ਗੁਰੂਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਵਿਖੇ ਮਾਤਾ ਗੁਜਰ ਕੌਰ ਅਤੇ ਛੋਟੇ ਸ਼ਹਿਬਜਾਦਿਆਂ ਦਾ ਸ਼ਹੀਦੀ ਦਿਵਸ 25 ਦਸਬੰਰ ਨੂੰ

ss1

ਗੁਰੂਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਵਿਖੇ ਮਾਤਾ ਗੁਜਰ ਕੌਰ ਅਤੇ ਛੋਟੇ ਸ਼ਹਿਬਜਾਦਿਆਂ ਦਾ ਸ਼ਹੀਦੀ ਦਿਵਸ 25 ਦਸਬੰਰ ਨੂੰ

ਨਿਊਯਾਰਕ,21 ਦਸੰਬਰ ( ਰਾਜ ਗੋਗਨਾ ) ਮਾਲਵਾ ਬ੍ਰਦਰਜ ਐਸੋਸੀਏਸ਼ਨ ਨਿਊਯਾਰਕ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਾਤਾ ਗੁਜਰ ਕੌਰ ਅਤੇ ਛੋਟੇ ਸਹਿਬਜਾਦਿਆਂ ਦਾ ਸ਼ਹੀਦੀ ਦਿਹਾੜਾ 25 ਦਸੰਬਰ ਦਿਨ ਐਤਵਾਰ ਨੂੰ ਗੁਰੂਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਨਿਊਯਾਰਕ ਵਿਖੇ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਹੈਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਦੱਸਿਆਂ ਕਿ ਆਰੰਭ ਸ਼੍ਰੀ ਆਖੰਡ ਪਾਠ 25 ਦਸੰਬਰ ਨੂੰ ਸਵੇਰੇ 10 ਵਜੇ ਪੈਣਗੇ। ਇਸ ਮੌਕੇ ਵਿਸ਼ਾਲ ਦੀਵਾਨ ਸਜਾਏ ਜਾਣਗੇ,ਜਿਸ ਵਿਚ ਪੰਥ ਦੇ ਮਹਾਨ ਪ੍ਰਚਾਰਕ ਤੇ ਰਾਗੀ ਢਾਡੀ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕਰਣਗੇ। 31 ਦਸੰਬਰ ਦਿਨ ਸ਼ਨੀਵਾਰ ਨੂੰ ਬੀਤ ਚੁੱਕੇ ਸਾਲ 2016 ਨੂੰ ਅਲਵਿਦਾ ਕਰਦਿਆਂ ਅਤੇ ਨਵੇਂ ਸਾਲ 2017 ਦੀ ਆਮਦ ਤੇ 31 ਦਸੰਬਰ ਨੂੰ ਸ਼ਾਮ 5 ਵਜੇ ਤੋ ਰਾਤ 12 ਵਜੇ ਤੱਕ ਵੀ ਵਿਸ਼ੇਸ਼ ਦੀਵਾਨ ਸਜਣਗੇ ਅਤੇ 12 ਵਜੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਫੁੱਲਾਂ ਦੀ ਵਰਖਾ ਕਰਦਿਆਂ ਜੈਕਾਰਿਆਂ ਦੀ ਗੂੰਜ ਵਿਚ ਨਵੇ ਸਾਲ ਨੂੰ ਜੀ ਆਇਆ ਕਿਹਾ ਜਾਵੇਗਾ। ਇਸ ਦੇ ਨਾਲ 5 ਜਨਵਰੀ ਦਿਨ ਵੀਰਵਾਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਪ੍ਰਕਾਸ਼ ਗੁਰਪੁਰਬ ਤੇ ਦੁਪਿਹਰ 1 ਵਜੇ ਤੱਕ ਅਤੇ ਸ਼ਾਮ 5 ਵਜੇ ਤੋ ਰਾਤ 12 ਵਜੇ ਤੱਕ ਵਿਸ਼ੇਸ਼ ਕੀਰਤਨ ਦੀਵਾਨ ਵੀ ਸੱਜਣਗੇ,ਅਤੇ 8 ਜਨਵਰੀ ਨੂੰ ਅੰਮ੍ਰਿਤ ਸੰਚਾਰ ਹੋਵੇਗਾ।

Share Button