ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
September 26, 2020

ਗੁਰਦੂਆਰਾ ਸਿੰਘ ਸ਼ਹੀਦਾਂ ਅਲੀਮਜਾਰਾ ਵਿਖੇ ਸਰਬੱਤ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ

ਗੁਰਦੂਆਰਾ ਸਿੰਘ ਸ਼ਹੀਦਾਂ ਅਲੀਮਜਾਰਾ ਵਿਖੇ ਸਰਬੱਤ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ

ਕਰੋਨਾ ਵਾਇਰਸ ਦੇ ਖਾਤਮੇ ਲਈ ਕੀਤੀ ਗਈ ਗੁਰਦੁਆਰਾ ਸਾਹਿਬ ਵਿੱਚ ਅਰਦਾਸ

ਰਾਜਪੁੁਰਾ, 1 ਸਤੰਬਰ (ਦਇਆ ਸਿੰਘ)- ਇਥੋ ਦੇ ਪਿੰਡ ਅਲੀਮਾਜਰਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਸੁਸਾਇਟੀ ਦੇ ਸਰਪ੍ਰਸਤ ਅੰਤਰਰਾਸ਼ਟਰੀ ਕਥਾ ਵਾਚਕ ਗਿਆਨੀ ਹਰਦੇਵ ਸਿੰਘ ਅਤੇ ਪ੍ਰਧਾਨ ਗਿਆਨੀ ਕਰਨੈਲ ਸਿੰਘ ਗਰੀਬ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਅਤੇ ਦੇਸ਼ ਵਿਚੋ ਕਰੋਨਾ ਮੁਕਤ ਕਰਵਾਉਣ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੋਕੇ ਵਿਸ਼ੇਸ ਤੋਰ ਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਹਰਪਾਲ ਸਿੰਘ ਚੰਡੀਗੜ ਪਹੁੰਚੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਗਰੀਬ ਨੇ ਦੱਸਿਆ ਕਿ ਦੇਸ਼ ਵਿਚ ਕਰੋਨਾ ਮਹਾਮਾਰੀ ਕਾਰਨ ਕਈ ਮੋਤਾਂ ਹੋ ਗਈਆ ਹਨ ਅਤੇ ਇਸ ਕਰਕੇ ਕਈ ਲੋਕ ਭਿਆਨਕ ਬਿਮਾਰੀ ਨਾਲ ਲੜ ਰਹੇ ਹਨ।ਜਿਸ ਕਰਕੇ ਅੱਜ ਪਿੰਡ ਅਲੀਮਾਜਰਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ ਹੈ।ਜਿਸ ਵਿਚ ਪੰਥ ਪ੍ਰਸਿੱਧ ਢਾਡੀ ਇੰਟਰਨੈਸ਼ਨਲ ਸੰਗੀਤ ਮੰਚ ਦੇ ਪ੍ਰਧਾਨ ਗੁਰਚਰਨ ਸਿੰਘ ਸ਼ਾਹਕੋਟੀ, ਰੋਸ਼ਨ ਸਿੰਘ ਸਾਗਰ, ਬਾਬਾ ਦਰਸ਼ਨ ਸਿੰਘ ਸਮੇਤ ਹੋਰ ਪੰਥ ਪ੍ਰਸਿੱਧ ਰਾਗੀ, ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।

ਸਮਾਗਮ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੋਕੇ ਰਾਜਪੂਤ ਭਾੲਚਾਰੇ ਰਾਜਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਨੇਪਰਾਂ, ਸ਼੍ਰੌਮਣੀ ਅਕਾਲੀ ਦਲ ਦੇ ਸ਼ੰਭੂ ਪ੍ਰਧਾਨ ਸੁਚਾ ਸਿੰਘ ਅਲੀਮਜਰਾ, ਬੱਬੂ ਖਰਾਜਪੁਰ ਜਿਲ਼੍ਹਾ ਯੂਥ ਪ੍ਰਧਾਨ, ਹਲਕਾ ਘਨੌਰ ਯੂਥ ਪ੍ਰਧਾਨ ਮਲਕੀਤ ਸਿੰਘ, ਗੁਰਮੇਲ ਸਿੰਘ ਬਿੱਟੂ, ਦਲਜੀਤ ਸਿੰਘ, ਦਵਿੰਦਰ ਸੋਨੂ, ਰੋਸ਼ਨ ਸਾਗਰ, ਗੁਰਨਾਮ ਅਲੀਮਾਜਰਾ, ਮਹਿੰਗਾਂ ਸਿੰਘ ਸਮੇਤ ਹੋਰ ਹਾਜਰ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: