ਗੁਰਬਖਸ਼ ਸਿੰਘ ਨੂੰ ਟੈਂਕੀ ਤੋਂ ਛਾਲ ਮਾਰਨ ਲਈ ਮਜਬੂਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ

ss1

ਗੁਰਬਖਸ਼ ਸਿੰਘ ਨੂੰ ਟੈਂਕੀ ਤੋਂ ਛਾਲ ਮਾਰਨ ਲਈ ਮਜਬੂਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ

 ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਵਾਲੇ ਭਾਈ ਗੁਰਬ਼ਖਸ਼ ਸਿੰਘ ਖਾਲਸਾ ਦੀ ਮੌਤ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ‘ਤੇ ਕੇਸ ਦਰਜ ਹੋ ਗਿਆ ਹੈ। ਪੁਲਿਸ ਨੇ ਜਰਨੈਲ ਸਿੰਘ ਦੀ ਸ਼ਿਕਾਇਤ ‘ਤੇ ਧਾਰਾ 302 ਤਹਿਤ ਐਫ.ਆਈ.ਆਰ. ਦਰਜ ਕਰ ਲਈ ਹੈ। ਹਾਲਾਂਕਿ, ਐਫ.ਆਈ.ਆਰ. ਵਿੱਚ ਕਿਸੇ ਅਧਿਕਾਰੀ ਦਾ ਨਾਂ ਨਹੀਂ ਲਿਖਿਆ ਗਿਆ ਹੈ।

ਇਸ ਤੋਂ ਪਹਿਲਾਂ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ਮਗਰੋਂ ਸਿੱਖ ਸੰਗਤ ਸੜਕਾਂ ’ਤੇ ਆ ਗਈ ਸੀ। ਰੋਸ ’ਚ ਸੰਗਤ ਨੇ ਬੁੱਧਵਾਰ ਨੂੰ ਸ਼ਾਹਾਬਾਦ-ਠੋਲ ਮਾਰਗ ’ਤੇ ਜਾਮ ਲਾ ਕੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਮੁਜ਼ਾਹਰਾਕਾਰਆਂ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ’ਤੇ ਅਪਰਾਧਕ ਮਾਮਲਾ ਦਰਜ ਕਰਕੇ, ਉਨ੍ਹਾਂ ਨੂੰ ਸਸਪੈਂਡ ਕਰਨ ਦੀ ਮੰਗ ਕੀਤੀ ਸੀ, ਜੋ ਪੂਰੀ ਹੋ ਗਈ। ਮੰਗ ਪੂਰੀ ਨਾ ਹੋਣ ਦੀ ਸੂਰਤ ਵਿੱਚ ਪਰਿਵਾਰ ਤੇ ਸੰਗਤ ਨੇ ਭਾਈ ਖ਼ਾਲਸਾ ਦੀ ਲਾਸ਼ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।

ਤਕਰੀਬਨ 8 ਘੰਟੇ ਤੱਕ ਚੱਲੀ ਲੰਮੀ ਜੱਦੋ ਜਹਿਦ ਮਗਰੋਂ ਅਖੀਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਝੁਕਣਾ ਪਿਆ। ਕੁਰੂਕਸ਼ੇਤਰ ਦੇ ਏਡੀਸੀ ਧਰਮਵੀਰ ਸਿੰਘ ਨੇ ਦੋ ਅਧਿਕਾਰੀਆਂ ਨੂੰ ਸਸਪੈਂਡ ਕਰਨ ਦਾ ਭਰੋਸਾ ਦਿੱਤਾ, ਜਿਸ ਮਗਰੋਂ ਪਰਿਵਾਰ ਨੇ ਭਾਈ ਖ਼ਾਸਲਾ ਦੀ ਲਾਸ਼ ਲੈਣ ਲਈ ਸਹਿਮਤੀ ਜਤਾਈ।

ਮੁਜ਼ਾਹਰੇ ਵਿੱਚ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ, ਸ਼੍ਰੋਮਣੀ ਕਮੇਟੀ ਦੇ ਪੰਜਾਬ ਤੋਂ ਮੈਂਬਰ ਕਰਨੈਲ ਸਿੰਘ ਪੰਜੌਲੀ ਵੀ ਮੌਜੂਦ ਰਹੇ। ਪ੍ਰਸ਼ਾਸਨ ਵੱਲੋਂ ਜਾਂਚ ਕਮੇਟੀ ਬਣਾਉਣ ਤੇ ਉਸ ਦੀ ਨਿਗਰਾਨੀ ’ਚ ਪੋਸਟਮਾਰਟਮ ਕਰਵਾਉਣ ਦਾ ਭਰੋਸਾ ਦੇ ਕੇ ਸੰਗਤ ਨੂੰ ਸ਼ਾਂਤ ਕੀਤਾ।

Share Button

Leave a Reply

Your email address will not be published. Required fields are marked *