ਗੁਰੂ ਕੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਧਾਰਮਿਕ ਸੈਰ ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ : ਪ੍ਰੋ. ਚੰਦੂਮਾਜਰਾ

ss1

ਗੁਰੂ ਕੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਧਾਰਮਿਕ ਸੈਰ ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ : ਪ੍ਰੋ. ਚੰਦੂਮਾਜਰਾ
– ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਤੋਂ ਉਡਾਣਾਂ ਅਗਲੇ ਮਹੀਨੇ ਤੋਂ ਸ਼ੁਰੂ
– ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਤੱਕ ਕੋਰੀਡੋਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ

28-37
ਐਸ.ਏ.ਐਸ. ਨਗਰ, 27 ਮਈ (ਧਰਮਵੀਰ ਨਾਗਪਾਲ) ਗੁਰੂ ਕੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਧਾਰਮਿਕ ਅਤੇ ਇਤਿਹਾਸਕ ਮਹੱਤਵ ਵਾਲੇ ਸ੍ਰੀ ਆਨੰਦਪੁਰ ਸਾਹਿਬ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸ਼ਹਿਰਾਂ ਦੇ ਰੇਲਵੇ ਸਟੇਸ਼ਨਾਂ ਦਾ ਸੁੰਦਰੀਕਰਨ ਅਤੇ ਨਵੀਨੀਕਰਨ ਵੀ ਬਹੁਤ ਜਲਦ ਕੀਤਾ ਜਾ ਰਿਹਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਲੋਕ ਸਭਾ ਹਲਕੇ ਵਿੱਚ ਦੋ ਸਾਲ ਪੂਰੇ ਹੋਣ ਮੌਕੇ ਪਿਛਲੇ ਦੋ ਸਾਲਾਂ ਵਿੱਚ ਲੋਕ ਸਭਾ ਵਿਚ ਉਠਾਏ ਮਹੱਤਵਪੂਰਨ ਮਸਲਿਆਂ ਅਤੇ ਪ੍ਰਾਪਤੀਆਂ ਦੀ ਰਿਪੋਰਟ ਕਾਰਡ ਚੁਣੇ ਹੋਏ ਨੁਮਾਇੰਦਿਆਂ ਅਤੇ ਮੀਡੀਆ ਸਾਹਮਣੇ ਪੇਸ਼ ਕਰਨ ਮੌਕੇ ਸਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨਾਂ ਐਨ.ਡੀ.ਏ. ਅਤੇ ਮੋਦੀ ਸਰਕਾਰ ਨੂੰ ਦੋ ਸਾਲ ਪੂਰੇ ਹੋਣ ’ਤੇ ਵਧਾਈ ਵੀ ਦਿੱਤੀ। ਇਸ ਮੌਕੇ ਸਿਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਹਾਜ਼ਰ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।
ਪ੍ਰੋ: ਚੰਦੂਮਾਜਰਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਉਪ ਮੁੱਖ ਮੰਤਰੀ ਪੰਜਾਬ ਦੀ ਉਸਾਰੂ ਸੋਚ ਸਦਕਾ ਪੰਜਾਬ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਨ ਜਾ ਰਿਹਾ ਹੈ ਅਤੇ ਮੋੋਜੂਦਾ ਸਰਕਾਰ ਨੇ ਰਾਜ ਦੇ ਲੋਕਾਂ ਲਈ ਭਲਾਈ ਸਕੀਮਾਂ ਸ਼ੁਰੂ ਕਰਕੇ ਉਨਾਂ ਨੂੰ ਅਮਲੀਜਾਮਾ ਪਹਿਣਾਇਆ ਹੈ। ਪਿਛਲੇ ਦੋ ਸਾਲ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦਿਆਂ ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਉਨਾਂ ਵੱਲੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਸਦਕਾ ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਤੋਂ ਅਗਲੇ ਮਹੀਨੇ ਉਡਾਣਾਂ ਸ਼ੁਰੂ ਹੋ ਜਾਣਗੀਆਂ ਜਿਸ ਦੇ ਤਹਿਤ ਸ਼ੁਰੂਆਤ ਵਿੱਚ ਡੁਬਈ ਅਤੇ ਸਿੰਘਾਪੁਰ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਲਈ ਵੀ ਕਲੀਅਰੈਂਸ ਮਿਲ ਗਈ ਹੈ ਅਤੇ ਬਹੁਤ ਜਲਦ ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਹੋ ਜਾਵੇਗੀ। ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਤੱਕ ਕੋਰੀਡੋਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਉਨਾਂ ਆਪਣੀਆਂ ਹੋਰ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ ਮੋਹਾਲੀ ਤੋਂ ਰਾਜਪੁਰਾ ਰੇਲ ਲਾਈਨ ਬਣਾਉਣ ਦਾ ਪ੍ਰੋਜੈਕਟ ਵੀ ਮਨਜ਼ੂਰ ਹੋ ਚੁੱਕਾ ਹੈ, ਨੰਗਲ ਦੇ ਖਾਦ ਕਾਰਖਾਨੇ (ਐਨ.ਐਫ.ਐਲ.) ਨੂੰ ਬੰਦ ਕਰਨ ਦਾ ਫੈਸਲਾ ਬਦਲਵਾ ਕੇ ਇਸਦਾ ਵਿਸਥਾਰ ਕਰਨ ਦਾ ਫੈਸਲਾ ਕਰਵਾਇਆ, ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਨੂੰ ਵਿਸ਼ੇਸ਼ ਮਨਜ਼ੂਰੀ ਦਿਵਾ ਕੇ ਆਦਰਸ਼ ਗ੍ਰਾਮ ਯੋਜਨਾ ਵਿੱਚ ਸ਼ਾਮਿਲ ਕਰਵਾਇਆ, ਨੰਗਲ ਅਤੇ ਗੁਰਦੁਆਰਾ ਪਰਿਵਾਰ ਵਿਛੋੜਾ ਸਮੇਤ ਹਲਕੇ ਵਿੱਚ ਚਾਰ ਰੇਲਵੇ ਓਵਰ ਬ੍ਰਿਜ ਮਨਜ਼ੂਰ ਕਰਵਾਏ, ਬੰਗਾ-ਗੜਸ਼ੰਕਰ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਨੂੰ ਜਾਂਦੀ ਸੜਕ ਨੂੰ ਨੈਸ਼ਨਲ ਹਾਈਵੇ ਐਲਾਨ ਕਰਵਾਇਆ ਅਤੇ ਸੀ-ਡੈੱਕ ਅਦਾਰੇ ਨੂੰ ਪੰਜਾਬ ਤੋਂ ਬਾਹਰ ਜਾਣ ਤੋਂ ਰੋਕਿਆ। ਮੈਂਬਰ ਪਾਰਲੀਮੈਂਟ ਬਣਨ ਉਪਰੰਤ ਦੋ ਮਹੀਨਿਆਂ ਦੇ ਅੰਦਰ ਅੰਦਰ ਦੋ ਟੋਲ ਪਲਾਜ਼ਾ ਖ਼ਤਮ ਕਰਵਾਏ। ਬਿਸਤ ਦੋਆਬ ਨੂੰ ਪੱਕਾ ਕਰਨ ਲਈ 277 ਕਰੋੜ ਰੁਪਏ ਲਿਆਂਦੇ। ਉਨਾਂ ਦੱਸਿਆ ਕਿ ਆਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਲਈ ਬਹੁਤ ਜਲਦ ਰੇਲ ਗੱਡੀ ਸ਼ੁਰੂ ਹੋਣ ਜਾ ਰਹੀ ਹੈ। ਦੇਸ਼ ਦੇ ਇਤਿਹਾਸ ਵਿੱਚ ਰੇਲ ਬਜਟ ਪਾਸ ਹੋਣ ਤੋਂ ਚਾਰ ਮਹੀਨੇ ਬਾਅਦ ਰੇਲ ਗੱਡੀ ਚੱਲਣਾ ਆਪਣੇ ਆਪ ਵਿੱਚ ਇੱਕ ਬਹੁਤ ਵੱਡੀ ਗੱਲ ਹੈ। ਕੰਢੀ ਏਰੀਆ ਵਿੱਚ ਜੰਗਲੀ ਜਾਨਵਰਾਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ 50 ਪ੍ਰਤੀਸ਼ਤ ਸਬਸਿਡੀ ’ਤੇ ਜਾਲੀਦਾਰ ਤਾਰ ਦਾ ਪ੍ਰਬੰਧ ਕਰਵਾਇਆ। ਬਿਜਲੀ ਸਿਸਟਮ ਵਿੱਚ ਸੁਧਾਰ ਲਈ ਆਰ.ਏ.ਪੀ.ਡੀ.ਆਰ.ਪੀ. ਸਕੀਮ ਅਧੀਨ ਰੋਪੜ, ਮੋਹਾਲੀ, ਨਵਾਂ ਸ਼ਹਿਰ ਅਤੇ ਖਰੜ ਸ਼ਹਿਰ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ।
ਇਸ ਤੋਂ ਇਲਾਵਾ ਉਨਾਂ ਲੋਕ ਸਭਾ ਵਿੱਚ ਅਸਹਿਣਸ਼ੀਲਤਾ, ਸੋਕਾ, ਖੇਤੀ ਸੰਕਟ, ਜਲ ਸੰਕਟ, ਪੰਜਾਬੀ ਮਾਂ ਬੋਲੀ ਸੰਬੰਧੀ, ਬਾਰਡਰ ਏਰੀਆ ਦੀਆਂ ਸਮੱਸਿਆਵਾਂ ਆਦਿ ਸਮੇਤ ਕੁੱਲ 91 ਵੱਖ ਵੱਖ ਬਹਿਸਾਂ ਵਿੱਚ ਹਿੱਸਾ ਲਿਆ। 1984 ਦੇ ਦੰਗਿਆਂ ਸਬੰਧੀ ਪੁਛੇ ਗਏ ਸਵਾਲ ਦੇ ਜਵਾਬ ਸਬੰਧੀ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਪਹਿਲਾਂ ਅਤੇ ਦੋ-ਦੋ ਲੱਖ ਰੁਪਏ ਹੁਣ ਦੇਣ ਦੀ ਗੱਲ ਕੀਤੀ। ਇਨਾਂ ਦੰਗਿਆਂ ਵਿੱਚ ਜਿਹੜੇ ਦੋਸ਼ੀ ਜਗਦੀਸ਼ ਟਾਈਟਲਰ ਵਰਗੇ ਬਚ ਗਏ ਸਨ, ਉਨਾਂ ਨੂੰ ਮੁੜ ਤੋਂ ਕਟਹਿਰੇ ਵਿੱਚ ਖੜੇ ਕੀਤਾ। ਉਨਾਂ ਆਪਣੇ ਹਲਕੇ ਦੇ ਵੱਖ ਵੱਖ ਹਲਕਾ ਇੰਚਾਰਜਾਂ ਅਤੇ ਪੰਚਾਇਤਾਂ, ਬਲਾਕ ਸੰਮਤੀਆਂ, ਮਾਰਕੀਟ ਕਮੇਟੀਆਂ ਦੇ ਚੁਣੇ ਹੋਏ ਨੁਮਾਇੰਦਿਆ ਨੂੰ ਅਪੀਲ ਕੀਤੀ ਉਹ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਆਮ ਲੋਕਾਂ ਤੱਕ ਪਹੰੁਚਾਉਣ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਲੀਮੈਂਟ ਦੇ 542 ਮੈਂਬਰਾਂ ਵਿੱਚੋਂ ਵਾਰ ਵਾਰ ਸਮਾਂ ਲੈ ਕੇ ਬੋਲਣਾ ਕਿਸੇ ਮੈਂਬਰ ਪਾਰਲੀਮੈਂਟ ਲਈ ਬਹੁਤ ਵੱਡੀ ਗੱਲ ਹੈ ਅਤੇ ਉਹ ਮੈਂਬਰ ਪਾਰਲੀਮੈਂਟ ਵਿੱਚ ਆਪਣੀ ਪਕੜ ਅਤੇ ਸਮਝ ਸਦਕਾ ਹੀ ਵੱਡੀਆਂ ਬਹਿਸਾਂ ਵਿੱਚ ਹਿੱਸਾ ਲੈ ਸਕਦਾ ਹੈ। ਉਨਾਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਪਾਰਲੀਮੈਂਟ ਵਿੱਚ ਪੰਜਾਬ ਦੇ ਹਿੱਤਾਂ ਲਈ ਉਠਾਏ ਜਾਣ ਵਾਲੇ ਮੁੱਦਿਆਂ ਅਤੇ ਕੀਤੀਆਂ ਬਹਿਸਾਂ ਦੀ ਭਰਪੂਰ ਪ੍ਰਸ਼ੰਸਾ ਵੀ ਕੀਤੀ ਅਤੇ ਇਸ ਪ੍ਰੋਗਰਾਮ ਲਈ ਵਧਾਈ ਦਿੱਤੀ।
ਇਸ ਮੌਕੇ ਸ੍ਰ. ਸੁਰਿੰਦਰ ਸਿੰਘ ਭੁੱਲੇਰਾਠਾ ਐਮਐਲ.ਏ. ਗੜਸ਼ੰਕਰ, ਜਗਜੀਤ ਸਿੰਘ ਲਾਲੀ ਡਾਇਰੈਕਟਰ ਮੰਡੀ ਬੋਰਡ, ਕਿਸਾਨ ਯੂਨੀਅਨ ਆਗੂ ਪਿਸ਼ੌਰਾ ਸਿੰਘ ਸਿੱਧੂ, ਬੀਬੀ ਸਤਵੰਤ ਕੌਰ ਸੰਧੂ, ਬੀਬੀ ਜਸਮੀਤ ਕੌਰ ਸੰਧੂ, ਚੌਧਰੀ ਅਸ਼ੋਕ ਕੁਮਾਰ, ਜਥੇਦਾਰ ਉਜਾਗਰ ਸਿੰਘ ਬਡਾਲੀ, ਜੰਗ ਬਹਾਦਰ ਸਿੰਘ, ਪਰਮਜੀਤ ਸਿੰਘ ਲੱਖੇਵਾਲ, ਚਰਨਜੀਤ ਸਿੰਘ ਕਾਲੇਵਾਲ, ਡਾ. ਪਰਮਿੰਦਰ ਸ਼ਰਮਾ ਚੇਅਰਮੈਨ ਜ਼ਿਲਾ ਪਲਾਨਿੰਗ ਬੋਰਡ ਰੋਪੜ, ਦਰਸ਼ਨ ਸਿੰਘ ਸ਼ਿਵਜੋਤ, ਜ਼ਿਲਾ ਅਕਾਲੀ ਜੱਥਾ ਦੇ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਪਰਮਿੰਦਰ ਸਿੰਘ ਸੋਹਾਣਾ, ਗੁਰਮੁਖ ਸਿੰਘ ਸੋਹਲ, ਕਮਲਜੀਤ ਸਿੰਘ ਰੂਬੀ, ਪਰਮਿੰਦਰ ਸਿੰਘ ਤਸਿੰਬਲੀ, ਅਸ਼ੋਕ ਝਾੱਅ, ਬੀਬੀ ਕੁਲਦੀਪ ਕੌਰ ਕੰਗ, ਸੁਰਿੰਦਰ ਸਿੰਘ ਸੋਹਾਣਾ, ਮਨਜੀਤ ਸਿੰਘ ਮੰੁਧੋਂ, ਬੀਬੀ ਪਰਮਜੀਤ ਕੌਰ ਬਡਾਲੀ, ਬਲਜੀਤ ਸਿੰਘ ਕੰੁਭੜਾ, ਜਸਵੰਤ ਸਿੰਘ ਭੁੱਲਰ, ਮਨਜੀਤ ਸਿੰਘ ਸੇਠੀ, ਜਸਬੀਰ ਸਿੰਘ ਜੱਸਾ, ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਧਾਨ ਸੁਸ਼ੀਲ ਕੁਮਾਰ ਰਾਣਾ, ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ, ਸੰਜੀਵ ਵਸ਼ਿਸ਼ਟ ਪ੍ਰਧਾਨ ਐਮ.ਆਈ.ਏ., ਬਲਵਿੰਦਰ ਸਿੰਘ ਬਾਜਵਾ, ਆਰਕੀਟੈਕਟ ਜਸਮੀਤ ਸਿੰਘ, ਨਰਿੰਦਰ ਸਿੰਘ ਚੇਅਰਮੈਨ, ਹਰਦੇਵ ਸਿੰਘ ਹਰਪਾਲਪੁਰ, ਮਹਿੰਦਰ ਸਿੰਘ ਵਾਲੀਆ ਪ੍ਰਧਾਨ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ, ਅਮਨਦੀਪ ਸਿੰਘ ਅਬਿਆਣਾ ਸਮੇਤ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਸਨ।

Share Button

Leave a Reply

Your email address will not be published. Required fields are marked *