Wed. Apr 17th, 2019

ਗੁਰਮਤਿ ਸਮਾਗਮ ਕਰਵਾਇਆ

ਗੁਰਮਤਿ ਸਮਾਗਮ ਕਰਵਾਇਆ

ਕਾਲਾਂਵਾਲੀ 12 ਦਸੰਬਰ (ਗੁਰਮੀਤ ਸਿੰਘ ਖਾਲਸਾ)- ਖੇਤਰ ਵਿੱਚ ਲਗਭਗ 6 ਸਾਲਾਂ ਤੋਂ ਧਰਮ ਪ੍ਰਚਾਰ ਦੀ ਸੇਵਾ ਨਿਭਾ ਰਹੀ ਸੰਸਥਾ ਸ਼੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸਮਿਤੀ ਮੰਡੀ ਕਾਲਾਂਵਾਲੀ ਵੱਲੋਂ ਸੰਸਥਾ ਦੀ ਛੇਵੀਂ ਵਰੇਗੰਢ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਥਾਨਕ ਭਗਤ ਰਵਿਦਾਸ ਜੀ ਧਰਮਸ਼ਾਲਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਭਾਈ ਗੁਰਜੰਟ ਸਿੰਘ ਰੋੜੀ ਵਾਲੇ , ਭਾਈ ਸੁਖਵਿੰਦਰ ਸਿੰਘ ਸਿੰਘਪੁਰਾ ਵਾਲੇ ਅਤੇ ਭਾਈ ਅੰਮ੍ਰਿਤਪਾਲ ਸਿੰਘ ਕਾਲਾਂਵਾਲੀ ਆਦਿ ਜਥਿਆਂ ਵੱਲੋਂ ਗੁਰਬਾਣੀ ਅਤੇ ਕਥਾ ਕੀਰਤਨ ਰਾਹੀਂ ਸਾਂਝ ਪਾਈ ਗਈ। ਇਸ ਮੌਕੇ ਸੈਂਕੜੇ ਸਿੱਖ ਸੰਗਤਾਂ ਨੇ ਹਾਜਰੀ ਭਰੀ। ਇਸ ਵਾਰੇ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸਮਿਤੀ ਦੇ ਸੇਵਾਦਾਰ ਭਾਈ ਗੁਰਸੇਵਕ ਸਿੰਘ, ਗੁਰਮੀਤ ਸਿੰਘ, ਗੁਰਮੇਲ ਸਿੰਘ, ਹਰਜੀਤ ਸਿੰਘ ਅਤੇ ਜਗਤਾਰ ਸਿੰਘ ਆਦਿ ਨੇ ਕਿਹਾ ਕਿ ਗੁਰਬਾਣੀ ਦੇ ਸਿਧਾਂਤ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਧਰਮ ਪ੍ਰਚਾਰ ਹਿਤ ਹਫਤਾਵਾਰੀ ਸਮਾਗਮ ਪਿਛਲੇ 6 ਸਾਲਾਂ ਤੋਂ ਨਿਰੰਤਰ ਚੱਲ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਦੀ ਬਦੌਲਤ ਅਨੇਕਾਂ ਲੋਕ ਨਸ਼ਿਆਂ ਦਾ ਤਿਆਗ ਕਰ ਚੁੱਕੇ ਹਨ ਅਤੇ ਕਾਫੀ ਲੋਕ ਅੰਧਵਿਸ਼ਵਾਸਾਂ ਦਾ ਵੀ ਤਿਆਗ ਕਰ ਰਹੇ ਹਨ। ੳਹਨਾਂ ਕਿਹਾ ਕਿ ਧਰਮ ਪ੍ਰਚਾਰ ਦੀ ਇਸ ਲਹਿਰ ਨੂੰ 6 ਸਾਲ ਪੂਰੇ ਹੋਣ ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ੁਕਰਾਨੇ ਲਈ ਇਹ ਸਮਾਗਮ ਕਰਵਾਇਆ ਗਿਆ ਹੈ। ਉਹਨਾਂ ਕਿ ਇਹ ਸੰਸਥਾ ਇਸੇ ਤਰਾਂ ਅੱਗੇ ਵੀ ਧਰਮ ਪ੍ਰਚਾਰ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਰਹੇਗੀ। ਇਸ ਸਮਾਗਮ ਵਿੱਚ ਹਲਕਾ ਕਾਲਾਂਵਾਲੀ ਦੇ ਵਿਧਾਇਕ ਬਲਕੌਰ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ। ਜਿਕਰਯੋਗ ਹੈ ਕਿ ਵਿਧਾਇਕ ਬਲਕੌਰ ਸਿੰਘ ਵੀ ਇਸ ਸੰਸਥਾ ਦੀ ਧਰਮ ਪ੍ਰਚਾਰ ਦੀ ਲਹਿਰ ਵਿੱਚ ਇੱਕ ਸੇਵਾਦਾਰ ਵਜੋਂ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਬਾਬਾ ਗੁਲਜਾਰ ਸਿੰਘ, ਜਸਪ੍ਰੀਤ ਸਿੰਘ, ਪਰਵਿੰਦਰ ਸਿੰਘ, ਸੱਤੂ ਸਿੰਘ, ਅੰਮ੍ਰਿਤਪਾਲ ਸਿੰਘ, ਜੱਗਾ ਸਿੰਘ, ਪੱਪਾ ਸਿੰਘ, ਹਰਦੇਵ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ, ਜਗਿੰਦਰ ਸਿੰਘ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: