੋ ਭਾਈ ਜਗੀਰ ਸਿੰਘ ਔਲਖ, ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਤੋ ਭਾਈ ਸੁਰਿੰਦਰ ਸਿੰਘ ਮੁਖ਼ ਤੋਰ ਤੇ ਸ਼ਾਮਿਲ ਹੋਏ।

Leave a Reply

Your email address will not be published. Required fields are marked *

%d bloggers like this: