ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਦੋ ਦਿਨਾਂ ਗੁਰਮਤਿ ਸਮਾਗਮ 30 ਮਈ ਨੂੰ

ss1

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਦੋ ਦਿਨਾਂ ਗੁਰਮਤਿ ਸਮਾਗਮ 30 ਮਈ ਨੂੰ

ਬਨੂੜ, 27 ਮਈ (ਰਣਜੀਤ ਸਿੰਘ ਰਾਣਾ): ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿੱਤ ਦੋ ਦਿਨਾਂ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਬਨੂੜ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆ ਸਮਾਗਮ ਦੇ ਪ੍ਰਬੰਧਕ ਜਗਤਾਰ ਸਿੰਘ ਜੱਗੀ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਫਾਉਡੇਂਸ਼ਨ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਧਾਰਮਿਕ ਸਮਾਗਮ 30-31 ਮਈ ਤੋਂ ਰੌਜ਼ਾਂਨਾ ਸਾਮ ਨੂੰ 7 ਵਜੇ ਤੋਂ ਸੁਰੂ ਹੋ ਕੇ ਰਾਤ 10 ਵਜੇ ਤਕ ਚਲਣਗੇ। ਜਿਸ ਵਿੱਚ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ ਕੀਰਤਨ ਵਿਆਖਿਆਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਉਨਾਂ ਦੱਸਿਆ ਕਿ 31 ਮਈ ਨੂੰ ਸਾਮ 4 ਵਜੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ ਅਤੇ 1 ਜੂਨ ਨੂੰ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ।

Share Button

Leave a Reply

Your email address will not be published. Required fields are marked *