Fri. Jul 19th, 2019

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਪ੍ਰਕਾਸ਼ ਦਿਹਾੜਾ ਸਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਸ਼ਰੋਮਣੀ ਭਗਤ “ਭਗਤ ਰਵਿਦਾਸ ਜੀ” ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਪ੍ਰਕਾਸ਼ ਦਿਹਾੜਾ ਸਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਸ਼ਰੋਮਣੀ ਭਗਤ “ਭਗਤ ਰਵਿਦਾਸ ਜੀ” ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ

ਮਿਲਾਨ 04 ਫਰਵਰੀ 2018 (ਬਲਵਿੰਦਰ ਸਿੰਘ ਢਿੱਲੋ):- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਮਿਤੀ 03 ਅਤੇ 04 ਫਰਵਰੀ 2018 ਦਿਨ ਐਤਵਾਰ ਨੂੰ ਪ੍ਰਕਾਸ਼ ਦਿਹਾੜਾ ਸਤਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਸ਼ਰੋਮਣੀ ਭਗਤ “ਭਗਤ ਰਵਿਦਾਸ ਜੀ” ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਮਹਾਨ ਸਮਾਗਮ ਕਰਵਾਇਆ ਗਿਆ। ਜਿਸ ਦੋਰਾਨ 02 ਫਰਵਰੀ ਦਿਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 04 ਫਰਵਰੀ 2018 ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਾਏ ਗਏ। 03 ਫਰਵਰੀ ਨੂੰ ਸ਼ਾਮ ਰਹਿਰਾਸ ਉਪਰੰਤ ਸਜਾਏ ਗਏ ਵਿਸ਼ੇਸ਼ ਦੀਵਾਨਾ ਵਿੱਚ ਅਤੇ 04 ਫਰਵਰੀ ਨੂੰ ਸਵੇਰ ਦੇ ਦੀਵਾਨਾ ਵਿੱਚ ਗੁਰੂਘਰ ਦੇ ਗ੍ਰੰਥੀ ਸਿੰਘ ਭਾਈ ਬਲਬੀਰ ਸਿੰਘ ਦੇ ਕੀਰਤਨੀ ਜਥੇ ਅਤੇ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਮਨਜੀਤ ਸਿੰਘ ਨੇ ਸਮਾਗਮ ਵਿੱਚ ਪਹੁੰਚੀਆ ਸੰਗਤਾ ਨਾਲ ਗੁਰਮਤਿ ਵਿਚਾਰਾ ਦੀ ਸਾਂਝ ਪਾਈ।ਇਸ ਮੋਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਬਰਾਂ ਸਤਪਾਲ ਸਿੰਘ, ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋ ਇਲਾਵਾ ਇਲਾਕੇ ਦੀਆਂ ਸੰਗਤਾ ਨੇ ਭਾਰੀ ਗਿਣਤੀ ਵਿੱਚ ਗੁਰੂਘਰ ਸ਼ਿਰਕਤ ਕੀਤੀ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Leave a Reply

Your email address will not be published. Required fields are marked *

%d bloggers like this: