Sat. Dec 7th, 2019

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਦੀ 68ਵੀਂ ਬਰਸੀ ਨੂੰ ਸਮਰਪਿਤ ਸਮਾਗਮ 1,2,3 ਜੂਨ ਨੂੰ

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਦੀ 68ਵੀਂ ਬਰਸੀ ਨੂੰ ਸਮਰਪਿਤ ਸਮਾਗਮ 1,2,3 ਜੂਨ ਨੂੰ

ਮਿਲਾਨ 18 ਮਈ (ਬਲਵਿੰਦਰ ਸਿੰਘ ਢਿੱਲੋ) ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬੈਰਗਾਮੋ, ਬੋਸੇਤੋ ਤੇ ਬਰੇਸ਼ੀਆ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਦੀ 68ਵੀਂ ਬਰਸੀ 1,2,3 ਜੂਨ ਨੂੰ ਮਨਾਈ ਜਾ ਰਹੀ ਹੈ। ਜਿਸ ਦੋਰਾਨ 01 ਜੂਨ ਦਿਨ ਸ਼ੁਕੱਰਵਾਰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 3 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ, ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਦੀਵਾਨਾ ਵਿੱਚ ਪੰਜਾਬ ਦੀ ਧਰਤੀ ਤੋ ਰਾਗੀ, ਢਾਡੀ ਅਤੇ ਕੀਰਤਨੀ ਜਥੇ ਵਿਸ਼ੇਸ਼ ਤੋਰ ਤੇ ਪਹੁੰਚ ਰਹੇ ਹਨ।

ਜੋ 1,2 ਜੂਨ ਨੂੰ ਸ਼ਾਮ ਰਹਿਰਾਸ ਉਪਰੰਤ ਅਤੇ 03 ਜੂਨ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਹਾਜਰੀ ਭਰਨਗੇ। ਅਤੇ ਸਮਾਗਮ ਵਿੱਚ ਪਹੁੰਚੀਆ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਵੱਲੋ ਇਸ ਸਮਾਗਮ ਵਿੱਚ ਇਟਲੀ ਦੀਆ ਸਮੂਹ ਸੰਗਤਾ ਨੂੰ ਹੁਮ ਹੁਮਾ ਕੇ ਸ਼ੁਕੱਰਵਾਰ, ਸ਼ਨੀਵਾਰ ਸ਼ਾਮ ਸ੍ਰੀ ਰਹਿਰਾਸ ਉਪਰੰਤ ਅਤੇ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਗੁਰਦੁਆਰਾ ਸਾਹਿਬ ਪਹੁਚੰਣ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: