ਗੁਰਮਤਿ ਇੰਸਟੀਚਿਊਟ ਦੀ ਗੱਤਕਾ ਟੀਮ ਦਾ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਨਮਾਨ

ਗੁਰਮਤਿ ਇੰਸਟੀਚਿਊਟ ਦੀ ਗੱਤਕਾ ਟੀਮ ਦਾ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਨਮਾਨ

sanmaan-picਤਲਵੰਡੀ ਸਾਬੋ, 26 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਮਨਾਏ ਜਾ ਰਹੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਕੇ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਪੁੱਜੇ ਨਗਰ ਕੀਰਤਨ ਮੌਕੇ ਖਾਲਸਾਈ ਯੁੱਧ ਕਲਾ ਦੇ ਪ੍ਰਤੀਕ ਮੰਨੇ ਜਾਂਦੇ ਗੱਤਕੇ ਦੇ ਜੌਹਰ ਦਿਖਾਉਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਮਤਿ ਇੰਸਟੀਚਿਊਟ ਦੀ ਟੀਮ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਸਨਮਾਨਿਤ ਕੀਤਾ।

          ਜਿਕਰਯੋਗ ਹੈ ਕਿ ਦਸਮੇਸ਼ ਪਿਤਾ ਦੇ ਜਨਮ ਅਸਥਾਨ ਤਖਤ ਸ੍ਰੀ ਪਟਨਾ ਸਾਹਿਬ ਤੋਂ ਪੰਜੇ ਤਖਤ ਸਾਹਿਬਾਨ ਦੇ ਦਰਸ਼ਨਾਂ ਲਈ ਕੱਢੇ ਜਾ ਰਹੇ ਜਾਗ੍ਰਿਤੀ ਮਾਰਚ ਵਿੱਚ ਗੁਰਮਤਿ ਇੰਸਟੀਚਿਊਟ ਤਲਵੰਡੀ ਸਾਬੋ ਦੀ ਟੀਮ ਵੱਲੋਂ ਮਾਰਚ ਦੇ ਹਰਿਆਣਾ ਤੋਂ ਪੰਜਾਬ ਵਿੱਚ ਦਾਖਿਲ ਹੋਣ ਮੌਕੇ ਤੋਂ ਦਮਦਮਾ ਸਾਹਿਬ ਅਤੇ ਖੇੜੀ ਸਾਹਿਬ ਤੱਕ ਮਾਰਚ ਦੇ ਨਾਲ ਨਾਲ ਪੈਂਡਾਂ ਤਹਿ ਕਰਦਿਆਂ ਥਾਂ-ਥਾਂ ਖਾਲਸਾਈ ਖੇਡ ਗੱਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਜਿਸ ਤੋਂ ਖੁਸ਼ ਹੋ ਕੇ ਬੀਤੇ ਦਿਨ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਸਮੁੱਚੀ ਗੱਤਕਾ ਟੀਮ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।

         ਸਨਮਾਨਿਤ ਕਰਨ ਮੌਕੇ ਤਖਤ ਸ੍ਰੀ ਪਟਨਾ ਸਾਹਿਬ ਦੇ ਮੀਤ ਚੇਅਰਮੈਨ ਭਾਈ ਸਲਵਿੰਦਰ ਸਿੰਘ, ਹਲਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ, ਭਾਈ ਅਮਰੀਕ ਸਿੰਘ ਕੋਟਸ਼ਮੀਰ ਤੇ ਭਾਈ ਜਗਸੀਰ ਸਿੰਘ ਮਾਂਗੇਆਣਾ,ਜਥੇਦਾਰ ਗੁਰਤੇਜ ਸਿੰਘ ਢੱਡੇ ਤਿੰਨੇ ਮੈਂਬਰ ਸ਼ਰੋਮਣੀ ਕਮੇਟੀ, ਬਾਬਾ ਛੋਟਾ ਸਿੰਘ ਮੁਖੀ ਗੁ: ਬੁੰਗਾ ਮਸਤੂਆਣਾ ਸਾਹਿਬ ਆਦਿ ਹਾਜ਼ਰ ਸਨ। ਸਿੰਘ ਸਾਹਿਬ ਨੇ ਟੀਮ ਦੇ ਕੋਚ ਗੁਰਪ੍ਰੀਤ ਸਿੰਘ ਜੱਜਲ ਨੂੰ ਵਿਸ਼ੇਸ ਤੌਰ ਤੇ ਵਧਾਈ ਦਿੱਤੀ। ਇਸ ਮੌਕੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਗੱਤਕਾ ਟੀਮ ਨੂੰ ਹੋਰ ਜਿਆਦਾ ਬਿਹਤਰ ਬਣਾਉਣ ਲਈ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

Share Button

Leave a Reply

Your email address will not be published. Required fields are marked *

%d bloggers like this: