ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ss1

ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

22-27 (1)
ਮਹਿਲ ਕਲਾਂ 21 ਮਈ (ਪਰਦੀਪ ਕੁਮਾਰ/ ਭੁਪਿੰਦਰ ਧਨੇਰ) – ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦਾ ਬਾਰਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ। ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਾਇੰਸ ਗਰੁੱਪ ਵਿਚੋਂ ਲਵਪ੍ਰੀਤ ਕੌਰ ਨੇ 93.2% ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਅਤੇ ਕਾਮਰਸ ਗਰੁੱਪ ਵਿਚੋਂ ਰੀਆ ਗੋਇਲ ਨੇ 83.16 ਫੀਸਦੀ ਪ੍ਰਾਪਤ ਕਰਕੇ ਪਹਿਲੇ ਸਥਾਨ ਹਾਸਲ ਕੀਤੇ। ਇਸ ਤੋਂ ਇਲਾਵਾ ਇੰਦਰਜੀਤ ਕੌਰ ਨੇ 81.16 ਫੀਸਦੀ , ਨਵਦੀਪ ਕੌਰ ਨੇ 78 ਫੀਸਦੀ, ਜਸ਼ਨਪ੍ਰੀਤ ਸਿੰਘ ਅਤੇ ਬਲਦੀਪ ਸ਼ਰਮਾ ਨੇ 72 ਫੀਸਦੀ ਅੰਕ ਪ੍ਰਾਪਤ ਕਰਕੇ ਵਧੀਆ ਪੁਜੀਸ਼ਨਾਂ ਹਾਸਲ ਕੀਤੀਆਂ। ਇਸ ਮੌਕੇ ਤੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਮੈਡਮ ਵੱਲੋਂ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਤੇ ਮੁਬਾਰਕਵਾਦ ਦਿੰਦੇ ਹੋਏ ਕਿਹਾ ਕਿ ਇਹ ਵਿਦਿਆਰਥੀਆਂ ,ਮਾਤਾ ਪਿਤਾ ਅਤੇ ਅਧਿਆਪਕਾਂ ਦੀ ਮਿਹਨਤ ਦਾ ਸਿੱਟਾ ਹੈ।

Share Button

Leave a Reply

Your email address will not be published. Required fields are marked *